Tue, Apr 30, 2024
Whatsapp

ਹਮਲੇ ਕਾਰਨ ਸਦਮੇ 'ਚ ਹੈ ਸਲਮਾਨ ਖਾਨ ਦਾ ਪਰਿਵਾਰ, ਪਰਿਵਾਰ ਨੇ ਹਮਲੇ ਨੂੰ ਲੈ ਕੇ ਪਹਿਲੀ ਵਾਰ ਤੋੜੀ ਚੁੱਪੀ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਪਰਿਵਾਰ ਨੇ ਘਰ ਦੇ ਬਾਹਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਹਮਲੇ ਤੋਂ ਬਾਅਦ ਪਹਿਲੀ ਵਾਰ ਚੁੱਪੀ ਤੋੜੀ ਹੈ। ਸਲਮਾਨ ਖਾਨ ਦੇ ਭਰਾ ਅਰਬਾਜ਼ ਖਾਨ ਨੇ ਚੁੱਪੀ ਤੋੜਦਿਆਂ ਕਿਹਾ ਹੈ ਕਿ ਹਮਲੇ ਕਾਰਨ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਹੈ।

Written by  KRISHAN KUMAR SHARMA -- April 15th 2024 08:49 PM
ਹਮਲੇ ਕਾਰਨ ਸਦਮੇ 'ਚ ਹੈ ਸਲਮਾਨ ਖਾਨ ਦਾ ਪਰਿਵਾਰ, ਪਰਿਵਾਰ ਨੇ ਹਮਲੇ ਨੂੰ ਲੈ ਕੇ ਪਹਿਲੀ ਵਾਰ ਤੋੜੀ ਚੁੱਪੀ

ਹਮਲੇ ਕਾਰਨ ਸਦਮੇ 'ਚ ਹੈ ਸਲਮਾਨ ਖਾਨ ਦਾ ਪਰਿਵਾਰ, ਪਰਿਵਾਰ ਨੇ ਹਮਲੇ ਨੂੰ ਲੈ ਕੇ ਪਹਿਲੀ ਵਾਰ ਤੋੜੀ ਚੁੱਪੀ

Salaman Khan Family Broke Silence on attack: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਪਰਿਵਾਰ ਨੇ ਘਰ ਦੇ ਬਾਹਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਹਮਲੇ ਤੋਂ ਬਾਅਦ ਪਹਿਲੀ ਵਾਰ ਚੁੱਪੀ ਤੋੜੀ ਹੈ। ਸਲਮਾਨ ਖਾਨ ਦੇ ਭਰਾ ਅਰਬਾਜ਼ ਖਾਨ (Arbaaz Khan) ਨੇ ਚੁੱਪੀ ਤੋੜਦਿਆਂ ਕਿਹਾ ਹੈ ਕਿ ਹਮਲੇ ਕਾਰਨ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਹੈ। ਅਰਬਾਜ਼ ਨੇ ਆਪਣੇ ਬਿਆਨ 'ਚ ਕਿਹਾ ਕਿ ਲੋਕ ਸਲਮਾਨ ਖਾਨ ਦੇ ਹਵਾਲੇ ਨਾਲ ਕੋਈ ਵੀ ਬਿਆਨ ਦੇ ਰਹੇ ਹਨ, ਪਰ ਇਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਣਾ ਚਾਹੀਦਾ।

ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਇੱਕ ਪੋਸਟ 'ਚ ਅਰਬਾਜ਼ ਖਾਨ ਨੇ ਕਿਹਾ, ''ਹਾਲ ਹੀ ਵਿੱਚ ਸਲੀਮ ਖਾਨ ਪਰਿਵਾਰ ਦੀ ਰਿਹਾਇਸ਼ ਗਲੈਕਸੀ ਅਪਾਰਟਮੈਂਟ ਵਿਖੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕਰਨ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਸਾਡਾ ਪਰਿਵਾਰ ਇਸ ਦਿਲ ਦਹਿਲਾਉਣ ਵਾਲੀ ਘਟਨਾ ਤੋਂ ਸਦਮੇ ਵਿੱਚ ਹੈ। ਬਦਕਿਸਮਤੀ ਨਾਲ, ਸਾਡੇ ਪਰਿਵਾਰ ਦੇ ਨਜ਼ਦੀਕੀ ਹੋਣ ਦਾ ਦਾਅਵਾ ਕਰਨ ਵਾਲੇ ਅਤੇ ਬੁਲਾਰੇ ਹੋਣ ਦਾ ਢੌਂਗ ਕਰਨ ਵਾਲੇ ਕੁਝ ਲੋਕ ਮੀਡੀਆ ਵਿੱਚ ਬੇਤੁਕੇ ਬਿਆਨ ਦੇ ਰਹੇ ਹਨ ਅਤੇ ਕਹਿ ਰਹੇ ਹਨ ਕਿ ਇਹ ਸਭ ਇੱਕ ਪਬਲੀਸਿਟੀ ਸਟੰਟ ਹੈ ਅਤੇ ਸਾਡਾ ਪਰਿਵਾਰ ਇਸ ਤੋਂ ਪ੍ਰਭਾਵਿਤ ਨਹੀਂ ਹੈ। ਇਹ ਸੱਚ ਨਹੀਂ ਹੈ ਅਤੇ ਇਨ੍ਹਾਂ ਵਿਚਾਰਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਣਾ ਚਾਹੀਦਾ ਹੈ।''


ਪੋਸਟ 'ਚ ਅੱਗੇ ਲਿਖਿਆ ਗਿਆ ਹੈ, ''ਸਲੀਮ ਖਾਨ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਇਸ ਘਟਨਾ ਬਾਰੇ ਮੀਡੀਆ ਨੂੰ ਕੋਈ ਬਿਆਨ ਨਹੀਂ ਦਿੱਤਾ ਹੈ। ਇਸ ਸਮੇਂ ਸਾਡਾ ਪਰਿਵਾਰ ਇਸ ਘਟਨਾ ਦੀ ਜਾਂਚ ਵਿੱਚ ਪੁਲਿਸ ਦੀ ਮਦਦ ਅਤੇ ਸਹਿਯੋਗ ਕਰ ਰਿਹਾ ਹੈ। ਸਾਨੂੰ ਮੁੰਬਈ ਪੁਲਿਸ 'ਤੇ ਭਰੋਸਾ ਹੈ ਅਤੇ ਸਾਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹ ਸਾਡੇ ਪਰਿਵਾਰ ਦੀ ਸੁਰੱਖਿਆ ਲਈ ਆਪਣੀ ਸ਼ਕਤੀ ਵਿੱਚ ਸਭ ਕੁਝ ਕਰਨਗੇ। ਤੁਹਾਡੇ ਪਿਆਰ ਅਤੇ ਸਹਿਯੋਗ ਲਈ ਸਭ ਦਾ ਧੰਨਵਾਦ।''

ਜ਼ਿਕਰਯੋਗ ਹੈ ਕਿ ਸਲਮਾਨ ਖਾਨ ਨੂੰ ਪੰਜਾਬ ਦੇ ਕੁਝ ਮਾਫੀਆ ਗਰੁੱਪਾਂ ਜਿਵੇਂ ਕਿ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਤੋਂ ਖਤਰਾ ਹੈ। ਪਿਛਲੇ ਕੁਝ ਸਾਲਾਂ ਤੋਂ ਉਸ ਨੂੰ ਅਤੇ ਉਸ ਦੇ ਪਿਤਾ ਸਲੀਮ ਖਾਨ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰਿਵਾਰ ਨੂੰ ਪੱਤਰ ਵੀ ਭੇਜਿਆ ਗਿਆ।

- PTC NEWS

Top News view more...

Latest News view more...