Mon, Jun 8, 2026
Whatsapp

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਹਲਕਾ ਇੰਚਾਰਜਾਂ ਦੀ ਅਹਿਮ ਮੀਟਿੰਗ, ਹਰਸਿਮਰਤ ਕੌਰ ਬਾਦਲ ਨੇ 'ਆਪ' 'ਤੇ ਲਾਏ ਤਿੱਖੇ ਨਿਸ਼ਾਨੇ

Shiromani Akali Dal Harka Incharge Meeting : ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸੂਬੇ ਦੀਆਂ ਮਹਿਲਾਵਾਂ ਨਾਲ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ।

Reported by:  PTC News Desk  Edited by:  KRISHAN KUMAR SHARMA -- June 08th 2026 05:08 PM -- Updated: June 08th 2026 05:15 PM
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਹਲਕਾ ਇੰਚਾਰਜਾਂ ਦੀ ਅਹਿਮ ਮੀਟਿੰਗ, ਹਰਸਿਮਰਤ ਕੌਰ ਬਾਦਲ ਨੇ 'ਆਪ' 'ਤੇ ਲਾਏ ਤਿੱਖੇ ਨਿਸ਼ਾਨੇ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਹਲਕਾ ਇੰਚਾਰਜਾਂ ਦੀ ਅਹਿਮ ਮੀਟਿੰਗ, ਹਰਸਿਮਰਤ ਕੌਰ ਬਾਦਲ ਨੇ 'ਆਪ' 'ਤੇ ਲਾਏ ਤਿੱਖੇ ਨਿਸ਼ਾਨੇ

Shiromani Akali Dal Harka Incharge Meeting : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਅੱਜ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਇਸ ਮੀਟਿੰਗ ਦੇ ਵਿੱਚ ਉਹਨਾਂ ਦੇ ਨਾਲ ਬੀਬਾ ਹਰਸਿਮਰਤ ਕੌਰ ਬਾਦਲ (MP Harsimrat Kaut Badal) ਵੀ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ  ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ ਕੀਤਾ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸੂਬੇ ਦੀਆਂ ਮਹਿਲਾਵਾਂ ਨਾਲ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਰਕਾਰ ਨੂੰ ਮਹਿਲਾਵਾਂ ਨਾਲ ਕੀਤੇ ਵਾਅਦੇ ਯਾਦ ਆ ਰਹੇ ਹਨ ਅਤੇ ਚੋਣ ਲਾਭ ਲੈਣ ਲਈ ਕੁਝ ਮਹੀਨਿਆਂ ਵਾਸਤੇ ਇਹ ਰਕਮ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮਹਿਲਾਵਾਂ ਸਰਕਾਰ ਦੇ ਵਾਅਦਿਆਂ ਅਤੇ ਹਕੀਕਤ ਨੂੰ ਚੰਗੀ ਤਰ੍ਹਾਂ ਸਮਝ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਜਵਾਬ ਦੇਣਗੀਆਂ।


ਪਟਿਆਲਾ ਲਾਠੀਚਾਰਜ ਦੀ ਕੀਤੀ ਨਿਖੇਧੀ

ਪਟਿਆਲਾ ਵਿੱਚ ਹੋਏ ਲਾਠੀਚਾਰਜ ਦੇ ਮਾਮਲੇ 'ਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਲੋਕਾਂ ਨੂੰ ਧਰਨੇ-ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ, ਕਿਉਂਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਵੇਗਾ।

ਉਨ੍ਹਾਂ ਦੋਸ਼ ਲਾਇਆ ਕਿ ਅੱਜ ਹਾਲਾਤ ਇਸ ਦੇ ਉਲਟ ਹਨ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਲੋਕਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਨੂੰ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਹੈ, ਪਰ ਮੌਜੂਦਾ ਸਰਕਾਰ ਵੱਲੋਂ ਇਸ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਮੁੱਦਿਆਂ ਨੂੰ ਲਗਾਤਾਰ ਉਠਾਉਂਦਾ ਰਹੇਗਾ ਅਤੇ ਸਰਕਾਰ ਨੂੰ ਉਸਦੇ ਵਾਅਦਿਆਂ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਕਰਮਚਾਰੀਆਂ ਨੂੰ ਦੇਣ ਦੇ ਲਈ ਪੈਸੇ ਨਹੀਂ ਹਨ ਉਹਨਾਂ ਦਾ ਡੀਏ ਲੰਬੇ ਸਮੇਂ ਤੋਂ ਬਕਾਇਆ ਹੈ, ਪੈਨਸ਼ਨ ਕਰਮਚਾਰੀਆਂ ਦੀਆਂ ਮੰਗਾਂ ਵੀ ਲੰਮੇ ਸਮੇਂ ਤੋਂ ਜਿਉਂ ਦੀਆਂ ਤਿਉਂ ਹੀ ਪਈਆਂ ਹਨ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK