Thu, Dec 12, 2024
Whatsapp

Punjab Jail Search Operation: ਪੰਜਾਬ ਦੀਆਂ 25 ਜੇਲ੍ਹਾਂ ’ਚ ਸਰਚ ਆਪਰੇਸ਼ਨ, ਇੱਥੇ ਪੜ੍ਹੋ ਪੂਰੀ ਜਾਣਕਾਰੀ

ਸੂਬੇ ਦੀਆਂ 25 ਜ਼ੇਲ੍ਹਾਂ ’ਚ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਜੇਲ੍ਹਾਂ ਦੀ ਚੈਕਿੰਗ ਕੀਤੀ ਗਈ। ਦੱਸ ਦਈਏ ਕਿ ਇਹ ਸਰਚ ਆਪਰੇਸ਼ਨ ਜੇਲ੍ਹਾਂ ਅੰਦਰ ਅਤੇ ਬਾਹਰ ਬੈਠਕੇ ਆਪਣੇ ਗਰੁੱਪ ਚਲਾਉਣ ਵਾਲੇ ਮੁਲਜ਼ਮ ਲੋਕਾਂ ਨੂੰ ਨੱਥ ਪਾਉਣ ਲਈ ਚਲਾਇਆ ਗਿਆ ਸੀ।

Reported by:  PTC News Desk  Edited by:  Aarti -- August 02nd 2023 05:34 PM
Punjab Jail Search Operation:  ਪੰਜਾਬ ਦੀਆਂ 25 ਜੇਲ੍ਹਾਂ ’ਚ ਸਰਚ ਆਪਰੇਸ਼ਨ, ਇੱਥੇ ਪੜ੍ਹੋ ਪੂਰੀ ਜਾਣਕਾਰੀ

Punjab Jail Search Operation: ਪੰਜਾਬ ਦੀਆਂ 25 ਜੇਲ੍ਹਾਂ ’ਚ ਸਰਚ ਆਪਰੇਸ਼ਨ, ਇੱਥੇ ਪੜ੍ਹੋ ਪੂਰੀ ਜਾਣਕਾਰੀ

Punjab Jail Search Operation:  ਸੂਬੇ ਦੀਆਂ 25 ਜ਼ੇਲ੍ਹਾਂ ’ਚ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਜੇਲ੍ਹਾਂ ਦੀ ਚੈਕਿੰਗ ਕੀਤੀ ਗਈ। ਦੱਸ ਦਈਏ ਕਿ ਇਹ ਸਰਚ ਆਪਰੇਸ਼ਨ ਜੇਲ੍ਹਾਂ ਅੰਦਰ ਅਤੇ ਬਾਹਰ ਬੈਠਕੇ ਆਪਣੇ ਗਰੁੱਪ ਚਲਾਉਣ ਵਾਲੇ ਮੁਲਜ਼ਮ ਲੋਕਾਂ ਨੂੰ ਨੱਥ ਪਾਉਣ ਲਈ ਚਲਾਇਆ ਗਿਆ ਸੀ। ਇਸ ਦੌਰਾਨ ਕਈ ਟੀਮਾਂ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਨੇ ਪੰਜਾਬ ਦੇ ਅੰਦਰ ਮੌਜੂਦ ਵੱਖ ਵੱਖ ਜੇਲ੍ਹਾਂ ਦੀਆਂ ਤਲਾਸ਼ੀ ਲਈਆਂ। 


ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚ ਕੀਤੀ ਗਈ ਵਿਸ਼ੇਸ਼ ਚੈਕਿੰਗ 

ਇਸੇ ਦੇ ਤਹਿਤ ਕੇਂਦਰੀ ਜੇਲ੍ਹ ਗੁਰਦਾਸਪੁਰ ਦੀ ਐਸਐਸਪੀ ਗੁਰਦਾਸਪੁਰ ਦਿਆਮਾ ਹਰੀਸ਼ ਕੁਮਾਰ ਵੱਲੋਂ ਇੱਕ ਟੀਮ ਦਾ ਗਠਨ ਕਰਕੇ ਵਿਸ਼ੇਸ਼ ਚੈਕਿੰਗ ਕੀਤੀ ਗਈ। 

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਦੀ ਚੈਕਿੰਗ

ਹੁਸਿ਼ਆਰਪੁਰ ਦੀ ਕੇਂਦਰੀ ਜੇਲ੍ਹ ਚ ਵੀ ਐਸਐਸਪੀ ਸਰਤਾਜ ਸਿੰਘ ਚਾਹਲ ਵਲੋਂ ਆਪਣੇ ਅਫਸਰਾਂ ਨੂੰ ਨਾਲ ਲੈ ਕੇ ਜੇਲ੍ਹ ’ਚ ਸਰਚ ਅਭਿਆਨ ਚਲਾਇਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਜੇਲ੍ਹ ਦੀ ਇਕ ਇਕ ਬੈਰਕ ਦੀ ਚੰਗੀ ਤਰ੍ਹਾਂ ਨਾਲ ਤਾਲਾਸ਼ੀ ਲਈ ਗਈ ਅਤੇ ਇਸ ਦੌਰਾਨ ਕੁਝ ਸਾਮਾਨ ਵੀ ਬਰਾਮਦ ਕੀਤਾ। 

ਜੇਲ੍ਹ ’ਚੋਂ ਬਰਾਮਦ ਹੋਇਆ ਕੁਝ ਸਾਮਾਨ-ਐਸਐਸਪੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਪੰਜਾਬ ਭਰ ਦੀਆਂ ਜੇਲ੍ਹਾ ’ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਤੇ ਇਸੇ ਕੜ੍ਹੀ ਤਹਿਤ ਹੁਸਿ਼ਆਰਪੁਰ ਦੀ ਕੇਂਦਰੀ ਜੇਲ੍ਹ ’ਚ ਉਨ੍ਹਾਂ ਵਲੋਂ ਆਪਣੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਤਰਕ ਅਭਿਆਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੁਝ ਸਾਮਾਨ ਵੀ ਬਰਾਮਦ ਹੋਇਆ ਹੈ। ਜਿਨਾਂ ਦੀ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ। ਹੁਸਿ਼ਆਰਪੁਰ ਦੀ ਕੇਂਦਰੀ ਜੇਲ੍ਹ ’ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਜੇਲ੍ਹ ਅਧਿਕਾਰੀਆਂ ਵਲੋਂ ਵੀ ਹਰ ਇਕ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਸਰਚ ਆਪਰੇਸ਼ਨ 

ਇਸ ਤੋਂ ਇਲਾਵਾ ਬਠਿੰਡਾ ਦੀ ਹਾਈ ਸਕਿਓਰਿਟੀ ਕੇਂਦਰੀ ਜੇਲ੍ਹ 'ਚ ਸਰਚ ਆਪਰੇਸ਼ਨ ਚਲਾਇਆ ਗਿਆ। ਜਿਸ ਵਿੱਚ ਜੇਲ੍ਹ ਸੁਪਰਡੈਂਟ ਐਨਡੀ ਨੇਗੀ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਬਠਿੰਡਾ ਪੁਲੀਸ ਅਤੇ ਸੁਰੱਖਿਆ ਅਮਲੇ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਤਹਿਤ ਜੇਲ੍ਹ ਦੀਆਂ ਸਾਰੀਆਂ ਬੈਰਕਾਂ ਤੋਂ ਇਲਾਵਾ ਗੈਂਗਸਟਰਾਂ ਲਈ ਬਣਾਏ ਗਏ ਸੁਰੱਖਿਆ ਸੈੱਲ ਦੀ ਵੀ ਜਾਂਚ ਕੀਤੀ ਗਈ। ਕਰੀਬ 3 ਘੰਟੇ ਤੱਕ ਚੱਲੇ ਸਰਚ ਆਪਰੇਸ਼ਨ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

'ਭਵਿੱਖ ਵਿੱਚ ਵੀ ਜਾਰੀ ਰਹੇਗੀ ਛਾਪੇਮਾਰੀ'

ਇਸ ਦੌਰਾਨ ਐਸ.ਐਸ.ਪੀ ਬਠਿੰਡਾ ਨੇ ਦੱਸਿਆ ਕਿ ਬਠਿੰਡਾ ਪੁਲਿਸ ਅਤੇ ਜੇਲ੍ਹ ਸੁਰੱਖਿਆ ਅਮਲੇ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਇਹ ਅਭਿਆਨ ਪੰਜਾਬ ਭਰ ਦੇ ਸਾਰੇ ਉੱਚ ਸੁਰੱਖਿਆ ਵਾਲੇ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ ਹੈ। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਕੀਤੀ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਛਾਪੇਮਾਰੀ ਜਾਰੀ ਰਹੇਗੀ।

ਇਹ ਵੀ ਪੜ੍ਹੋ: Moga School Bus Accident: ਬੱਚਿਆਂ ਨਾਲ ਭਰੀਆਂ 2 ਸਕੂਲੀ ਬੱਸਾਂ ਹੋਈਆਂ ਹਾਦਸੇ ਦਾ ਸ਼ਿਕਾਰ

- PTC NEWS

Top News view more...

Latest News view more...

PTC NETWORK