Bathinda School Bus Fire : ਬਠਿੰਡਾ ਦੇ ਬੀਬੀ ਵਾਲਾ ਰੋਡ ’ਤੇ ਸਕੂਲ ਬੱਸ ਨੂੰ ਲੱਗੀ ਅੱਗ, ਬੱਸ ’ਚ ਸਵਾਰ ਸੀ 43 ਬੱਚੇ
bathinda School News : ਬਠਿੰਡਾ ਦੇ ਬੀਬੀ ਵਾਲਾ ਰੋਡ ’ਤੇ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਹਾਦਸੇ ਵੇਲੇ ਬੱਸ ਵਿੱਚ ਸਕੂਲ ਦੀ ਛੁੱਟੀ ਤੋਂ ਬਾਅਦ ਘਰਾਂ ਵੱਲ ਜਾ ਰਹੇ 43 ਬੱਚੇ ਸਵਾਰ ਸਨ।
ਸਕੂਲ ’ਚ ਲੱਗੀ ਭਿਆਨਕ ਅੱਗ
ਜਾਣਕਾਰੀ ਮੁਤਾਬਕ ਬੱਸ ਜਦੋਂ ਬੀਬੀ ਵਾਲਾ ਰੋਡ ’ਤੇ ਪਹੁੰਚੀ ਤਾਂ ਅਚਾਨਕ ਇਸ ਵਿੱਚ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਬੱਸ ਵਿੱਚ ਸਵਾਰ ਬੱਚਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਤ ਨੂੰ ਦੇਖਦਿਆਂ ਡਰਾਈਵਰ ਨੇ ਰਾਹ ਵਿੱਚ ਜਾ ਰਹੇ ਲੋਕਾਂ ਦੀ ਮਦਦ ਲਈ ਅਤੇ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ।
43 ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ
ਡਰਾਈਵਰ ਦੀ ਸੂਝਬੂਝ ਅਤੇ ਰਾਹਗੀਰਾਂ ਦੀ ਮਦਦ ਨਾਲ ਸਾਰੇ 43 ਬੱਚਿਆਂ ਨੂੰ ਸੁਰੱਖਿਅਤ ਬੱਸ ਵਿੱਚੋਂ ਬਾਹਰ ਕੱਢ ਲਿਆ ਗਿਆ। ਇਸ ਘਟਨਾ ਵਿੱਚ ਕਿਸੇ ਬੱਚੇ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ।
ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਡਰਾਈਵਰ ਨੇ ਮੁੱਢਲੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਸ ਵਿੱਚ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੋਣ ਦਾ ਖ਼ਦਸ਼ਾ ਹੈ। ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਅੱਗ ਲੱਗਣ ਦੇ ਅਸਲ ਕਾਰਨਾਂ ਅਤੇ ਬੱਸ ਦੀ ਤਕਨੀਕੀ ਹਾਲਤ ਸਬੰਧੀ ਜਾਂਚ ਤੋਂ ਬਾਅਦ ਹੀ ਪੂਰੀ ਜਾਣਕਾਰੀ ਸਾਹਮਣੇ ਆਵੇਗੀ।
- PTC NEWS