Sun, Jun 4, 2023
Whatsapp

Sardar Parkash Singh Badal Security: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸੁਰੱਖਿਆ ਕਰਮਚਾਰੀਆਂ ਨੇ ਰੋ-ਰੋ ਦਿੱਤੀ ਸ਼ਰਧਾਂਜ਼ਲੀ

ਉੁਨ੍ਹਾਂ ਦੇ ਡਰਾਈਵਰ ਜੋ ਕਿ ਉਨ੍ਹਾਂ ਨਾਲ 20 ਸਾਲ ਤੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦਾ ਮਾਂ ਪਿਓ ਜਿੰਨਾ ਸਹਾਰਾ ਸੀ। ਉਨ੍ਹਾਂ ਕਿਹਾ ਕਿ ਮੇਰੀਆਂ ਉਨ੍ਹਾਂ ਨਾਲ ਬਹੁਤ ਯਾਦਾਂ ਜੁੜੀਆਂ ਹੋਈਆਂ ਹਨ ਤੇ ਉਹ ਸਾਨੂੰ ਬਹੁਤ ਪਿਆਰ ਕਰਦੇ ਸਨ। ਸਾਨੂੰ ਉਹ ਕਦੇ ਵੀ ਕਿਸੇ ਚੀਜ ਦੀ ਕਮੀ ਨਹੀਂ ਆਉਣ ਦਿੰਦੇ ਸਨ।

Written by  Ramandeep Kaur -- April 28th 2023 10:23 AM -- Updated: April 28th 2023 10:28 AM
Sardar Parkash Singh Badal Security: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸੁਰੱਖਿਆ ਕਰਮਚਾਰੀਆਂ ਨੇ ਰੋ-ਰੋ ਦਿੱਤੀ ਸ਼ਰਧਾਂਜ਼ਲੀ

Sardar Parkash Singh Badal Security: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸੁਰੱਖਿਆ ਕਰਮਚਾਰੀਆਂ ਨੇ ਰੋ-ਰੋ ਦਿੱਤੀ ਸ਼ਰਧਾਂਜ਼ਲੀ

Sardar Parkash Singh Badal Security: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਅਗਨ ਭੇਂਟ ਕੀਤਾ।ਇਸ ਮੌਕੇ ਸਭ ਦੀਆਂ ਅੱਖਾਂ 'ਚ ਆਪਣੇ ਮਰਹੂਮ ਨੇਤਾ ਲਈ ਹੰਝੂਆਂ ਦਾ ਹੜ੍ਹ ਵਗ ਤੁਰਿਆ ਅਤੇ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੋ ਗਿਆ। ਉਨ੍ਹਾਂ ਦੇ ਬੇਟੇ ਸੁਖਬੀਰ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ ਅਤੇ ਪੋਤੇ-ਪੋਤੀਆਂ ਬੇਹੱਦ ਭਾਵੁਕ ਦਿਖਾਈ ਦਿੱਤੇ।ਉਥੇ ਹੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ 'ਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਅਤੇ ਉਨ੍ਹਾਂ ਦੇ ਡਰਾਈਵਰ ਦੇ ਵੱਲੋਂ ਵੀ ਸ਼ਰਧਾਂਜਲੀ ਦਿੱਤੀ ਗਈ ਹੈ। ਉਨ੍ਹਾਂ ਦੀ ਸੁਰੱਖਿਆ 'ਚ ਤੈਨਾਤ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਾਡੇ ਸਿਰ ਤੇ ਮਾਂ ਪਿਓ ਦੀ ਤਰ੍ਹਾਂ ਹੱਥ ਰੱਖਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਹੁਤ ਹੀ ਮਿੱਠੇ ਸੁਭਾਅ ਦੇ ਮਾਲਕ ਸਨ ਅਸੀਂ ਉਨ੍ਹਾਂ ਨੂੰ ਕਦੇ ਗੁੱਸੇ ਵਾਲੇ ਸੁਭਾਅ 'ਚ ਨਹੀਂ ਦੇਖਿਆ ਸੀ। ਨਾਲ ਹੀ ਕਿਹਾ ਕਿ ਜੇਕਰ ਸਾਡੇ ਤੋਂ ਕੋਈ ਗਲਤੀ ਹੋ ਜਾਂਦੀ ਤਾਂ ਸਾਨੂੰ ਪਿਆਰ ਨਾਲ ਸਮਝਾ ਦਿੰਦੇ ਸਨ ਕਿ ਪੁੱਤਰ ਅੱਗੇ ਤੋਂ ਅਜਿਹਾ ਨਹੀਂ ਕਰਨਾ। 


ਜੇਕਰ ਅਸੀਂ ਕੇਦ ਲੇਟ ਹੋ ਜਾਂਦੇ ਸੀ ਤਾਂ ਉਨ੍ਹਾਂ ਨੇ ਇਹ ਕਹਿ ਦੇਣਾ ਕਿ ਅੱਗੇ ਤੋਂ ਲੇਟ ਨਹੀਂ ਹੋਣਾ। ਨਾਲ ਹੀ ਉਨ੍ਹਾਂ ਕਿਹਾ ਸਾਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੋ ਕਿ ਸਾਡੇ ਪਿਤਾ ਸਮਾਨ ਸਨ, ਸਾਨੂੰ ਉਨ੍ਹਾਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕੀ ਅਸੀਂ ਉਨ੍ਹਾਂ ਨੂੰ ਬਾਪੂ ਜੀ ਕਹਿ ਕੇ ਹੀ ਬੁਲਾਉਂਦੇ ਸੀ। ਦੱਸ ਦਈਏ ਕਿ ਸਾਰੇ ਸੁਰੱਖਿਆ ਕਰਮਚਾਰੀ ਘੱਟੋਂ ਘੱਟ 20 ਸਾਲ ਤੋਂ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। 

ਉਥੇ ਹੀ ਉੁਨ੍ਹਾਂ ਦੇ ਡਰਾਈਵਰ ਜੋ ਕਿ ਉਨ੍ਹਾਂ ਨਾਲ 20 ਸਾਲ ਤੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦਾ ਮਾਂ ਪਿਓ ਜਿੰਨਾ ਸਹਾਰਾ ਸੀ। ਉਨ੍ਹਾਂ ਕਿਹਾ ਕਿ ਮੇਰੀਆਂ ਉਨ੍ਹਾਂ ਨਾਲ ਬਹੁਤ ਯਾਦਾਂ ਜੁੜੀਆਂ ਹੋਈਆਂ ਹਨ ਤੇ ਉਹ ਸਾਨੂੰ ਬਹੁਤ ਪਿਆਰ ਕਰਦੇ ਸਨ। ਸਾਨੂੰ ਉਹ ਕਦੇ ਵੀ ਕਿਸੇ ਚੀਜ ਦੀ ਕਮੀ ਨਹੀਂ ਆਉਣ ਦਿੰਦੇ ਸਨ। 

ਫੋਰਟਿਸ ਹਸਪਤਾਲ ਲਏ ਸੀ ਆਖ਼ਰੀ ਸਾਹ

95 ਸਾਲਾਂ ਦੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਕਾਰਨ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ। ਉਹ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।

- PTC NEWS

adv-img

Top News view more...

Latest News view more...