Moga 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ, AAP ਦੇ ਸੀਨੀਅਰ ਆਗੂ ਪ੍ਰੇਮ ਚੱਕੀ ਵਾਲੇ ਸਾਥੀਆਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਲ
Moga News : ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਆਪ ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਚੱਕੀ ਵਾਲੇ ਪਹਾੜਾ ਸਿੰਘ ਚੌਂਕ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।
ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਖੁਸੀ ਜਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤੀ ਵੱਲ ਵਧ ਰਿਹਾ ਹੈ ਅਤੇ ਅੱਜ ਪ੍ਰੇਮ ਸਿੰਘ ਚੱਕੀ ਵਾਲਿਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ ਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਆਪ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕੇ ਆਗੂ ਅਤੇ ਵਰਕਰ ਆਏ ਦਿਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਸਾਲ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ।
ਇਸ ਮੌਕੇ ਪ੍ਰੇਮ ਸਿੰਘ ਚੱਕੀ ਵਾਲੇ ਨੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਹੈ ਜੋ ਪੰਜਾਬ ਦਾ ਭਲਾ ਕਰ ਸਕਦੀ ਹੈ ਅਤੇ ਦੂਸਰੇ ਪਾਸੇ ਆਪ ਸਰਕਾਰ ਨੂੰ ਦਿੱਲੀ ਵਾਲੇ ਚਲਾ ਰਹੇ ਹਨ, ਜੋ ਆਪਣੀਆਂ ਮਨਮਾਨੀਆਂ ਕਰਦੇ ਸੂਬੇ ਨੂੰ ਡੋਬ ਰਹੇ ਹਨ। ਇਸ ਲਈ ਹੀ ਉਨ੍ਹਾਂ ਨੇ ਆਪ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਹੁਣ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਜਗਜੀਤ ਸਿੰਘ ਜੀਤਾ, ਗੁਰਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਬਰਾੜ, ਕੁਲਦੀਪ ਕੀਪਾ, ਸੁਖਵਿੰਦਰ ਕਾਲੂ, ਗੁਰਪ੍ਰੀਤ ਸਿੰਘ, ਏਕੇ ਕੋਛੜ, ਭੁਪਿੰਦਰ ਸਿੰਘ, ਪ੍ਰਦੀਪ ਕੁਮਾਰ, ਪਲਵਿੰਦਰ ਸਿੰਘ, ਰਾਜੂ ਸ਼ਰਮਾ, ਬਲਦੇਵ ਸਿੰਘ, ਬਚਿੱਤਰ ਸਿੰਘ, ਮਨਛਿੰਦਰ ਸਿੰਘ, ਜਸਮੇਲ ਸਿੰਘ, ਜਤਿੰਦਰ ਸਿੰਘ, ਹਰਪ੍ਰੀਤ ਸਿੰਘ, ਕਾਕਾ ਲੱਕੀ, ਗੱਲੂ ਆਦਿ ਮਹੱਲਾ ਨਿਵਾਸੀ ਹਾਜ਼ਰ ਸਨ।
- PTC NEWS