Punjab Vidhan Sabha Session: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਦੂਜਾ ਗੇੜ, ਹਲਵਾਰਾ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਮਤਾ ਪਾਸ
Punjab Vidhan Sabha Session: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਹਾਲਾਂਕਿ ਸਦਨ ਦੀ ਕਾਰਵਾਈ ਨੂੰ ਕੁਝ ਸਮਾਂ ਦੇ ਲਈ ਮੁਲਤਵੀ ਕਰ ਦਿੱਤਾ ਸੀ। ਪਰ ਮੁੜ ਤੋਂ ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕਾਂਗਰਸ ਵੱਲੋਂ ਸਦਨ ’ਚ ਹੰਗਾਮਾ ਕੀਤਾ ਗਿਆ।
ਹਲਵਾਰਾ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਮਤਾ ਪੇਸ਼
ਪੰਜਾਬ ਵਿਧਾਨਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਵਾਰਾ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਮਤਾ ਪੇਸ਼ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਏਅਰਪੋਰਟ ਰੱਖਣ ਦੀ ਤਜਵੀਜ਼ ਕੀਤੀ।
ਕਾਂਗਰਸੀ ਵਿਧਾਇਕਾਂ ਨੇ ਕੀਤਾ ਵਾਕ ਆਊਟ
ਸਦਨ ਦੀ ਕਾਰਵਾਈ ਦੀ ਕਾਰਵਾਈ ਦਾ ਕਾਂਗਰਸ ਵੱਲੋਂ ਵਾਕ ਆਊਟ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸੀਐੱਮ ਭਗਵੰਤ ਮਾਨ ਦੇ ਖੱਬੇ ਹੱਥ ਨੂੰ ਨਹੀਂ ਪਤਾ ਸੱਜਾ ਹੱਥ ਕੀ ਕਰ ਰਿਹਾ ਹੈ। ਚਾਰ ਪੰਜ ਦਿਨ ਗੁੰਗਾ ਰਹਿਣ ਪਿੱਛੇ ਹਿੰਦੀ ਚ ਸੀਐੈੱਮ ਭਗਵੰਤ ਮਾਨ ਨੇ ਭਾਸ਼ਣ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਦੀ ਜ਼ਿਮਣੀ ਚੋਣ ਨੂੰ ਲੈ ਕੇ ਜਲੰਧਰ ਦੇ ਸ਼ਾਹਕੋਟ ਚ ਆਪਰੇਸ਼ਨ ਕੀਤਾ ਗਿਆ। ਇੱਕ ਸੋਚੀ ਸਮਝੀ ਸਾਜਿਸ਼ ਦੇ ਤਹਿਤ ਇਹ ਆਪਰੇਸ਼ਨ ਕੀਤਾ ਗਿਆ।
ਇਜਲਾਸ ਦੇ ਦੂਜੇ ਗੇੜ ’ਚ ਵੀ ਹੰਗਾਮੇ ਦੇ ਆਸਾਰ ਲੱਗ ਰਹੇ ਹਨ। ਦੱਸ ਦਈਏ ਕਿ ਸਦਨ ਦੀ ਕਾਰਵਾਈ ਦੌਰਾਨ ਆਪਰੇਸ਼ਨ ਅੰਮ੍ਰਿਤਪਾਲ ਦਾ ਮਸਲਾ ਵੀ ਚੁੱਕਿਆ ਜਾ ਸਕਦਾ ਹੈ। ਉੱਥੇ ਹੀ ਦੂਜੇ ਪਾਸੇ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ।
ਦੱਸ ਦਈਏ ਕਿ ਵਿਧਾਨਸਭਾ ਦਾ ਇਜਲਾਸ 3 ਮਾਰਚ ਤੋਂ ਸ਼ੁਰੂ ਹੋਇਆ ਸੀ। ਜੋ ਕਿ 11 ਮਾਰਚ ਤੱਕ ਚੱਲਿਆ। ਬਜਟ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਬਜਟ 2023 ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਵੀ ਕਾਫੀ ਹੰਗਾਮਾ ਹੋਇਆ ਸੀ।
ਇਹ ਵੀ ਪੜ੍ਹੋ: Farmer Commit Suicide: ਫਾਇਨਾਂਸ ਕੰਪਨੀ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ
- PTC NEWS