Ajnala News : ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ ਪੀੜਤਾਂ ਲਈ ਰਵਾਨਾ ਕੀਤੀ ਸਮੱਗਰੀ ਅੱਜ ਹੜ ਪ੍ਰਭਾਵਿਤ ਪਿੰਡਾਂ 'ਚ ਪਹੁੰਚੀ , ਲੋਕਾਂ ਨੇ ਕੀਤਾ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ
Ajnala News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਭੇਜੀ ਗਈ ਰਾਹਤ ਸਮੱਗਰੀ ਅੱਜ ਵਿਧਾਨ ਸਭਾ ਹਲਕਾ ਰਾਜਾ ਸਾਂਸੀ ਵਿੱਚ ਪਹੁੰਚੀ। ਸਮੱਗਰੀ ਮਿਲਣ ‘ਤੇ ਇਲਾਕੇ ਦੇ ਲੋਕਾਂ ਨੇ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਹੜ ਪ੍ਰਭਾਤ ਖੇਤਰ ਦੇ ਲੋਕਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ,ਜੋ ਹੜ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਬਾਂਹ ਫੜਨ ਲਈ ਅੱਗੇ ਆਈ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਸਰਕਾਰੀ ਤੰਤਰ ਵੀ ਉਹਨਾਂ ਦੀ ਕੋਈ ਮਦਦ ਨਹੀਂ ਕਰ ਸਕਿਆ ਪਰ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਦੀ ਬਾਂਹ ਫੜੀ ਹੈ ਅਤੇ ਪੰਜਾਬ ਦੀ ਸੱਚੀ ਹਮਦਰਦ ਪਾਰਟੀ ਬਣ ਕੇ ਸਾਹਮਣੇ ਆਈ ਹੈ।
ਰਾਹਤ ਸਮੱਗਰੀ ਵਿੱਚ ਸੁੱਕਾ ਰਾਸ਼ਨ, ਆਟਾ, ਚੌਲ, ਦਾਲਾਂ, ਦਵਾਈਆਂ, ਕੰਬਲ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਸ਼ਾਮਲ ਸਨ। ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸੇਵਾਦਾਰਾਂ ਨੇ ਪੀੜਤ ਪਰਿਵਾਰਾਂ ਦੇ ਘਰ-ਘਰ ਜਾ ਕੇ ਇਹ ਸਮੱਗਰੀ ਵੰਡਾਈ। ਲੋਕਾਂ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਅਕਾਲੀ ਦਲ ਨੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝਦਿਆਂ ਵੱਡੀ ਸਹਾਇਤਾ ਕੀਤੀ ਹੈ।
ਇਸ ਮੌਕੇ ਅਕਾਲੀ ਦਲ ਦੇ ਨੇਤਾਵਾਂ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਹਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਰਕਰ ਹਮੇਸ਼ਾਂ ਲੋਕਾਂ ਦੇ ਦੁੱਖ-ਸੁਖ ਵਿੱਚ ਸਾਥੀ ਬਣਦੇ ਹਨ ਅਤੇ ਇਹ ਸਹਾਇਤਾ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਲੋਕਾਂ ਨੇ ਦੱਸਿਆ ਕਿ ਹੜ੍ਹ ਕਾਰਨ ਉਹਨਾਂ ਦੇ ਘਰਾਂ ਤੇ ਖੇਤਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ, ਪਰ ਅਕਾਲੀ ਦਲ ਦੀ ਇਸ ਮੱਦਦ ਨਾਲ ਉਨ੍ਹਾਂ ਨੂੰ ਵੱਡਾ ਸਹਾਰਾ ਮਿਲਿਆ ਹੈ। ਉਨ੍ਹਾਂ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੇਵਾ ਸਦਾ ਯਾਦ ਰਹੇਗੀ।
- PTC NEWS