Salman Khan News: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਹੋਈ ਫਾਇਰਿੰਗ; ਵਧਾਈ ਗਈ ਸੁਰੱਖਿਆ, ਫੈਨਜ਼ ਪਰੇਸ਼ਾਨ
Salman Khan News: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਐਤਵਾਰ ਨੂੰ ਸਵੇਰੇ ਕਰੀਬ 5 ਵਜੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਮਿਲੀ ਜਾਣਕਾਰੀ ਦੇ ਮੁਤਾਬਕ ਬਾਈਕ 'ਤੇ ਸਵਾਰ ਦੋ ਅਣਪਛਾਤੇ ਲੋਕਾਂ ਨੇ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਕਈ ਰਾਊਂਡ ਫਾਇਰ ਕੀਤੇ ਅਤੇ ਉਥੋਂ ਫਰਾਰ ਹੋ ਗਏ।
ਮੁੰਬਈ ਪੁਲਿਸ ਨੇ ਹੁਣ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਬਦਮਾਸ਼ ਕੌਣ ਸਨ ਅਤੇ ਉਨ੍ਹਾਂ ਨੇ ਗੋਲੀ ਕਿਉਂ ਚਲਾਈ, ਇਨ੍ਹਾਂ ਸਾਰੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਸ ਸੂਤਰਾਂ ਮੁਤਾਬਕ ਪੁਲਸ ਨੂੰ 3 ਰਾਊਂਡ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ। ਇਹ ਘਟਨਾ ਅੱਜ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।
ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਗੋਲੀਬਾਰੀ ਕਿਉਂ ਹੋਈ। ਮੁੰਬਈ ਪੁਲਿਸ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਉਸਦਾ ਗੈਂਗ ਬਾਹਰ ਹੈ ਅਤੇ ਗੋਲਡੀ ਬਰਾੜ ਵੀ ਬਾਹਰ ਹੈ। ਅਜਿਹੇ 'ਚ ਪੁਲਸ ਦਾ ਮੰਨਣਾ ਹੈ ਕਿ ਅਦਾਕਾਰ ਦੇ ਘਰ ਦੇ ਬਾਹਰ ਗੋਲੀਬਾਰੀ ਇਸੇ ਗੈਂਗ ਨੇ ਕਰਵਾਈ ਹੈ। ਇਸ ਮਾਮਲੇ ਤੋਂ ਬਾਅਦ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਅਦਾਕਾਰ ਦੀ ਸੁਰੱਖਿਆ ਹੋਰ ਵਧਾ ਦਿੱਤੀ ਜਾਵੇਗੀ।
ਕਾਬਿਲੇਗੌਰ ਹੈ ਕਿ ਸਲਮਾਨ ਖਾਨ ਨੂੰ ਪੰਜਾਬ ਦੇ ਕੁਝ ਮਾਫੀਆ ਗਰੁੱਪਾਂ ਜਿਵੇਂ ਕਿ ਲਾਰੈਂਸ ਬਿਸ਼ਨੋਈ ਗੈਂਗ ਤੋਂ ਖਤਰਾ ਹੈ। ਪਿਛਲੇ ਕੁਝ ਸਾਲਾਂ ਤੋਂ ਉਸ ਨੂੰ ਅਤੇ ਉਸ ਦੇ ਪਿਤਾ ਸਲੀਮ ਖਾਨ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰਿਵਾਰ ਨੂੰ ਪੱਤਰ ਵੀ ਭੇਜਿਆ ਗਿਆ।
ਇਹ ਵੀ ਪੜ੍ਹੋ: Punjab Weather: ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ; ਇਨ੍ਹਾਂ ਸੂਬਿਆਂ ’ਚ ਪਵੇਗਾ ਮੀਂਹ, ਪੰਜਾਬ ’ਚ ਅਲਰਟ ਜਾਰੀ
- PTC NEWS