ਬਠਿੰਡਾ AIIMS ਪਹੁੰਚੇ ਸੁਖਬੀਰ ਸਿੰਘ ਬਾਦਲ, ਪਟਾਕਾ ਫੈਕਟਰੀ ਹਾਦਸੇ ਦੇ ਜ਼ਖ਼ਮੀਆਂ ਦਾ ਜਾਣਿਆ ਹਾਲ
Patakha Factory Blast Case : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸਿੰਘੇਵਾਲਾ 'ਚ ਇੱਕ ਪਟਾਕਾ ਫੈਕਟਰੀ 'ਚ ਧਮਾਕੇ ਨਾਲ ਕਈ ਪਰਿਵਾਰਾਂ ਉਜਾੜ ਦਿੱਤੇ ਹਨ ਅਤੇ ਕਈ ਬਠਿੰਡਾ ਏਮਜ਼ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਨ੍ਹਾਂ ਜ਼ੇਰੇ ਇਲਾਜ ਮਜਦੂਰਾਂ ਦਾ ਹਾਲ-ਚਾਲ ਜਾਣਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਅਦ ਦੁਪਹਿਰ ਹਸਪਤਾਲ ਪਹੁੰਚੇ। ਉਨ੍ਹਾਂ ਇਸ ਮੌਕੇ ਜਿਥੇ ਡਾਕਟਰਾਂ ਕੋਲੋਂ ਮਜਦੂਰਾਂ ਦੀ ਸਿਹਤ ਦਾ ਹਾਲ ਜਾਣਿਆ, ਉਥੇ ਹੀ ਮਜਦੂਰਾਂ ਨਾਲ ਨਾਲ ਵੀ ਗੱਲ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪਟਾਕਾ ਫੈਕਟਰੀ 'ਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜ਼ਖ਼ਮੀਆਂ ਨੂੰ ਹੌਸਲਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਤੇ 25 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ, ਪਰ ਪੰਜਾਬ ਸਰਕਾਰ ਨੇ ਇਨ੍ਹਾਂ ਦੀ ਸਾਰ ਤੱਕ ਨਹੀਂ ਲਈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਫੈਕਟਰੀ ਨਾਜਾਇਜ਼ ਲਗਾਈ ਗਈ ਹੈ, ਜੋ ਕਿ ਇੱਕ ਆਮ ਆਦਮੀ ਪਾਰਟੀ ਦੇ ਲੀਡਰ ਦੀ ਹੈ। ਉਹਨਾਂ ਕਿਹਾ ਕੀ ਪੂਰੇ ਪੰਜਾਬ ਵਿੱਚ ਅਜਿਹੀਆਂ ਹੋਰ ਕਈ ਫੈਕਟਰੀਆਂ ਖੋਲੀਆਂ ਹੋਈਆਂ ਹਨ, ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ। ਉਹਨਾਂ ਪੰਜਾਬ ਦੇ ਡੀਜੀਪੀ ਤੋਂ ਮੰਗ ਕੀਤੀ ਕਿ ਅਜਿਹੀਆਂ ਫੈਕਟਰੀਆਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਕਿਸੇ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।Deeply saddened by the tragic explosion at a firecracker factory in Fatuhiwala village (Lambi), which claimed five lives and injured 25 people. I extend my deepest condolences to those grieving this immense loss and pray for the speedy and complete recovery of all those receiving… pic.twitter.com/oCyPPQmgAX — Sukhbir Singh Badal (@officeofssbadal) May 30, 2025
- PTC NEWS