Sun, Aug 30, 2026
Whatsapp

Jaswant Singh Khalra ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਹੋਵੇਗਾ ਸਮਾਗਮ

ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਇਸ ਵਾਰ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

Reported by:  PTC News Desk  Edited by:  Aarti -- August 30th 2026 03:46 PM
Jaswant Singh Khalra ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਹੋਵੇਗਾ ਸਮਾਗਮ

Jaswant Singh Khalra ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਹੋਵੇਗਾ ਸਮਾਗਮ

ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ 6 ਸਤੰਬਰ 2026 ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ।

ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਅ ਦੀ ਅਰੰਭਤਾ

ਅੱਜ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਅ ਦੀ ਅਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 4 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 6 ਸਤੰਬਰ ਨੂੰ ਸੰਪੂਰਨਤਾ ਦੇ ਭੋਗ ਪਾ ਕੇ ਭਾਈ ਖਾਲੜਾ ਨੂੰ ਯਾਦ ਕੀਤਾ ਜਾਵੇਗਾ।

'ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਜ਼ਰੂਰ ਯਾਦ ਕਰੀਏ'

ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ - ਜਿਨ੍ਹਾਂ ਨੇ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦਿੱਤੀ – ਦੇ ਪਾਵਨ ਅਸਥਾਨ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਅ ਦੀ ਅਰੰਭਤਾ ਕਰ ਰਹੇ ਹਾਂ ਤਾਂ ਉੱਥੇ ਹੀ ਸਾਡੇ ਲਈ ਇਹ ਵੀ ਜ਼ਰੂਰੀ ਹੈ ਕਿ 6 ਸਤੰਬਰ ਨੂੰ ਮਨੁੱਖੀ ਅਧਿਕਾਰਾਂ ਦੇ ਰਾਖੇ ਅਤੇ ਪੰਜਾਬ ਵਿੱਚ ਸਰਕਾਰੀ ਜਬਰ ਤਹਿਤ ਮਾਰੇ ਗਏ ਨੌਜਵਾਨਾਂ ਦੀ ਲਾਸ਼ਾਂ ਦੇ ਵਾਰਿਸ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਜ਼ਰੂਰ ਯਾਦ ਕਰੀਏ।

'ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ'

ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਇਸ ਵਾਰ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

'ਸ੍ਰੀ  ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਸਮਾਗਮ ਕਰਵਾਇਆ ਜਾਵੇਗਾ'

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਭਾਈ ਖਾਲੜਾ ਦੀ ਯਾਦ ਵਿੱਚ ਹੁਣ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਪੰਜਾਬ ਦੇ ਹਜ਼ਾਰਾਂ ਸ਼ਹੀਦਾਂ ਦੀ ਯਾਦ ਵਿੱਚ ਜੋ ਹਰੀਕੇ ਵਿਖੇ ਸ਼ਹੀਦੀ ਪੱਤਣ ਯਾਦਗਾਰ ਬਣਾਈ ਜਾਣੀ ਹੈ ਉਸ ਲਈ ਵੀ ਜ਼ਮੀਨ ਲੱਭਣ ਦਾ ਕੰਮ ਚੱਲ ਰਿਹਾ ਹੈ ਅਤੇ ਯਾਦਗਾਰ ਦਾ ਕਾਰਜ ਵੀ ਛੇਤੀ ਹੀ ਸ਼ੁਰੂ ਹੋਵੇਗਾ।

ਇਹ ਵੀ ਪੜ੍ਹੋ  : Punjab employees protest : 'ਜਦੋਂ ਤੱਕ ਚਿੱਠੀ ਵਾਪਸ ਨਹੀਂ, ਉਦੋਂ ਤੱਕ CM ਮਾਨ ਨਾਲ ਮੀਟਿੰਗ ਨਹੀਂ...', ਪੰਜਾਬ ਦੇ ਮੁਲਾਜ਼ਮਾਂ ਦਾ ਵੱਡਾ ਐਲਾਨ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK