Sat, May 24, 2025
Whatsapp

Punjab Haryana Water Dispute - ਦਰਿਆਈ ਪਾਣੀ ਇਕ ’ਵਿਵਾਦ’ ਨਹੀਂ, ਸਗੋਂ ਪੰਜਾਬ ਦੀ ਸਿੱਧੀ ਲੁੱਟ : ਸੁਖਬੀਰ ਸਿੰਘ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ

Sukhbir Badal Letter to PM : ਸੁਖਬੀਰ ਸਿੰਘ ਬਾਦਲ ਨੇ ਅੱਜ ਪੀਐਮ ਮੋਦੀ (Letter To PM) ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਕਿ ਬੀਤੇ ਸਮੇਂ ਦੀਆਂ ਤਕਲੀਫਾਂ ਦੇ ਕਾਰਣਾਂ ਨੂੰ ਦੂਰ ਕੀਤਾ ਜਾਵੇ। ਪੰਜਾਬ ਦੀਆਂ ਵਾਜਬ ਸ਼ਿਕਾਇਤਾਂ ਦੂਰ ਕਰਨ ਅਤੇ ਬੀਤੇ ਸਮੇਂ ਵਿਚ ਲੰਘਿਆ ਤਕਲੀਫਦੇਹ ਸਮਾਂ ਮੁੜ ਨਾ ਆਵੇ, ਇਹ ਕੌਮੀ ਤਰਜੀਹ ਹੋਣੀ ਚਾਹੀਦੀ ਹੈ।

Reported by:  PTC News Desk  Edited by:  KRISHAN KUMAR SHARMA -- May 04th 2025 05:23 PM -- Updated: May 04th 2025 05:25 PM
Punjab Haryana Water Dispute - ਦਰਿਆਈ ਪਾਣੀ ਇਕ ’ਵਿਵਾਦ’ ਨਹੀਂ, ਸਗੋਂ ਪੰਜਾਬ ਦੀ ਸਿੱਧੀ ਲੁੱਟ : ਸੁਖਬੀਰ ਸਿੰਘ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ

Punjab Haryana Water Dispute - ਦਰਿਆਈ ਪਾਣੀ ਇਕ ’ਵਿਵਾਦ’ ਨਹੀਂ, ਸਗੋਂ ਪੰਜਾਬ ਦੀ ਸਿੱਧੀ ਲੁੱਟ : ਸੁਖਬੀਰ ਸਿੰਘ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ

Sukhbir Badal on Water Dispute : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਕੋਈ ਵਿਵਾਦ ਨਹੀਂ, ਬਲਕਿ ਦੇਸ਼ ਭਗਤ ਲੋਕਾਂ ਦੇ ਸਰਹੱਦੀ ਸੂਬੇ ਦੀ ਸਿੱਧੀ ਲੁੱਟ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਪਹਿਲਾਂ ਵੀ ਇਹਨਾਂ ਕਾਰਣਾਂ ਕਰ ਕੇ ਹੀ ਦੋ ਦਹਾਕਿਆਂ ਤੱਕ ਅਸੀਂ ਸੰਤਾਪ ਹੰਢਾਇਆ। ਉਹਨਾਂ ਕਿਹਾ ਕਿ ਨਿਆਂ ਹੀ ਦੇਸ਼ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਸਰਵੋਤਮ ਗਰੰਟੀ ਹੈ।

ਉਨ੍ਹਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Letter To PM) ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਕਿ ਬੀਤੇ ਸਮੇਂ ਦੀਆਂ ਤਕਲੀਫਾਂ ਦੇ ਕਾਰਣਾਂ ਨੂੰ ਦੂਰ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਦੀਆਂ ਵਾਜਬ ਸ਼ਿਕਾਇਤਾਂ ਦੂਰ ਕਰਨ ਅਤੇ ਬੀਤੇ ਸਮੇਂ ਵਿਚ ਲੰਘਿਆ ਤਕਲੀਫਦੇਹ ਸਮਾਂ ਮੁੜ ਨਾ ਆਵੇ, ਇਹ ਕੌਮੀ ਤਰਜੀਹ ਹੋਣੀ ਚਾਹੀਦੀ ਹੈ। ਦਰਿਆਈ ਪਾਣੀਆਂ ਦੇ ਮਸਲੇ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਸਾਨੂੰ ਨਿਆਂ ਦੇਣ ਵਾਸਤੇ ਵੀ ਉਹੀ ਸਿਧਾਂਤ ਲਾਗੂ ਹੋਣੇ ਚਾਹੀਦੇ ਹਨ ਜੋ ਸਾਰੇ ਦੇਸ਼ ਵਿਚ ਅੰਤਰ ਰਾਜੀ ਵਿਵਾਦਾਂ ਦੇ ਹੱਲ ਵਾਸਤੇ ਲਾਗੂ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਪੰਜਾਬੀ ਕੋਈ ਅਹਿਸਾਨ ਨਹੀਂ ਮੰਗ ਰਹੇ ਬਲਕਿ ਸਿਰਫ ਨਿਆਂ ਮੰਗ ਰਹੇ ਹਨ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਉਹਨਾਂ ਅਤੇ ਉਹਨਾਂ ਦੀ ਪਾਰਟੀ ਨੇ ਹਰਿਆਣਾ ਅਤੇ ਰਾਜਸਥਾਨ ਨੂੰ ਵਾਅਦਾ ਕੀਤਾ ਹੈ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਉਹਨਾਂ ਦੇ ਖੇਤਾਂ ਤੱਕ ਪਹੁੰਚੇਗਾ। ਅਜਿਹਾ ਕਰਨ ਨਾਲ ਪੰਜਾਬ ਦਾ ਇਹ ਵਾਜਬ ਕੇਸ ਕਮਜ਼ੋਰ ਹੋਇਆ ਹੈ ਕਿ ਉਸ ਕੋਲ ਦੇਣ ਵਾਸਤੇ ਇਕ ਵੀ ਬੂੰਦ ਪਾਣੀ ਫਾਲਤੂ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਮਲੇ ਦੀ ਗੰਭੀਰਤਾ ਨਾ ਸਮਝਦਿਆਂ ਇਸ ਮਾਮਲੇ ਵਿਚ ਦੋਗਲੇਪਨ ਨਾਲ ਅੱਗ ਨਾਲ ਖੇਡ ਰਹੇ ਹਨ। ਉਹਨਾਂ ਕਿਹਾ ਕਿ ਇਹ ਦੋਗਲਾਪਨ ਖਤਮ ਹੋਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਜਾਂ ਕਿਸੇ ਵੀ ਮਾਮਲੇ ’ਤੇ ਪੰਜਾਬ ਨਾਲ ਵਿਤਕਰੇ ਪ੍ਰਤੀ ਮੂਕ ਦਰਸ਼ਕ ਬਣ ਕੇ ਨਹੀਂ ਬੈਠੇਗਾ। ਉਹਨਾਂ ਕਿਹਾ ਕਿ ਸੂਬੇ ਨਾਲ ਕੋਈ ਅਨਿਆਂ ਨਾ ਹੋਵੇ, ਇਹ ਯਕੀਨੀ ਬਣਾਉਣ ਵਾਸਤੇ ਅਸੀਂ ਸ਼ਾਂਤਮਈ ਤਰੀਕੇ ਨਾਲ ਲੋਕ ਲਹਿਰ ਵਿੱਢਣ ਦੇ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਕਰਾਂਗੇ।

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਤੇ ਹਰਿਆਣਾ ਪੰਜਾਬ ਦੇ ਇਕਲੋਤੇ ਕੁਦਰਤੀ ਸਰੋਤ ਦਰਿਆਈ ਪਾਣੀਆਂ ਦੇ ਗੈਰ ਕਾਨੂੰਨੀ ਲਾਭ ਪਾਤਰ ਰਹੇ ਹਨ ਤੇ ਇਹ ਰੀਪੇਰੀਅਨ ਸਿਧਾਂਤ ਜੋ ਕਿ ਦਰਿਆਈ ਪਾਣੀਆਂ ਦੀ ਵੰਡ ਵਾਸਤੇ ਕੌਮੀ ਤੇ ਕੌਮਾਂਤਰੀ ਮਾਮਲਿਆਂ ਵਿਚ ਲਾਗੂ ਹੋਣ ਵਾਲਾ ਇਕਲੌਤਾ ਸਿਧਾਂਤ ਹੈ, ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਨਾ ਤਾਂ ਹਰਿਆਣਾ ਤੇ ਨਾ ਹੀ ਰਾਜਸਥਾਨ ਰੀਪੇਰੀਅਨ ਰਾਜ ਹਨ।

ਉਹਨਾਂ ਅਫਸੋਸ ਜ਼ਾਹਰ ਕੀਤਾ ਕਿ ਪੰਜਾਬ ਨਾਲ ਨਿਆਂਇਕ ਫਰੰਟ ’ਤੇ ਵੀ ਅਨਿਆਂ ਹੋਇਆ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੀ ਅਗਵਾਈ ਵਾਲੀ ਸਰਕਾਰ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਨੂੰ ਇਹ ਹੁਕਮ ਤਾਂ ਦੇ ਦਿੱਤਾ ਕਿ ਉਹ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਸ਼ੁਰੂ ਕਰੇ ਪਰ ਇਸ ਬੁਨਿਆਦੀ ਗੱਲ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ ਕਿ ਜਦ ਪਾਣੀ ਹੀ ਨਹੀਂ ਹੈ ਤਾਂ ਨਹਿਰ ਕਿਉਂ ਬਣਾਈ ਜਾਏ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਇਹ ਹੁਕਮ ਲਾਗੂ ਕਰਨ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਨਾਲ ਸਮਝੌਤਾ ਕਰਨ ਦੀ ਥਾਂ ਜੇਲ੍ਹ ਜਾਣ ਨੂੰ ਤਰਜੀਹ ਦੇਣਗੇ। 

ਸੁਖਬੀਰ ਸਿੰਘ ਬਾਦਲ ਨੇ ਇਸ ਮਗਰੋਂ ਹੁਕਮ ਜਾਰੀ ਕੀਤਾ ਕਿ SYL ਲਈ ਐਕਵਾਇਰ ਕੀਤੀ ਜ਼ਮੀਨ ਉਹਨਾਂ ਦੇ ਅਸਲ ਮਾਲਕ ਕਿਸਾਨਾਂ ਨੂੰ ਵਾਪਸ ਕੀਤੀ ਜਾਵੇ। ਹਰਿਆਣਾ ਲਈ ਪਾਣੀ ਛੱਡਣ ਦੇ ਤਾਜ਼ਾ ਵਿਵਾਦ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਨੇ ਦਰਿਆਈ ਪਾਣੀਆਂ ਵਿਚੋਂ ਮਿਲੇ ਆਪਣੇ ਹਿੱਸੇ ਨਾਲੋਂ ਵੱਧ ਪਾਣੀ ਵਰਤ ਲਿਆ ਹੈ ਜਦੋਂ ਕਿ ਇਸਨੂੰ ਪਾਣੀ ਦੀ ਗਲਤ ਵੰਢ ਹੋਈ ਕਿਉਂਕਿ ਇਸਦਾ ਤਾਂ ਦਰਿਆਈ ਪਾਣੀਆਂ ’ਤੇ ਹੱਕ ਹੀ ਨਹੀਂ ਬਣਦਾ। ਉਹਨਾਂ ਕਿਹਾ ਕਿ ਬਜਾਏ ਪੰਜਾਬ ਦਾ ਅਹਿਸਾਨ ਮੰਨਣ ਦੇ, ਹਰਿਆਣਾ ਹੋਰ ਵੱਧ ਪਾਣੀ ਦੀ ਮੰਗ ਕਰ ਰਿਹਾ ਹੈ।

- PTC NEWS

Top News view more...

Latest News view more...

PTC NETWORK