Thu, Jul 23, 2026
Whatsapp

ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ SGPC ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ 1996 ਤੋਂ ਲਗਾਤਾਰ ਬਤੌਰ ਐਸਜੀਪੀਸੀ ਮੈਂਬਰ ਸੇਵਾਵਾਂ ਨਿਭਾਉਂਦੇ ਆ ਰਹੇ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਸੰਗਤਪੁਰਾ ਦੀ ਸ਼ਮਸ਼ਾਨ ਘਾਟ ਵਿੱਚ 3 ਵਜੇ ਦੇ ਕਰੀਬ ਕੀਤਾ ਜਾਵੇਗਾ।

Reported by:  PTC News Desk  Edited by:  Aarti -- July 23rd 2026 11:08 AM
ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ SGPC ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ

ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ SGPC ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦਾ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਪਿਛਲੇ ਕਾਫੀ ਸਮੇਂ ਤੋਂ ਬੀਮਾਰੀ ਤੋਂ ਪੀੜਤ ਸੀ। ਜਿਸ ਦੇ ਚੱਲਦੇ ਉਨ੍ਹਾਂ ਨੇ ਹੁਣ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ। 

ਦੱਸ ਦਈਏ ਕਿ  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ 1996 ਤੋਂ ਲਗਾਤਾਰ ਬਤੌਰ ਐਸਜੀਪੀਸੀ ਮੈਂਬਰ ਸੇਵਾਵਾਂ ਨਿਭਾਉਂਦੇ ਆ ਰਹੇ ਸੀ। ਉਨ੍ਹਾਂ  ਦਾ ਅੰਤਿਮ ਸਸਕਾਰ ਪਿੰਡ ਸੰਗਤਪੁਰਾ ਦੀ ਸ਼ਮਸ਼ਾਨ ਘਾਟ ਵਿੱਚ 3 ਵਜੇ ਦੇ ਕਰੀਬ ਕੀਤਾ ਜਾਵੇਗਾ। 

ਸੰਗਤਪੁਰਾ ਦੀ ਮੌਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ , ਹਰਜਿੰਦਰ ਸਿੰਘ ਧਾਮੀ ਪ੍ਰਧਾਨ ਐਸਜੀਪੀਸੀ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ,ਬਿਕਰਮਜੀਤ ਸਿੰਘ ਮਜੀਠੀਆ,ਬਲਵਿੰਦਰ ਸਿੰਘ ਭੂੰਦੜ ਸੀਨੀਅਰ ਆਗੂ, ਜਥੇਦਾਰ ਤੀਰਥ  ਸਿੰਘ ਮਾਹਲਾ ਮੈਂਬਰ ਕੋਰ ਕਮੇਟੀ, ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ, ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ, ਖਣਮੁੱਖ ਭਾਰਤੀ ਪੱਤੋ ਸ਼ਹਿਰੀ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਧਾਰਮਿਕ ਰਾਜਨੀਤਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਹ ਵੀ ਪੜ੍ਹੋ  : 'ਸਤਲੁਜ' ਮਗਰੋਂ ਵਿਵਾਦਾਂ ’ਚ ਘਿਰੀ ਫਿਲਮ 'ਚੜਦੀਕਲਾ' ; ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਹੁੰਚਿਆ ਮਾਮਲਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK