Mon, Apr 6, 2026
Whatsapp

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮਾਨਸਾ ’ਚ ਕਿਸਾਨ ਜਥੇਬੰਦੀਆਂ ਨੇ ਕੀਤਾ ਧਰਨਾ ਪ੍ਰਦਰਸ਼ਨ, ਮੁਆਵਜ਼ੇ ਦੀ ਕੀਤੀ ਮੰਗ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਭਰ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਮਾਨਸਾ ਦੇ ਵਿੱਚ ਵੀ ਸਮੁੱਚਿਆਂ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ।

Reported by:  PTC News Desk  Edited by:  Aarti -- April 06th 2026 02:34 PM
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮਾਨਸਾ ’ਚ ਕਿਸਾਨ ਜਥੇਬੰਦੀਆਂ ਨੇ ਕੀਤਾ ਧਰਨਾ ਪ੍ਰਦਰਸ਼ਨ, ਮੁਆਵਜ਼ੇ ਦੀ ਕੀਤੀ ਮੰਗ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮਾਨਸਾ ’ਚ ਕਿਸਾਨ ਜਥੇਬੰਦੀਆਂ ਨੇ ਕੀਤਾ ਧਰਨਾ ਪ੍ਰਦਰਸ਼ਨ, ਮੁਆਵਜ਼ੇ ਦੀ ਕੀਤੀ ਮੰਗ

Mansa News : ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮੁਆਫ ਕਰਨ ਅਤੇ ਪੰਜਾਬ ਦੇ ਵਿੱਚ ਗੜ੍ਹੇਮਾਰੀ ਦੇ ਨਾਲ ਫਸਲਾਂ ਦੀ ਹੋਈ ਬਰਬਾਦੀ ਦੇ ਮੁਆਵਜ਼ੇ ਦੇ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।  

ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਿਰ ਚੜਿਆ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ ਪੰਜਾਬ ਦੇ ਵਿੱਚ ਗੜ੍ਹੇਮਾਰੀ ਅਤੇ ਬਾਰਿਸ਼ ਦੇ ਨਾਲ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਤੁਰੰਤ ਮੁਆਵਜਾ ਦੇਵੇ।


ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਕਿਸਾਨ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀਆਂ ਕਰਨ ਲੱਗੇ ਨੇ ਪਿਛਲੇ ਦਿਨੀ ਬਠਿੰਡਾ ਜ਼ਿਲ੍ਹੇ ਦੇ ਵਿੱਚ ਵੀ ਦੋ ਸਕੇ ਭਰਾਵਾਂ ਵੱਲੋਂ ਕਰਜ਼ੇ ਦੇ ਕਾਰਨ ਖੁਦਕੁਸ਼ੀ ਕਰ ਲਈ ਗਈ ਸੀ।

ਉਹਨਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਵਿੱਚ ਬਹੁਤ ਕਿਸਾਨ ਕਰਜੇ ਦੇ ਬੋਝ ਕਾਰਨ ਖੁਦਕੁਸ਼ੀਆਂ ਦੇ ਰਸਤੇ ਪਏ ਹੋਏ ਨੇ ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤੁਰੰਤ ਪੰਜਾਬ ਦੇ ਵਿੱਚ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ ਇਸ ਦੌਰਾਨ ਉਹਨਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੇ ਲਈ ਰਾਹਤ ਦਿੱਤੀ ਜਾਵੇ ਤਾਂ ਕਿ ਕਿਸਾਨਾਂ ’ਤੇ ਸਿਰ ਕਰਜ਼ੇ ਦੀ ਪੰਡ ਭਾਰੀ ਨਾ ਹੋ ਸਕੇ ਅਤੇ ਕੋਈ ਵੀ ਕਿਸਾਨ ਖੁਦਕੁਸ਼ੀ ਨਾ ਕਰੇ।

ਇਹ ਵੀ ਪੜ੍ਹੋ  : Amritsar School Bomb Threat : ਅੰਮ੍ਰਿਤਸਰ ‘ਚ ਸਕੂਲਾਂ ਨੂੰ ਬੰਬ ਧਮਕੀ ਮਗਰੋਂ ਹਾਈ ਅਲਰਟ, ਕਈ ਨਾਮੀ ਸਕੂਲ ਡੀਸੀ ਵੱਲੋਂ ਬੰਦ 

- PTC NEWS

Top News view more...

Latest News view more...

PTC NETWORK
PTC NETWORK