Sat, Dec 9, 2023
Whatsapp

ਵਿਸਾਖੀ ਮੌਕੇ ਅੰਮ੍ਰਿਤਸਰ 'ਚ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਚੈਕਿੰਗ

ਅੱਜ ਵਿਸਾਖੀ ਦੇ ਮੌਕੇ 'ਤੇ ਅੰਮ੍ਰਿਤਸਰ ਸ਼ਹਿਰ ਨੂੰ ਪੂਰੀ ਤਰ੍ਹਾਂ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਜਗ੍ਹਾ-ਜਗ੍ਹਾ ਤੇ ਪੁਲਿਸ ਵੱਲੋਂ ਨਾਕੇਬੰਦੀ ਕਰ ਚੈਕਿੰਗ ਕੀਤੀ ਜਾ ਰਹੀ ਹੈ। ਚੱਪੇ-ਚੱਪੇ ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

Written by  Ramandeep Kaur -- April 14th 2023 11:58 AM
ਵਿਸਾਖੀ ਮੌਕੇ ਅੰਮ੍ਰਿਤਸਰ 'ਚ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਚੈਕਿੰਗ

ਵਿਸਾਖੀ ਮੌਕੇ ਅੰਮ੍ਰਿਤਸਰ 'ਚ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਚੈਕਿੰਗ

ਅੰਮ੍ਰਿਤਸਰ: ਅੱਜ ਵਿਸਾਖੀ ਦੇ ਮੌਕੇ 'ਤੇ ਅੰਮ੍ਰਿਤਸਰ ਸ਼ਹਿਰ ਨੂੰ ਪੂਰੀ ਤਰ੍ਹਾਂ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਜਗ੍ਹਾ-ਜਗ੍ਹਾ ਤੇ ਪੁਲਿਸ ਵੱਲੋਂ ਨਾਕੇਬੰਦੀ ਕਰ ਚੈਕਿੰਗ ਕੀਤੀ ਜਾ ਰਹੀ ਹੈ। ਚੱਪੇ-ਚੱਪੇ ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਦੇ ਆਲਾ ਅਧਿਕਾਰੀ ਨਾਕਿਆ ਤੇ ਖੜ੍ਹੇ ਹੋਏ ਹਨ। ਸ਼ਹਿਰ 'ਚ ਹਰ ਆਉਣ ਜਾਣ ਵਾਲੇ ਵਾਹਨਾਂ ਨੂੰ ਪੂਰੀ ਤਰ੍ਹਾਂ ਚੈੱਕ ਕੀਤਾ ਜਾ ਰਿਹਾ ਹੈ।

ਉੱਤਰੀ ਅਮਰੀਕਾ ਦੇ ਪੁਲਿਸ ਕਮਿਸ਼ਨਰ ਨਿਹਾਲ ਸਿੰਘ ਨੇ ਵੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਸੁਰੱਖਿਆ ਬਲਾਂ ਤੇ ਨਿਗਰਾਨੀ ਰੱਖੀ ਹੋਈ ਹੈ। ਇਸ ਮੌਕੇ ਪੁਲਿਸ ਕਮਿਸ਼ਨਰ ਹਸਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਵਿਸਾਖੀ ਦੇ ਮੌਕੇ 'ਤੇ ਮੈਂ ਸਭ ਨੂੰ ਵਧਾਈ ਦਿੰਦਾ ਹਾਂ।


ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਇਲਾਕੇ 'ਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਕੀ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਹੋਵੇ। ਇਸ ਲਈ ਉਨ੍ਹਾਂ ਵੱਲੋਂ ਪੂਰੀ ਤਰ੍ਹਾਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਸ਼ਰਧਾਲੂ ਇਥੇ ਨਤਮਸਤਕ ਹੋਣ ਲਈ ਆ ਜਾ ਰਹੇ ਹਨ। 

ਪੁਲਿਸ ਕਮਿਸ਼ਨਰ ਨੇ ਅੰਮ੍ਰਿਤਪਾਲ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਕੋਈ ਪੁਖਤਾ ਜਾਣਕਾਰੀ ਨਹੀਂ ਹੈ ਕੀ ਅੰਮ੍ਰਿਤਪਾਲ ਸਿੰਘ ਅਕਾਲ ਤਖਤ ਸਾਹਿਬ 'ਤੇ ਆਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਪੰਜਾਬ ਦੇ ਡੀਜੀਪੀ ਵੀ ਕਹਿ ਚੁੱਕੇ ਹਨ ਕਿ ਜੋ ਕਾਨੂੰਨ ਨੂੰ ਵਾਂਟੇਡ ਹੈ, ਉਸ 'ਤੇ ਕਾਰਵਾਈ ਹੋਣੀ ਚਾਹੀਦੀ ਹੈ । ਚਾਹੇ ਉਹ ਕੋਈ ਵੀ ਹੋਵੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਆਪ ਨੂੰ ਸਰੈਂਡਰ ਕਰਨਾ ਚਾਹੁੰਦਾ ਹੈ ਤੇ ਉਸ ਨੂੰ ਸਰੈਂਡਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: Charanjit Singh Channi: ਵਿਜੀਲੈਂਸ ਸਾਹਮਣੇ ਪੇਸ਼ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ, 'ਮੈਨੂੰ ਜਾਨ ਤੋਂ ਮਾਰਿਆ ਵੀ ਜਾ ਸਕਦਾ ਹੈ'

- PTC NEWS

adv-img

Top News view more...

Latest News view more...