Mon, Feb 16, 2026
Whatsapp

AAP ਨੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਕੇ ਕੀਤੀ ਸਿਆਸੀ ਰੈਲੀ ,ਪੰਜਾਬ ਦੇ ਖਜ਼ਾਨੇ ’ਤੇ ਸਿੱਧਾ ਡਾਕਾ : ਡਾ. ਦਲਜੀਤ ਸਿੰਘ ਚੀਮਾ

Shiromani Akali Dal : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਨੂੰ ਅਪੀਲ ਕੀਤੀ ਹੈ ਕਿ ਜਿਸ ਤਰੀਕੇ ਅੱਜ ਆਮ ਆਦਮੀ ਪਾਰਟੀ (ਆਪ) ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ, ਉਸਦਾ ਨੋਟਿਸ ਲਿਆ ਜਾਣਾ ਚਾਹੀਦਾ ਹੈ

Reported by:  PTC News Desk  Edited by:  Shanker Badra -- February 16th 2026 06:01 PM
AAP ਨੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਕੇ ਕੀਤੀ ਸਿਆਸੀ ਰੈਲੀ ,ਪੰਜਾਬ ਦੇ ਖਜ਼ਾਨੇ ’ਤੇ ਸਿੱਧਾ ਡਾਕਾ : ਡਾ. ਦਲਜੀਤ ਸਿੰਘ ਚੀਮਾ

AAP ਨੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਕੇ ਕੀਤੀ ਸਿਆਸੀ ਰੈਲੀ ,ਪੰਜਾਬ ਦੇ ਖਜ਼ਾਨੇ ’ਤੇ ਸਿੱਧਾ ਡਾਕਾ : ਡਾ. ਦਲਜੀਤ ਸਿੰਘ ਚੀਮਾ

Shiromani Akali Dal : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਨੂੰ ਅਪੀਲ ਕੀਤੀ ਹੈ ਕਿ ਜਿਸ ਤਰੀਕੇ ਅੱਜ ਆਮ ਆਦਮੀ ਪਾਰਟੀ (ਆਪ) ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ, ਉਸਦਾ ਨੋਟਿਸ ਲਿਆ ਜਾਣਾ ਚਾਹੀਦਾ ਹੈ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਪ ਨੇ ਅੱਜ ਦੀ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਰੈਲੀ ਦੀ ਆੜ ਵਿਚ ਸਿਆਸੀ ਧੋਖਾਧੜੀ ਕੀਤੀ ਹੈ ਜਦੋਂ ਕਿ ਇਸ ਰੈਲੀ ਦਾ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਬਿਗਲ ਵਜਾਉਣਾ ਸੀ। ਉਹਨਾਂ ਕਿਹਾ ਕਿ ਨਾ ਸਿਰਫ ਸਰਕਾਰੀ ਫੰਡਾਂ ਦੀ ਵਰਤੋਂ ਰੈਲੀ ਵਾਸਤੇ ਲੋਕਾਂ ਨੂੰ ਲਿਆਉਣ ਲਈ ਕੀਤੀ ਗਈ ਸਗੋਂ ਸਾਰੀ ਰੈਲੀ ਦਾ ਖਰਚਾ ਸਰਕਾਰੀ ਤੌਰ ’ਤੇ ਕੀਤਾ ਗਿਆ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਰੈਲੀ ਦੀ ਪ੍ਰਧਾਨਗੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੀ ਦਿੱਲੀ ਲੀਡਰਸ਼ਿਪ ਨੇ ਕੀਤੀ ਜਿਹਨਾਂ ਦੀ ਪੰਜਾਬ ਦੀ ਸਰਕਾਰ ਵਿਚ ਕੋਈ ਭੂਮਿਕਾ ਨਹੀਂ ਹੈ।


ਡਾ. ਦਲਜੀਤ ਸਿੰਘ ਚੀਮਾ ਨੇ ਇਸ ਕਿਸਮ ਦੀ ਰਾਜਨੀਤੀ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਰੈਲੀ ਵਿਚ ਸਿਆਸੀ ਤਕਰੀਰਾਂ ਕੀਤੀਆਂ ਗਈਆਂ ਅਤੇ ਸਿਆਸੀ ਵਿਰੋਧੀਆਂ ਖਿਲਾਫ ਦੂਸ਼ਣਬਾਜ਼ੀ ਕੀਤੀ ਗਈ। ਉਹਨਾਂ ਨੇ ਰਾਜਪਾਲ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ’ਤੇ ਹੋਏ ਖਰਚ ਦੀ ਰਾਸ਼ੀ ਆਪ ਤੋਂ ਵਸੂਲਣ ਦੀ ਪ੍ਰਕਿਰਿਆ ਸ਼ੁਰੂ ਕਰਨ ਕਿਉਂਕਿ ਇਹ ਖਰਚਾ ਨਿਯਮਾਂ ਨੂੰ ਅਣਡਿੱਠ ਕਰ ਕੇ ਕੀਤਾ ਗਿਆ ਹੈ ਤੇ ਇਹ ਸਰਕਾਰੀ ਪ੍ਰੋਗਰਾਮ ਨਹੀਂ ਸੀ।

ਅਕਾਲੀ ਆਗੂ ਨੇ ਇਸ ਸਿਆਸੀ ਰੈਲੀ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵੱਲੋਂ ਸੰਬੋਧਨ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਸ ਨਾਲ ਸੂਬੇ ਦੀ ਅਫਸਰਸ਼ਾਹੀ ਦਾ ਸਿਆਸੀਕਰਨ ਹੋਵੇਗਾ ਅਤੇ ਇਹ ਲੋਕਤੰਤਰ ਲਈ ਚੰਗਾ ਨਹੀਂ ਹੈ। ਉਹਨਾਂ ਕਿਹਾ ਕਿ ਕੱਲ੍ਹ ਨੂੰ ਆਪ ਸਰਕਾਰ ਜ਼ਿਲ੍ਹਾ ਪੱਧਰੀ ਅਫਸਰਾਂ ਨੂੰ ਸਿਆਸੀ ਰੈਲੀਆਂ ਨੂੰ ਸੰਬੋਧਨ ਕਰਨ ਵਾਸਤੇ ਮਜਬੂਰ ਕਰਨਗੇ ਅਤੇ ਉਹ ਆਪ ਦਾ ਹਿੱਸਾ ਬਣ ਜਾਣਗੇ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਆਜ਼ਾਦ ਤੇ ਨਿਰਪੱਖ ਚੋਣਾਂ ਦੀ ਆਸ ਨਹੀਂ ਕੀਤੀ ਜਾ ਸਕਦੀ।

- PTC NEWS

Top News view more...

Latest News view more...

PTC NETWORK
PTC NETWORK