Ludhiana News : 24,000 ਏਕੜ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ , ਸ਼੍ਰੋਮਣੀ ਅਕਾਲੀ ਦਲ ਵੱਲੋਂ ਗਲਾਡਾ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ
Ludhiana News : ਲੁਧਿਆਣਾ 'ਚ 24,000 ਏਕੜ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਵਿੱਚ ਗਲਾਡਾ ਦਫ਼ਤਰ ਦੇ ਬਾਹਰ ਚੱਲ ਰਹੇ ਧਰਨੇ ਵਿੱਚ ਪਹੁੰਚੇ ਹਨ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਅਧਿਕਾਰੀ ਅਤੇ ਵਰਕਰ ਮੌਜੂਦ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਧਰਨਾ ਜ਼ਮੀਨ ਐਕੁਆਇਰ ਵਿਰੁੱਧ ਹੈ।
ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਵੀਆਂ ਸ਼ਹਿਰੀ ਕਾਲੋਨੀਆਂ ਬਣਾਉਣ ਦੀ ਆੜ ਹੇਠ ਲੁਧਿਆਣਾ ਦੇ 32 ਪਿੰਡਾਂ ਵਿੱਚੋਂ 24,311 ਏਕੜ ਜ਼ਮੀਨ ਜ਼ਬਰਦਸਤੀ ਐਕੁਆਇਰ ਕਰਨ ਦੀ ਯੋਜਨਾ ਬਣਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਇਸ ਤਰੀਕੇ ਦੀ ਸਖ਼ਤ ਨਿੰਦਾ ਕਰਦਾ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਦੀ ਇਕਾਨਮੀ ਤੇ ਪੰਜਾਬ ਨੂੰ ਖਤਮ ਕਰਨ ਵਾਸਤੇ 24311 ਏਕੜ ਜ਼ਮੀਨ ਦਾ ਘਪਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਨਣ ’ਚ ਆਇਆ ਹੈ ਕਿ ਇਹ ਸਰਕਾਰ 125 ਲੱਖ ਕਰੋੜ ਰੁਪਏ ਦਾ ਘੁਟਾਲਾ ਕਰ ਕੇ ਪੰਜਾਬ ਦਾ ਪੈਸਾ ਦਿੱਲੀ ਲਿਜਾਣਾ ਚਾਹੁੰਦੀ ਹੈ। ਸ਼੍ਰੋਮਣੀ ਅਕਾਲੀ ਦਲ ਕਦੇ ਵੀ ਕਿਸਾਨਾਂ ਤੇ ਸ਼ਹਿਰ ਵਾਸੀਆਂ ਨਾਲ ਧੱਕਾ ਨਹੀਂ ਹੋਣ ਦੇਵੇਗੀ।
ਸੁਖਬੀਰ ਬਾਦਲ ਨੇ ਇੱਥੇ ਕਿਹਾ ਕਿ ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਬਣ ਜਾਂਦੀ ਹੈ ਤਾਂ ਬਾਹਰਲੇ ਲੋਕਾਂ ਨੂੰ ਖੇਤੀ ਲਈ ਜ਼ਮੀਨ ਨਹੀਂ ਦਿੱਤੀ ਜਾਵੇਗੀ। ਜੇਕਰ ਹਿਮਾਚਲ ਅਤੇ ਉਤਰਾਖੰਡ ਵਰਗੇ ਰਾਜ ਬਾਹਰੀ ਲੋਕਾਂ ਨੂੰ ਜ਼ਮੀਨ ਦਿੰਦੇ ਹਨ ਤਾਂ ਹੀ ਅਸੀਂ ਪੰਜਾਬ ਵਿੱਚ ਬਾਹਰੀ ਲੋਕਾਂ ਨੂੰ ਜ਼ਮੀਨ ਦੇਵਾਂਗੇ। ਸਰਕਾਰ ਵੱਲੋਂ ਅਰਬਨ ਅਸਟੇਟ ਬਣਾਉਣ ਲਈ 32 ਪਿੰਡਾਂ ਦੀ ਉਪਜਾਉ 24311 ਏਕੜ ਜ਼ਮੀਨ ਐਕਵਾਇਰ ਕਰਨ ਦੇ ਫੈਸਲੇ ਨਾਲ ਜਿੱਥੇ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਵੇਗਾ ,ਉੱਥੇ ਆਮ ਤੇ ਸ਼ਹਿਰੀ ਲੋਕਾ ਨੂੰ ਵੀ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।
- PTC NEWS