Salman Khan ਦੀ ਫਿਲਮ ਦੀ ਸ਼ੂਟਿੰਗ ਦੇਖਣ ਆਇਆ ਫੈਨ, ਸੁਰੱਖਿਆ ਕਰਮੀਆਂ ਨਾਲ ਹੋਈ ਝੜਪ, ਤਾਂ ਕਿਹਾ - ਬਿਸ਼ਨੋਈ ਨੂੰ ਦੱਸਾਂ?
Salman Khan News : ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਲਮਾਨ ਦੀ ਸ਼ੂਟਿੰਗ ਸਾਈਟ 'ਤੇ ਇਕ ਵਿਅਕਤੀ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਇਆ ਸੀ। ਸ਼ੱਕ ਹੋਣ 'ਤੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਵਿਅਕਤੀ ਨੇ ਕਿਹਾ, 'ਕੀ ਮੈਂ ਬਿਸ਼ਨੋਈ ਨੂੰ ਦੱਸਾਂ?' ਸ਼ੱਕੀ ਨੂੰ ਪੁੱਛਗਿੱਛ ਲਈ ਸ਼ਿਵਾਜੀ ਪਾਰਕ ਥਾਣੇ ਲਿਜਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਮੁੰਬਈ ਦੇ ਜ਼ੋਨ-5 ਦੀ ਹੈ। ਸ਼ੱਕੀ ਨੇ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਦਾ ਨਾਂ ਵੀ ਵਰਤਿਆ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਸਲਮਾਨ ਖਾਨ ਸ਼ੂਟਿੰਗ ਵਾਲੀ ਥਾਂ 'ਤੇ ਮੌਜੂਦ ਸਨ, ਜਦੋਂ ਇਹ ਅਣਪਛਾਤਾ ਵਿਅਕਤੀ ਦਾਖਲ ਹੋਇਆ। ਚਾਲਕ ਦਲ ਦੇ ਕੁਝ ਲੋਕਾਂ ਨੇ ਉਸ ਨੂੰ ਦੇਖਿਆ ਜਦੋਂ ਉਸ ਨੇ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਦਾ ਨਾਂ ਲਿਆ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਮੁੰਬਈ ਪੁਲਿਸ ਮੁਤਾਬਿਕ ਦਾਦਰ ਵੈਸਟ 'ਚ ਸ਼ੂਟਿੰਗ ਚੱਲ ਰਹੀ ਸੀ, ਸਲਮਾਨ ਦਾ ਇਕ ਪ੍ਰਸ਼ੰਸਕ ਸ਼ੂਟਿੰਗ ਦੇਖਣਾ ਚਾਹੁੰਦਾ ਸੀ ਪਰ ਸੁਰੱਖਿਆ ਕਰਮੀਆਂ ਨੇ ਉਸ ਨੂੰ ਧੱਕਾ ਦੇ ਦਿੱਤਾ ਅਤੇ ਦੋਵਾਂ ਵਿਚਾਲੇ ਲੜਾਈ ਹੋ ਗਈ। ਗੁੱਸੇ 'ਚ ਲੜਕੇ ਨੇ ਬਿਸ਼ਨੋਈ ਦਾ ਨਾਂ ਲਿਆ, ਜਿਸ ਤੋਂ ਬਾਅਦ ਗਾਰਡਾਂ ਨੇ ਪੁਲਿਸ ਨੂੰ ਬੁਲਾ ਕੇ ਲੜਕੇ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ।
ਕਾਬਿਲੇਗੌਰ ਹੈ ਕਿ ਬਾਲੀਵੁੱਡ ਦੇ ਦਬੰਗ ਸਲਮਾਨ ਖਾਨ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਂ 'ਤੇ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਹਾਲ ਹੀ 'ਚ ਅਦਾਕਾਰਾ ਤੋਂ 5 ਕਰੋੜ ਰੁਪਏ ਦੀ ਫਿਰੌਤੀ ਦੀ ਵੀ ਮੰਗ ਕੀਤੀ ਗਈ ਸੀ। ਕੁਝ ਦਿਨ ਪਹਿਲਾਂ ਬਾਂਦਰਾ ਵਿੱਚ ਅਦਾਕਾਰ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ। ਇਸ ਵਿੱਚ ਲਾਰੈਂਸ ਗੈਂਗ ਦਾ ਨਾਂ ਵੀ ਸਾਹਮਣੇ ਆਇਆ ਸੀ। ਸਲਮਾਨ ਖਾਨ ਦੇ ਕਰੀਬੀ ਬਾਬਾ ਸਿੱਦੀਕੀ ਦੀ ਵੀ ਹਾਲ ਹੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਵਿੱਚ ਲਾਰੈਂਸ ਗੈਂਗ ਦਾ ਨਾਂ ਵੀ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ : Gippy Grewal Case : ਮੁਹਾਲੀ ਅਦਾਲਤ ਨੇ ਦਿਲਪ੍ਰੀਤ ਬਾਬਾ ਤੇ ਸੁਖਪ੍ਰੀਤ ਬੁੱਢਾ ਕੀਤੇ ਬਰੀ, ਗੈਂਗਸਟਰ ਪਟਿਆਲ ਦੀ ਪਤਨੀ ਭਗੌੜਾ ਘੋਸ਼ਿਤ
- PTC NEWS