Dumping Ground ਬਣਿਆ ਪੰਜਾਬੀ ਯੂਨੀਵਰਸਿਟੀ ਦਾ ਕੈਂਪਸ
ਗਗਨਦੀਪ ਸਿੰਘ ਅਹੂਜਾ ( ਪਟਿਆਲਾ, 8 ਦਸੰਬਰ 2022): ਜ਼ਿਲ੍ਹੇ ’ਚ ਕੱਚੇ ਸਫਾਈ ਸੇਵਕਾਂ ਦਾ ਧਰਨਾ ਪ੍ਰਦਰਸ਼ਨ 18ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀ ਅਤੇ ਪੱਕੇ ਕਾਮਿਆਂ ਤੋਂ ਸਫਾਈ ਕਰਵਾਈ ਗਈ ਜਿਸ ਤੋਂ ਬਾਅਦ ਧਰਨੇ ਉੱਤੇ ਬੈਠੇ ਕਰਮਚਾਰੀ ਭੜਕ ਗਏ।
ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਭੜਕੇ ਕੱਚੇ ਕਾਮਿਆਂ ਨੇ ਕੂੜੇ ਦੇ ਵੱਡੇ ਵੱਡੇ ਢੇਰ ਕੈਂਪਸ ਦੇ ਬਾਹਰ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਵੱਲੋਂ ਕੋਈ ਵੀ ਧਿਆਨ ਨਹੀਂ ਦੇ ਰਿਹਾ ਹੈ।
ਪ੍ਰਦਰਸ਼ਨਕਾਰੀ ਸਫਾਈ ਸੇਵਕਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਪੱਕੇ ਕਰਨ ਦੀ ਮੰਗ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਪੱਕੇ ਕਾਮਿਆਂ ਤੇ ਵਿਦਿਆਰਥੀਆਂ ਨੂੰ ਲੱਗਾ ਸਾਫ਼ ਸਫ਼ਾਈ ਕਰਵਾਈ ਜਾ ਰਹੀ ਹੈ। ਜਿਸ ਨੂੰ ਉਹ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਉਸ ਸਮੇਂ ਤੱਕ ਸਾਫ਼ ਸਫ਼ਾਈ ਨਹੀਂ ਹੋਣ ਦੇਣਗੇ ਜਦੋਂ ਤੱਕ ਉਨ੍ਹਾਂ ਨੂੰ ਪੱਕੇ ਨਹੀ ਕੀਤਾ ਜਾਂਦਾ ਹੈ।
ਇਹ ਵੀ ਪੜੋ: ਕੇਂਦਰੀ ਡੈਪੂਟੇਸ਼ਨ ’ਤੇ ਗਏ ਡਾ. ਐਸ ਕੇ ਰਾਜੂ, ਹੁਣ ਇਹ ਹੋਣਗੇ ਪੰਜਾਬ ਦੇ ਨਵੇਂ ਮੁੱਖ ਚੋਣ ਅਧਿਕਾਰੀ
- PTC NEWS