Mon, Dec 8, 2025
Whatsapp

PU Bachao Morcha : ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ’ਚ ਪਹੁੰਚੇ MP ਹਰਸਿਮਰਤ ਕੌਰ ਬਾਦਲ ,ਕੈਂਪਸ ‘ਚ ਧਰਨਾ ਦੇ ਰਹੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

PU Senate and Syndicate issue : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਤੇ ਬਠਿੰਡਾ ਦੀ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਪੀ.ਯੂ. ਵਿੱਚ ਲੋਕਤੰਤਰ ਨੂੰ ਖਤਮ ਕਰਕੇ ਇਸਨੂੰ ਸਿੱਧੇ ਤੌਰ ‘ਤੇ ਕੇਂਦਰ ਦੇ ਨਿਯੰਤਰਣ ਹੇਠ ਲਿਆਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੇ ਖਿਲਾਫ 10 ਨਵੰਬਰ ਨੂੰ ਹੋਣ ਵਾਲੇ ਸਾਂਝੇ ਰੋਸ ਪ੍ਰਦਰਸ਼ਨ ਦਾ ਪੂਰੇ ਦਿਲੋਂ ਸਮਰਥਨ ਕਰੇਗੀ

Reported by:  PTC News Desk  Edited by:  Shanker Badra -- November 07th 2025 07:20 PM
PU Bachao Morcha : ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ’ਚ ਪਹੁੰਚੇ MP ਹਰਸਿਮਰਤ ਕੌਰ ਬਾਦਲ ,ਕੈਂਪਸ ‘ਚ ਧਰਨਾ ਦੇ ਰਹੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

PU Bachao Morcha : ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ’ਚ ਪਹੁੰਚੇ MP ਹਰਸਿਮਰਤ ਕੌਰ ਬਾਦਲ ,ਕੈਂਪਸ ‘ਚ ਧਰਨਾ ਦੇ ਰਹੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

PU Bachao Morcha :  ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਤੇ ਬਠਿੰਡਾ ਦੀ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਪੀ.ਯੂ. ਵਿੱਚ ਲੋਕਤੰਤਰ ਨੂੰ ਖਤਮ ਕਰਕੇ ਇਸਨੂੰ ਸਿੱਧੇ ਤੌਰ ‘ਤੇ ਕੇਂਦਰ ਦੇ ਨਿਯੰਤਰਣ ਹੇਠ ਲਿਆਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੇ ਖਿਲਾਫ 10 ਨਵੰਬਰ ਨੂੰ ਹੋਣ ਵਾਲੇ ਸਾਂਝੇ ਰੋਸ ਪ੍ਰਦਰਸ਼ਨ ਦਾ ਪੂਰੇ ਦਿਲੋਂ ਸਮਰਥਨ ਕਰੇਗੀ।

ਪੰਜਾਬ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਵਿੱਚ ਤਬਦੀਲੀ ਦੀ ਮੰਗ ਕਰਦੀ ਕੇਂਦਰੀ ਅਧਿਸੂਚਨਾ ਦੇ ਵਿਰੋਧ ‘ਚ ਕੈਂਪਸ ‘ਚ ਧਰਨਾ ਦੇ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਬੀਬੀ ਬਾਦਲ ਨੇ ਕਿਹਾ, “ਇਹ ਅਧਿਸੂਚਨਾ, ਜਿਸਨੂੰ ਹਰ ਪਾਸੇ ਤੋਂ ਵਿਰੋਧ ਹੋਣ ਕਾਰਨ ਅਸਥਾਈ ਤੌਰ ‘ਤੇ ਰੋਕਿਆ ਗਿਆ ਹੈ, ਸਿਰਫ਼ ਯੂਨੀਵਰਸਿਟੀ ਦੇ ਕੰਮਕਾਜ ਵਿਚ ਲੋਕਤੰਤਰ ਖਤਮ ਕਰਨ ਦੀ ਕੋਸ਼ਿਸ਼ ਨਹੀਂ ਹੈ, ਸਗੋਂ ਇਹ ਸੰਸਥਾ ‘ਤੇ ਪੰਜਾਬ ਦੇ ਅਧਿਕਾਰ ਨੂੰ ਹਮੇਸ਼ਾਂ ਲਈ ਕਮਜ਼ੋਰ ਕਰਨ ਦਾ ਪ੍ਰਯਾਸ ਹੈ। ਬੀਬੀ ਬਾਦਲ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਕਿਸੇ ਵੀ ਕੀਮਤ ‘ਤੇ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ “ਅਸੀਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਾਂਗੇ ਤਾਂ ਜੋ ਇਹ ਅਧਿਸੂਚਨਾ ਪੂਰੀ ਤਰ੍ਹਾਂ ਵਾਪਸ ਲਈ ਜਾਵੇ।”


ਬਠਿੰਡਾ ਸਾਂਸਦ ਨੇ ਇਹ ਵੀ ਕਿਹਾ ਕਿ ਕਿਵੇਂ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਅਧਿਕਾਰ ਛੀਣ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਕੇਂਦਰ ਨੇ ਭਾਖੜਾ-ਬਿਆਸ ਪ੍ਰਬੰਧ ਬੋਰਡ ਵਿੱਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਤੋਂ ਦੋ ਪੂਰਨਕਾਲੀਕ ਮੈਂਬਰ ਨਿਯੁਕਤ ਕਰਕੇ ਪੰਜਾਬ ਦੇ ਨਿਯੰਤਰਣ ਨੂੰ ਕਮਜ਼ੋਰ ਕੀਤਾ ਹੈ। ਉਹ ਕਿਹਾ “ਹੁਣ ਸਿੰਡਿਕੇਟ ਦੇ ਚੋਣਾਂ ਖਤਮ ਕਰਕੇ ਤੇ ਸੈਨੇਟ ਨੂੰ ਸਿਰਫ਼ ਮਨੋਨੀਤ ਅਤੇ ਪਦੇਨ ਮੈਂਬਰਾਂ ਦੀ ਸੰਸਥਾ ਬਣਾਕੇ ਕੇਂਦਰ ਨੇ ਪੰਜਾਬ ਯੂਨੀਵਰਸਿਟੀ ‘ਤੇ ਸਿੱਧਾ ਕਾਬੂ ਹਾਸਲ ਕਰ ਲਿਆ ਹੈ, ਜੋ ਪੰਜਾਬ ਦੀ ਵਿਰਾਸਤ ਦਾ ਬੇਮਿਸਾਲ ਹਿੱਸਾ ਹੈ।”

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਇਹ ਫੈਸਲਾ ਲੈਣ ਤੋਂ ਪਹਿਲਾਂ ਪੰਜਾਬੀਆਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਕਾਲਜਾਂ ਤੋਂ ਇਲਾਵਾ ਪੰਜਾਬ ਦੇ 200 ਤੋਂ ਵੱਧ ਕਾਲਜ ਯੂਨੀਵਰਸਿਟੀ ਨਾਲ ਸੰਬੰਧਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਸਿਰਫ਼ ਯੂਨੀਵਰਸਿਟੀ ਦੇ ਪ੍ਰਬੰਧ ਦਾ ਹੀ ਨਹੀਂ, ਸਗੋਂ ਨਿਯੁਕਤੀਆਂ ਅਤੇ ਇਨ੍ਹਾਂ ਸੰਸਥਾਵਾਂ ਵਿੱਚ ਪੜ੍ਹਾਏ ਜਾਣ ਵਾਲੇ ਪਾਠਕ੍ਰਮਾਂ ਦੇ ਪ੍ਰਬੰਧ ਦਾ ਵੀ ਪੂਰਾ ਅਧਿਕਾਰ ਹੈ। ਇਸਨੂੰ ਰਾਜ ਦੀ ਪਛਾਣ ‘ਤੇ ਹਮਲਾ ਦੱਸਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹੈ ਕਿ ਇਹ ਹੱਕ ਸਾਡੇ ਹੱਥਾਂ ‘ਚੋਂ ਛੀਣਿਆ ਜਾ ਰਿਹਾ ਹੈ।

ਇਸ ਮੌਕੇ ਵਿਦਿਆਰਥੀ ਆਗੂਆਂ ਨੇ ਅਕਾਲੀ ਦਲ ਨੂੰ ਇਕ ਖੇਤਰੀ ਪਾਰਟੀ ਹੋਣ ਦੇ ਨਾਤੇ ਅਧਿਸੂਚਨਾ ਦੇ ਵਿਰੋਧ ਦੀ ਅਗਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਾਜ਼ਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਯੂਨੀਵਰਸਿਟੀ ਦਾ ਦੌਰਾ ਕਰਨਗੇ। ਉਹ ਕਿਹਾ ਕਿ ਯੂਥ ਅਕਾਲੀ ਦਲ ਅਤੇ ਭਾਰਤੀ ਵਿਦਿਆਰਥੀ ਸੰਗਠਨ ਦੇ ਨੌਜਵਾਨ ਕਾਰਕੁਨ ਇਸ ਮਸਲੇ ‘ਤੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ “ਅਸੀਂ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਅਤੇ ਇਸ ਲੜਾਈ ਨੂੰ ਤਰਕਸੰਗਤ ਅੰਤ ਤੱਕ ਲਿਜਾਣ ਲਈ ਵਚਨਬੱਧ ਹਾਂ।

- PTC NEWS

Top News view more...

Latest News view more...

PTC NETWORK
PTC NETWORK