Wed, Apr 24, 2024
Whatsapp

ਸਰਹਾਲੀ ਪੁਲਿਸ ਸਟੇਸ਼ਨ ਹਮਲਾ : ਵਿਰੋਧੀ ਧਿਰਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਖੜ੍ਹੇ ਕੀਤੇ ਸਵਾਲ

Written by  Ravinder Singh -- December 10th 2022 12:02 PM
ਸਰਹਾਲੀ ਪੁਲਿਸ ਸਟੇਸ਼ਨ ਹਮਲਾ : ਵਿਰੋਧੀ ਧਿਰਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਖੜ੍ਹੇ ਕੀਤੇ ਸਵਾਲ

ਸਰਹਾਲੀ ਪੁਲਿਸ ਸਟੇਸ਼ਨ ਹਮਲਾ : ਵਿਰੋਧੀ ਧਿਰਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਖੜ੍ਹੇ ਕੀਤੇ ਸਵਾਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ਉਤੇ ਹੋਏ ਰਾਕੇਟ ਲਾਂਚਰ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ 'ਚ 6 ਮਹੀਨਿਆਂ 'ਚ ਪੁਲਿਸ ਦੀ ਇਮਾਰਤ 'ਤੇ ਰਾਕੇਟ ਲਾਂਚਰ ਨਾਲ ਇਹ ਦੂਜੀ ਵਾਰ ਹਮਲਾ ਹੋਇਆ ਹੈ। ਇਹ ਅਮਨ-ਕਾਨੂੰਨ ਨੂੰ ਕਾਇਮ ਰੱਖਣ ਤੇ ਨਾਰਕੋ-ਅੱਤਵਾਦ ਨੂੰ ਮੁੜ ਸਿਰ ਚੁੱਕਣ ਲਈ 'ਆਪ' ਸਰਕਾਰ ਦੀ ਉਦਾਸੀਨਤਾ ਦਾ ਸਿੱਧਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ  ਸਥਿਤੀ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ ਅਤੇ ਠੋਸ ਉਪਾਅ ਕਰਨੇ ਚਾਹੀਦੇ ਹਨ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਸਰਹੱਦੀ ਰਾਜ ਵਿੱਚ ਸ਼ਾਂਤੀ ਬਹੁਤ ਜ਼ਰੂਰੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ 'ਤੇ ਧਿਆਨ ਦਿੰਦੇ ਹੋਏ ਇਸ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਇਹ ਨਾ ਹੋਵੇ ਕਿ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ਅਮਨ-ਕਾਨੂੰਨ ਦੇ ਵਿਗਾੜ ਅਤੇ ਨਾਰਕੋ-ਅੱਤਵਾਦ ਦੇ ਘੁਸਪੈਠ ਦੇ ਨਾਲ ਅਰਾਜਕਤਾ ਵੱਲ ਮੁੜ ਜਾਵੇ। ਸਾਨੂੰ ਇਸ ਖਤਰੇ ਆਗਾਊਂ ਭਾਂਪ ਕੇ ਪੰਜਾਬ ਦੀ ਸੁਰੱਖਿਆ ਲਈ ਯੋਗ ਤੇ ਕਾਰਗਰ ਕਦਮ ਚੁੱਕਣੇ ਚਾਹੀਦੇ ਹਨ। ਹਰ ਛੋਟੇ ਵੱਡੇ ਮੁੱਦੇ 'ਤੇ ਸਿਆਸਤ ਕਰਨ ਥਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਪੰਜਾਬ ਦੀ ਇਸ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਦੂਰਦਰਸ਼ੀ ਪਹੁੰਚ ਅਪਣਾਵੇ।

ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉਤੇ ਸਵਾਲੀਆਂ ਨਿਸ਼ਾਨ ਲਗਾਏ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਵੀ ਪੰਜਾਬ ਵਿੱਚ ਅਰਾਜਕਤਾ ਫੈਲਾ ਕੇ ਦੇਸ਼ ਦੀ ਸੱਤਾ ਹਥਿਆਉਣਾ ਚਾਹੁੰਦਾ ਹੈ। ਸੂਬੇ ਦੀ ਸੁਰੱਖਿਆ ਨੂੰ ਦਰਕਿਨਾਰ ਕਰਦੇ ਹੋਏ ਤਰਨਤਾਰਨ ਥਾਣੇ 'ਤੇ ਅੱਤਵਾਦੀ ਹਮਲਾ ਆਮ ਆਦਮੀ ਪਾਰਟੀ ਦੀ ਅਸਫਲਤਾ ਦਾ ਜਿਉਂਦਾ ਜਾਗਦਾ ਸਬੂਤ ਹੈ। ਕੇਜਰੀਵਾਲ ਦੇ ਕਠਪੁਤਲੀ ਬਣ ਕੇ ਮੁੱਖ ਮੰਤਰੀ ਭਗਵੰਤ ਮਾਨ ਪੂਰੇ ਸੂਬੇ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾ ਰਹੇ ਹਨ।

ਪੰਜਾਬ ਦੇ ਤਰਨਤਾਰਨ ਚ ਪੁਲਿਸ ਥਾਣੇ ਤੇ ਦੇਰ ਰਾਤ ਹੋਏ ਰਾਕੇਟ ਹਮਲੇ ਤੋਂ ਬਾਅਦ ਭਾਜਪਾ ਦੇ ਆਗੂ ਤੇ ਸਾਬਕਾ ਮੰਤਰੀ ਨੇ ਵੱਡਾ ਬਿਆਨ ਦਿੱਤਾ ਹੈ। ਹੁਸ਼ਿਆਰਪੁਰ ਤੋਂ ਭਾਜਪਾ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਨਹੀਂ ਬਲਕਿ ਅੱਤਵਾਦੀਆਂ, ਖਾਲਿਸਤਾਨੀਆਂ ਅਤੇ ਗੈਂਗਸਟਰਾਂ ਦੀ ਸਰਕਾਰ ਹੈ ਜਿਸਦਾ ਨਤੀਜਾ ਇਹ ਹੈ ਕਿ ਆਮ ਲੋਕਾਂ ਦੀ ਸੁਰੱਖਿਆ ਕਰਨ ਵਾਲੀ ਪੰਜਾਬ ਪੁਲਿਸ ਵੀ ਹੁਣ ਸੁਰੱਖਿਅਤ ਨਹੀਂ ਹੈ ਅਤੇ ਪੰਜਾਬ ਵਿਚ ਲਗਾਤਾਰ ਦੂਜਾ ਪੁਲਿਸ ਤੇ ਰਾਕੇਟ ਹਮਲਾ ਹੋਣਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਦੇ ਦੇਣਾ ਚਾਹੀਦਾ ਹੈ।

- PTC NEWS

Top News view more...

Latest News view more...