Sat, May 16, 2026
Whatsapp

BJP ਦੇ ਸੀਨੀਅਰ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਸੀ, ਪਰ ਅੱਜ ਹਰ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ।

Reported by:  PTC News Desk  Edited by:  Aarti -- May 16th 2026 04:08 PM
BJP ਦੇ ਸੀਨੀਅਰ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

BJP ਦੇ ਸੀਨੀਅਰ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਭਾਰਤੀ ਜਨਤਾ ਪਾਰਟੀ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਵੱਲੋਂ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਅੱਜ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੀ ਹੈ। ਇਲਾਕੇ ਵਿੱਚ ਰੇਤ ਮਾਫੀਆ ਅਤੇ ਨਸ਼ਾ ਮਾਫੀਆ ਦਾ ਦਿਨੋਂ-ਦਿਨ ਕਬਜ਼ਾ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ ਅਤੇ ਸਰਕਾਰ ਵੱਲੋਂ ਗੁੰਡਾਗਰਦੀ ਨੂੰ ਖੁੱਲ੍ਹੀ ਸ਼ੈਅ ਦਿੱਤੀ ਜਾ ਰਹੀ ਹੈ।

ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਸੀ, ਪਰ ਅੱਜ ਹਰ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗੈਰਕਾਨੂੰਨੀ ਮਾਈਨਿੰਗ ਬੇਰੋਕਟੋਕ ਚੱਲ ਰਹੀ ਹੈ, ਜਿਸ ਨਾਲ ਕੁਦਰਤੀ ਸੰਸਾਧਨਾਂ ਦੀ ਲੁੱਟ ਹੋ ਰਹੀ ਹੈ ਅਤੇ ਸਰਕਾਰੀ ਖ਼ਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ।


ਉਨ੍ਹਾਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਵੀ ਚਿੰਤਾਜਨਕ ਢੰਗ ਨਾਲ ਵੱਧ ਰਿਹਾ ਹੈ। ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਜਾਲ ਵਿੱਚ ਫਸਦੀ ਜਾ ਰਹੀ ਹੈ ਪਰ ਸਰਕਾਰ ਇਸਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਲੋਕਾਂ ਵਿੱਚ ਕਾਨੂੰਨ-ਵਿਵਸਥਾ ਪ੍ਰਤੀ ਭਰੋਸਾ ਘਟਦਾ ਜਾ ਰਿਹਾ ਹੈ ਅਤੇ ਆਮ ਆਦਮੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।

ਗੁਰਦੀਪ ਸਿੰਘ ਗੋਸ਼ਾ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਦੇ ਰਾਜ ਵਿੱਚ ਧੱਕੇਸ਼ਾਹੀ, ਗੁੰਡਾਗਰਦੀ ਅਤੇ ਭ੍ਰਿਸ਼ਟਾਚਾਰ ਵੱਧ ਰਿਹਾ ਹੈ। ਜਿਨ੍ਹਾਂ ਲੋਕਾਂ ਨੇ ਪੰਜਾਬ ਨੂੰ ਇਮਾਨਦਾਰ ਅਤੇ ਵਿਕਾਸਸ਼ੀਲ ਸਰਕਾਰ ਦੇ ਸੁਪਨੇ ਦਿਖਾਏ ਸਨ, ਉਹੀ ਅੱਜ ਸੂਬੇ ਨੂੰ ਬਰਬਾਦੀ ਵੱਲ ਧੱਕ ਰਹੇ ਹਨ। ਪੰਜਾਬ ਦੇ ਲੋਕ ਹੁਣ ਇਸ ਨਾਕਾਮ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਜਵਾਬ ਲੋਕਤੰਤਰਿਕ ਢੰਗ ਨਾਲ ਦੇਣਗੇ।

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ  ਹਮੇਸ਼ਾ ਪੰਜਾਬ ਦੀ ਸ਼ਾਂਤੀ, ਵਿਕਾਸ ਅਤੇ ਨੌਜਵਾਨੀ ਦੇ ਭਵਿੱਖ ਲਈ ਵਚਨਬੱਧ ਰਹੀ ਹੈ। ਭਾਜਪਾ ਵਰਕਰ ਲੋਕਾਂ ਦੀ ਆਵਾਜ਼ ਬਣ ਕੇ ਹਰ ਮਸਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੇ ਰਹਿਣਗੇ ਅਤੇ ਪੰਜਾਬ ਨੂੰ ਮਾਫੀਆ ਰਾਜ ਤੋਂ ਮੁਕਤ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ। ਇਸ ਮੌਕੇਂ ਡਾਕਟਰ ਸੁਭਾਸ਼ ਸ਼ਰਮਾ ਮੀਤ ਪ੍ਰਧਾਨ ਭਾਜਪਾ ਪੰਜਾਬ, ਪੰਜਾਬ ਮੀਡੀਆ ਪੈਨਲਿਸਟ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਇਲੈਕਸ਼ਨ ਇੰਚਾਰਜ ਗੁਰਦੀਪ ਸਿੰਘ ਗੋਸ਼ਾ, ਜਤਿੰਦਰ ਸਿੰਘ ਅਠਵਾਲ, ਰਤਨਾ ਧਾਨੇਰਾ ਮੰਡਲ ਪ੍ਰਧਾਨ, ਡਾਕਟਰ ਪਰਵਿੰਦਰ ਸਿੰਘ, ਪ੍ਰਦੀਪ ਕੁਮਾਰ, ਐਡਵੋਕੇਟ ਸਿਮਰਨ ਕੌਰ ਅਤੇ ਪ੍ਰਭਜੀਤ ਸਿੰਘ ਪੰਧੇਰ ਨੇ ਮੰਤਰੀ ਦਾ ਸਵਾਗਤ ਕੀਤਾ। 

ਇਹ ਵੀ ਪੜ੍ਹੋ  : Fresh Roadblock For Tribune Flyover : ਟ੍ਰਿਬਿਊਨ ਚੌਕ ਫਲਾਈਓਵਰ ਪ੍ਰੋਜੈਕਟ ਨੂੰ ਲੱਗਿਆ ਵੱਡਾ ਝਟਕਾ, HC ਨੇ ਰੁੱਖਾਂ ਦੀ ਕਟਾਈ 'ਤੇ ਲਗਾਈ ਪਾਬੰਦੀ

- PTC NEWS

Electrical Saftey authority

Top News view more...

Latest News view more...

PTC NETWORK
PTC NETWORK