Samana School Van Accident Update : ਪੁਲਿਸ ਨੇ ਟਿੱਪਰ ਮਾਲਕਾਂ ’ਚੋਂ ਇੱਕ ਨੂੰ ਕੀਤਾ ਗ੍ਰਿਫ਼ਤਾਰ; ਟਿੱਪਰ ਨੇ ਸਕੂਲ ਵੈਨ ਨੂੰ ਮਾਰੀ ਸੀ ਭਿਆਨਕ ਟੱਕਰ
Samana School Van Accident Update : ਸਮਾਣਾ ਪਟਿਆਲਾ ਸੜਕ ’ਤੇ 7 ਮਈ ਨੂੰ ਟਿੱਪਰ ਤੇ ਸਕੂਲ ਵੈਨ ਵਿਚਾਲੇ ਹੋਈ ਟੱਕਰ ਦੇ ਮਾਮਲੇ ’ਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਟਿੱਪਰ ਦੇ ਮਾਲਕਾਂ ’ਚੋਂ ਇੱਕ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਹਾਦਸੇ ’ਚ ਸੱਤ ਬੱਚੇ ਅਤੇ ਇੱਕ ਡਰਾਈਵਰ ਦੀ ਮੌਤ ਹੋਈ ਸੀ ਇਹ ਮਾਮਲਾ ਪੀਟੀਸੀ ਵੱਲੋਂ ਗੰਭੀਰਤਾ ਨਾਲ ਉਠਾਇਆ ਗਿਆ ਸੀ।
ਹੁਣ ਪੁਲਿਸ ਹਰਕਤ ’ਚ ਆ ਗਈ ਹੈ। ਪੁਲਿਸ ਨੇ ਟਿੱਪਰ ਦੇ ਮਾਲਿਕ ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ। ਇਸ ਤੋਂ ਇਲਾਵਾ ਇਸ ਨੂੰ ਪਨਾਹ ਦੇਣ ਵਾਲੇ ਤਿੰਨ ਵਿਅਕਤੀ ਵੀ ਪੁਲਿਸ ਨੇ ਹਿਰਾਸਤ ਵਿੱਚ ਲਏ ਹਨ। ਮਾਮਲੇ ’ਚ ਇੱਕ ਮੁਲਜ਼ਮ ਹਜੇ ਵੀ ਫਰਾਰ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਦੱਸ ਦਈਏ ਕਿ ਪੀੜਤ ਪਰਿਵਾਰਾਂ ਵੱਲੋਂ ਗੁੱਸਾ ਜਾਹਿਰ ਕੀਤਾ ਜਾ ਰਿਹਾ ਸੀ ਕਿ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਨਾਲ ਹੀ ਪੀੜਤ ਪਰਿਵਾਰਾਂ ਨੇ ਚਿਤਾਵਨੀ ਦਿੱਤੀ ਸੀ ਕਿ ਐਤਵਾਰ ਤੱਕ ਮੁਲ਼ਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਨੂੰ ਅੱਜ ਹੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab Weather Update : ਪੰਜਾਬ ’ਚ ਮੁੜ ਬਦਲੇਗਾ ਮੌਸਮ ਦਾ ਮਿਜਾਜ; 12 ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਨਾਲ ਪਵੇਗਾ ਮੀਂਹ
- PTC NEWS