Shiromani Akali Dal ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਤਾਰ , 3 ਨੌਂਜਵਾਨ ਆਗੂਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦਾ ਅਬਜਰਵਰ ਕੀਤਾ ਨਿਯੁਕਤ
Shiromani Akali Dal : ਯੁੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਯੂਥ ਵਿੰਗ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਤੀਜੀ ਸੂਚੀ ਜਾਰੀ ਕਰ ਦਿੱਤੀ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੀ ਤੀਜੀ ਸੂਚੀ ਜਾਰੀ ਕਰਦਿਆਂ ਉਹਨਾਂ ਦੱਸਿਆ ਕਿ ਮਨਜੀਤ ਸਿੰਘ ਮਲਕਪੁਰ ਨੂੰ ਮਾਲਵੇ ਦੇ ਜ਼ਿਲ੍ਹਾ ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਜ਼ਿਲ੍ਹਾ ਪਟਿਆਲਾ ਦਾ ਅਬਜਰਵਰ ਨਿਯੁਕਤ ਕੀਤਾ ਗਿਆ ਹੈ।
ਪ੍ਰਭਜੋਤ ਸਿੰਘ ਧਾਲੀਵਾਲ ਨੂੰ ਮਾਲਵੇ ਦੇ ਜ਼ਿਲ੍ਹਾ ਲੁਧਿਆਣਾ, ਮੋਗਾ ਅਤੇ ਜ਼ਿਲ੍ਹਾ ਰੋਪੜ੍ਹ ਦਾ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਹਰਪਾਲ ਸਿੰਘ ਖਡਿਆਲ ਨੂੰ ਮਾਲਵੇ ਦੇ ਜ਼ਿਲ੍ਹਾ ਸੰਗਰੂਰ , ਬਰਨਾਲਾ ਅਤੇ ਜ਼ਿਲ੍ਹਾ ਮਲੇਰਕੋਟਲਾ ਦਾ ਅਬਜਰਵਰ ਨਿਯੂਕਤ ਕੀਤਾ ਗਿਆ ਹੈ।
ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਅਨੁਸ਼ਾਸ਼ਨ ਨੂੰ ਕਾਇਮ ਰੱਖਣ ਲਈ ਯੂਥ ਵਿੰਗ ਦੀ ਤਿੰਨ ਮੈਂਬਰੀ ਅਨੁਸ਼ਾਸ਼ਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਗੁਰਕਮਲ ਸਿੰਘ ਫਰੀਦਕੋਟ ਨੂੰ ਇਸ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੁਰਿੰਦਰ ਸਿੰਘ ਬੱਬੂ ਅਤੇ ਰਖਵਿੰਦਰ ਸਿੰਘ ਗਾਬੜੀਆ ਇਸ ਕਮੇਟੀ ਦੇ ਮੈਂਬਰ ਹੋਣਗੇ। ਝਿੰਜਰ ਨੇ ਦੱਸਿਆ ਕਿ ਪਰਮਿੰਦਰ ਸਿੰਘ ਬੋਹਾਰਾ ਯੂਥ ਵਿੰਗ ਦੇ ਨਵੇਂ ਖਜਾਨਚੀ ਹੋਣਗੇ।
- PTC NEWS