Thu, Jul 17, 2025
Whatsapp

Amritsar News : ਨਜਾਇਜ਼ ਸੰਬੰਧਾਂ ਦੇ ਸ਼ੱਕ 'ਚ ਸਿਕਿਊਰਟੀ ਗਾਰਡ ਦਾ ਕੀਤਾ ਕਤਲ ,ਪਤਨੀ ਘਰਾਂ 'ਚ ਕੰਮ ਕਰਕੇ ਕਰਦੀ ਸੀ ਗੁਜ਼ਾਰਾ

Amritsar News : ਅੰਮ੍ਰਿਤਸਰ ਦੇ ਲੁਹਾਰ ਕਾ ਰੋਡ ਸਥਿਤ ਸਿਲਵਰ ਰੋਕ ਕਲੋਨੀ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਨਜਾਇਜ਼ ਸੰਬੰਧਾਂ ਦੇ ਚਲਦੇ ਬਤੌਰ ਸਿਕਿਊਰਟੀ ਗਾਰਡ ਦੀ ਨੌਕਰੀ ਕਰ ਰਹੇ ਵਿਅਕਤੀ ਨਰਵਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕਤਲ ਕਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ

Reported by:  PTC News Desk  Edited by:  Shanker Badra -- June 27th 2025 12:32 PM
Amritsar News : ਨਜਾਇਜ਼ ਸੰਬੰਧਾਂ ਦੇ ਸ਼ੱਕ 'ਚ ਸਿਕਿਊਰਟੀ ਗਾਰਡ ਦਾ ਕੀਤਾ ਕਤਲ ,ਪਤਨੀ ਘਰਾਂ 'ਚ ਕੰਮ ਕਰਕੇ ਕਰਦੀ ਸੀ ਗੁਜ਼ਾਰਾ

Amritsar News : ਨਜਾਇਜ਼ ਸੰਬੰਧਾਂ ਦੇ ਸ਼ੱਕ 'ਚ ਸਿਕਿਊਰਟੀ ਗਾਰਡ ਦਾ ਕੀਤਾ ਕਤਲ ,ਪਤਨੀ ਘਰਾਂ 'ਚ ਕੰਮ ਕਰਕੇ ਕਰਦੀ ਸੀ ਗੁਜ਼ਾਰਾ

Amritsar News : ਅੰਮ੍ਰਿਤਸਰ ਦੇ ਲੁਹਾਰ ਕਾ ਰੋਡ ਸਥਿਤ ਸਿਲਵਰ ਰੋਕ ਕਲੋਨੀ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਨਜਾਇਜ਼ ਸੰਬੰਧਾਂ ਦੇ ਚਲਦੇ ਬਤੌਰ ਸਿਕਿਊਰਟੀ ਗਾਰਡ ਦੀ ਨੌਕਰੀ ਕਰ ਰਹੇ ਵਿਅਕਤੀ ਨਰਵਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕਤਲ ਕਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪੁੱਜੇ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ  ਕਰਵਾਇਆ ਜਾ ਰਿਹਾ ਹੈ। 

ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਨਰਿੰਦਰ ਸਿੰਘ ਦੇ ਇੱਕ ਲੜਕੀ ਨਾਲ ਨਜਾਇਜ਼ ਸਬੰਧ ਸਨ। ਜਿਸ ਦੇ ਚਲਦੇ ਕਈ ਵਾਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ ਤੇ ਅੱਜ ਵੀ ਉਸਦੇ ਪਤੀ 'ਤੇ ਉਸਦੇ ਸਾਥੀਆਂ ਵੱਲੋਂ ਸ਼ਾਮ ਦੇ 5 ਵਜੇ ਦੇ ਕਰੀਬ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਜਦੋਂ ਸਾਨੂੰ ਇਸਦੀ ਸੂਚਨਾ ਮਿਲੀ ,ਅਸੀਂ ਮੌਕੇ 'ਤੇ ਪੁੱਜੇ। ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹਾਂ। 


ਏਸੀਪੀ ਸ਼ਿਵਦਰਸ਼ਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮ੍ਰਿਤਕ ਨਰਵਿੰਦਰ ਸਿੰਘ ਦੀ ਉਮਰ ਲਗਭਗ 45 ਸਾਲ ਦੇ ਕਰੀਬ ਸੀ। ਉਹ ਪਿਛਲੇ ਕੁਝ ਸਮੇਂ ਤੋਂ ਉਕਤ ਕਲੋਨੀ ਵਿੱਚ ਸਿਕਿਊਰਟੀ ਗਾਰਡ ਵਜੋਂ ਤਾਇਨਾਤ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਚਾਰ ਬੱਚੇ ਹਨ ਅਤੇ ਉਸ ਦੀ ਪਤਨੀ ਘਰਾਂ ਵਿੱਚ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। 

ਏਸੀਪੀ ਸ਼ਿਵਦਰਸ਼ਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ “ਮ੍ਰਿਤਕ ਨੂੰ ਬਹੁਤ ਹੀ ਬੇਰਹਮੀ ਨਾਲ ਕਤਲ ਕੀਤਾ ਗਿਆ ਹੈ। ਸ਼ੱਕ ਹੈ ਕਿ ਇਹ ਕਤਲ ਨਜਾਇਜ਼ ਸੰਬੰਧਾਂ ਦੇ ਕਾਰਨ ਹੋਇਆ ਹੋਵੇ। ਹਾਲਾਂਕਿ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਪੁਲਿਸ ਵੱਲੋਂ ਇਸ ਮਾਮਲੇ ਸੰਬੰਧੀ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਤਲ ਵਿੱਚ ਸ਼ਾਮਲ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਜਲਦ ਹੀ ਛਾਪੇਮਾਰੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। 

- PTC NEWS

Top News view more...

Latest News view more...

PTC NETWORK
PTC NETWORK