Advertisment

ਸਰੀਰ ਨੂੰ ਅੰਦਰੋਂ ਮਜ਼ਬੂਤ ਬਣਾਉਣ 'ਚ ਹੈ ਮਦਦਗਾਰ ਦੁੱਧ ਨਾਲ ਛੋਲਿਆਂ ਦਾ ਸੇਵਨ, ਜਾਣੋ ਹੋਰ ਫਾਇਦੇ

ਦੁੱਧ ਨਾਲ ਛੋਲਿਆਂ 'ਚ ਭਰਪੂਰ ਮਾਤਰਾ 'ਚ ਪੌਸ਼ਟਿਕ ਤੱਤ ਜਿਵੇ ਵਿਟਾਮਿਨ ਬੀ, ਪ੍ਰੋਟੀਨ, ਕੈਲਸ਼ੀਅਮ, ਵਿਟਾਮਿਨ ਸੀ, ਵਿਟਾਮਿਨ ਡੀ, ਕਾਰਬੋਹਾਈਡਰੇਟ, ਫਾਈਬਰ, ਆਇਰਨ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਪਾਏ ਜਾਂਦੇ ਹਨ।

author-image
Aarti
New Update
Chana With Milk Benefits

File Image

Listen to this article
0.75x 1x 1.5x
00:00 / 00:00
Advertisment
Chana With Milk Benefits: ਦੁੱਧ ਨਾਲ ਛੋਲਿਆਂ ਦਾ ਸੇਵਨ ਸਿਹਤ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਨ੍ਹਾਂ ਦੋਵਾਂ 'ਚ ਭਰਪੂਰ ਮਾਤਰਾ 'ਚ ਪੌਸ਼ਟਿਕ ਤੱਤ ਜਿਵੇ ਵਿਟਾਮਿਨ ਬੀ, ਪ੍ਰੋਟੀਨ, ਕੈਲਸ਼ੀਅਮ, ਵਿਟਾਮਿਨ ਸੀ, ਵਿਟਾਮਿਨ ਡੀ, ਕਾਰਬੋਹਾਈਡਰੇਟ, ਫਾਈਬਰ, ਆਇਰਨ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਪਾਏ ਜਾਂਦੇ ਹਨ, ਜੋ ਸਰੀਰ ਨੂੰ ਅੰਦਰੋਂ ਮਜ਼ਬੂਤ ਬਣਾਉਣ ਦੇ ਨਾਲ ਨਾਲ ਹੋਰ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਤਾਂ ਆਓ ਜਾਣਦੇ ਹਾਂ ਦੁੱਧ ਨਾਲ ਛੋਲੇ ਖਾਣ ਦੇ ਕੀ ਫਾਇਦੇ ਹੁੰਦੇ ਹਨ।
Advertisment

ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਮਜ਼ਬੂਤ ​​​​ਬਣਾਉਣ 'ਚ ਮਦਦਗਾਰ : 

ਤੁਸੀਂ ਦੁੱਧ ਨਾਲ ਛੋਲਿਆਂ ਦਾ ਸੇਵਨ ਕਰਕੇ ਵੀ ਆਪਣੀਆਂ ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਸਿਹਤਮੰਦ ਰੱਖ ਸਕਦੇ ਹੋ। ਕਿਉਂਕਿ ਇਨ੍ਹਾਂ ਦੋਵਾਂ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਅਤੇ ਪ੍ਰੋਟੀਨ ਪਾਇਆ ਜਾਂਦਾ ਹੈ, ਜੋ ਹੱਡੀਆਂ, ਮਾਸਪੇਸ਼ੀਆਂ ਅਤੇ ਦੰਦਾਂ ਨੂੰ ਮਜ਼ਬੂਤ ​​ਬਣਾਉਣ 'ਚ ਮਦਦ ਕਰਦਾ ਹੈ। 

ਦਿਲ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ :   

Advertisment
ਆਪਣੇ ਦਿਲ ਨੂੰ ਸਿਹਤਮੰਦ ਰੱਖਣ ਲਈ ਦੁੱਧ ਨਾਲ ਖਾਉ ਛੋਲੇ। ਕਿਉਂਕਿ ਇਨ੍ਹਾਂ ਦੋਵਾਂ ਦੇ ਸੇਵਨ ਨਾਲ ਨਾੜੀਆਂ 'ਚ ਜਮ੍ਹਾ ਖਰਾਬ ਕੋਲੈਸਟ੍ਰਾਲ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। 

ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ :   

ਜੇਕਰ ਤੁਸੀਂ ਆਪਣੀ ਚਮੜੀ ਅਤੇ ਵਾਲਾ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਦੁੱਧ ਅਤੇ ਛੋਲਿਆਂ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ ਅਤੇ ਆਇਰਨ ਪਾਇਆ ਜਾਂਦਾ ਹੈ। ਜੋ ਚਮੜੀ ਨੂੰ ਚਮਕਦਾਰ ਬਣਾਉਣ ਅਤੇ ਵਾਲਾ ਨੂੰ ਸੰਘਣੇ ਬਣਾਉਣ 'ਚ ਮਦਦ ਕਰਦਾ ਹੈ।
Advertisment

ਭਾਰ ਪ੍ਰਬੰਧਨ ਲਈ ਫਾਇਦੇਮੰਦ : 

ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ। ਤਾਂ ਤੁਹਾਨੂੰ ਦੁੱਧ ਦੇ ਨਾਲ ਛੋਲਿਆਂ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਭੁੱਖ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।

ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਣ ਲਈ ਫਾਇਦੇਮੰਦ : 

Advertisment
ਜੇਕਰ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਹਾਨੂੰ ਦੁੱਧ ਦੇ ਨਾਲ ਛੋਲਿਆਂ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਨ੍ਹਾਂ ਦੋਵਾਂ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਣਦੇ ਹਨ, ਜੋ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਨਾਰਮਲ ਰੱਖਣ 'ਚ ਮੱਦਦ ਕਰਦਾ ਹੈ।
 
(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)
milk Chole with milk
Advertisment

Stay updated with the latest news headlines.

Follow us:
Advertisment