Farmers Protest In Punjab : ਪੰਜਾਬ ਭਰ ’ਚ ਸੰਯੁਕਤ ਕਿਸਾਨ ਮੋਰਚਾ ਦਾ ਪ੍ਰਦਰਸ਼ਨ; ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਕਰ ਰਹੇ ਘਿਰਾਓ
Farmers Protest In Punjab : ਸੰਯੁਕਤ ਕਿਸਾਨ ਮੋਰਚਾ ਪੇਂਡੂ ਖੇਤਰਾਂ ਵਿੱਚ 'ਆਪ' ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇਹ ਵਿਰੋਧ ਪ੍ਰਦਰਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਦੁਪਹਿਰ 3 ਵਜੇ ਦੇ ਕਰੀਬ ਖਤਮ ਹੋਵੇਗਾ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਭਵਿੱਖ ਵਿੱਚ ਵੱਡਾ ਸੰਘਰਸ਼ ਕੀਤਾ ਜਾਵੇਗਾ।
ਹੁਸ਼ਿਆਰਪੁਰ ’ਚ ਕਿਸਾਨਾਂ ਦਾ ਧਰਨਾ
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਟਾਂਡਾ, ਦਸੂਹਾ, ਅਤੇ ਮੁਕੇਰੀਆਂ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਾ ਜਸਵੀਰ ਸਿੰਘ, ਕਰਮਵੀਰ ਸਿੰਘ ਘੁੰਮਣ ਵਿਧਾਇਕ ਦਸੂਹਾ ਅਤੇ ਹਲਕਾ ਇੰਚਾਰਜ ਜੀ ਐਸ ਮੁਲਤਾਨੀ ਦੇ ਘਰਾਂ ਦਾ ਘਿਰਾਓ ਕਰਕੇ ਜੰਗਵੀਰ ਸਿੰਘ ਚੋਹਾਨ ਸੂਬਾ ਪ੍ਰਧਾਨ ਦੁਆਬਾ ਕਿਸਾਨ ਕਮੇਟੀ ਦੀ ਅਗਵਾਈ ਵਿੱਚ ਧਰਨਾ ਲਾਇਆ ਹੈ। ਇਸ ਮੌਕੇ ਜੰਗਵੀਰ ਸਿੰਘ ਨੇ ਕਿਹਾ ਕਿ ਜਿੰਨੀ ਦੇਰ ਪੰਜਾਬ ਦੇ ਮੁੱਖ ਮੰਤਰੀ ਸਾਡੀਆਂ ਹਕੀ ਮੰਗਾਂ ਨੂੰ ਨਹੀਂ ਮੰਨਦੇ ਉਨੀਂ ਦੇਰ ਧਰਨੇ ਜਾਰੀ ਰਹਿਣਗੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਬਾਹਰ ਧਰਨਾ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਗਿਆ ਹੈ।
ਵਿਧਾਇਕ ਜਸਵਿੰਦਰ ਸਿੰਘ ਰਾਮਦਾਸ ਦੀ ਕੋਠੀ ਦੇ ਬਾਹਰ ਧਰਨਾ
ਭਾਰਤੀ ਕਿਸਾਨ ਏਕਤਾ ਉਗਰਾਹਾਂ ਵਲੋਂ ਅੰਮ੍ਰਿਤਸਰ ’ਚ ਵਿਧਾਇਕ ਅਟਾਰੀ ਜਸਵਿੰਦਰ ਸਿੰਘ ਰਮਦਾਸ ਦੀ ਕੋਠੀ ਅੱਗੇ ਧਰਨਾ ਸ਼ੁਰੂ ਕੀਤਾ ਗਿਆ ਹੈ ਜੋ ਬਾਅਦ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਡਾਕਟਰ ਪਰਮਿੰਦਰ ਸਿੰਘ ਨੇ ਕਿਹਾ ਕਿ ਆਪਣੀ ਹਕੀਮ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਪੰਜ ਤਰੀਕ ਨੂੰ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਰੋਕਣ ਦੇ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੇ ਵਿੱਚ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਗਈਆਂ। ਉਹਨਾਂ ਨੂੰ ਘਰਾਂ ’ਚ ਨਜ਼ਰਬੰਦ ਕੀਤਾ ਗਿਆ।
ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਹਮਾਇਤ ਕਰਨ ਦੀ ਬਜਾਏ ਉਹਨਾਂ ਨੂੰ ਧਰਨੇ ਲਾਉਣ ਤੋਂ ਵੀ ਰੋਕਿਆ ਜਾ ਰਿਹਾ ਹੈ ਜਿਸ ਕਾਰਨ ਇਸੇ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਮੰਤਰੀ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਸੀ ਜੋ 11 ਵਜੇ ਤੋਂ ਲੈ ਕੇ 3 ਵਜੇ ਤੱਕ ਜਾਰੀ ਰਹਿਣਗੇ। ਉਹਨਾਂ ਐਲਾਨ ਕੀਤਾ ਕਿ ਹੱਕੀ ਮੰਗਾਂ ਮੰਨੇ ਜਾਣ ਤੱਕ ਕਿਸਾਨਾਂ ਵੱਲੋਂ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Telangana Tunnel Collapse ’ਚ ਫਸੇ ਗੁਰਪ੍ਰੀਤ ਸਿੰਘ ਦੀ ਹੋਈ ਮੌਤ; ਤਰਨਤਾਰਨ ਦਾ ਰਹਿਣ ਵਾਲਾ ਸੀ ਮ੍ਰਿਤਕ, ਪੂਰਾ ਪਰਿਵਾਰ ਸਦਮੇ ’ਚ
- PTC NEWS