Rahul Gandhi Defamation Case: ਸੂਰਤ ਸੈਸ਼ਨ ਕੋਰਟ ਨੇ ਰਾਹੁਲ ਗਾਂਧੀ ਨੂੰ ਦਿੱਤੀ ਜ਼ਮਾਨਤ , 13 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ
Rahul Gandhi Defamation Case: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਸੈਸ਼ਨ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ ਅਤੇ ਰਾਹੁਲ ਦੀ ਸਜ਼ਾ ਵਿਰੁੱਧ ਪਟੀਸ਼ਨ 'ਤੇ 3 ਮਈ ਨੂੰ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਰਾਹੁਲ ਗਾਂਧੀ ਨੂੰ ਹਾਲ ਹੀ 'ਚ ਅਦਾਲਤ ਨੇ ਮੋਦੀ ਸਰਨੇਮ ਦੀ ਵਰਤੋਂ ਕਰਨ 'ਤੇ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਸੀ। ਸੋਮਵਾਰ ਨੂੰ, ਗਾਂਧੀ ਆਪਣੀ "ਮੋਦੀ ਸਰਨੇਮ" ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਆਪਣੀ ਸਜ਼ਾ ਦੇ ਖਿਲਾਫ ਅਪੀਲ ਦਾਇਰ ਕਰਨ ਲਈ ਗੁਜਰਾਤ ਦੇ ਸੂਰਤ ਪਹੁੰਚੇ ਸੀ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਰਾਹੁਲ ਗਾਂਧੀ ਅੱਜ ਹੀ ਦਿੱਲੀ ਪਰਤਣਗੇ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੀ ਲੋੜ ਨਹੀਂ ਹੈ। ਹਾਲਾਂਕਿ ਰਾਹੁਲ ਦੀ ਸਜ਼ਾ ਰੱਦ ਨਹੀਂ ਹੋਈ ਪਰ ਉਹ ਜੇਲ੍ਹ ਵੀ ਨਹੀਂ ਜਾਵੇਗਾ। ਪਰ ਹੁਣ ਰਾਹੁਲ ਨੂੰ ਸੂਰਤ ਸੈਸ਼ਨ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਕਾਬਿਲੇਗੌਰ ਹੈ ਕਿ 23 ਮਾਰਚ ਨੂੰ, ਸੂਰਤ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਐਚਐਚ ਵਰਮਾ ਦੀ ਅਦਾਲਤ ਨੇ ਰਾਹੁਲ ਗਾਂਧੀ (52) ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ 2019 ਵਿੱਚ ਉਨ੍ਹਾਂ ਦੀ "ਮੋਦੀ ਸਰਨੇਮ" ਟਿੱਪਣੀ ਲਈ ਦਾਇਰ ਇੱਕ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ।
ਸਜ਼ਾ ਸੁਣਾਏ ਜਾਣ ਦੇ ਅਗਲੇ ਹੀ ਦਿਨ ਸਾਬਕਾ ਕਾਂਗਰਸ ਪ੍ਰਧਾਨ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਸੀ। ਆਪਣੀ ਅਯੋਗਤਾ ਤੋਂ ਬਾਅਦ ਰਾਹੁਲ ਗਾਂਧੀ ਉਦੋਂ ਤੱਕ ਅੱਠ ਸਾਲ ਤੱਕ ਚੋਣ ਨਹੀਂ ਲੜ ਸਕਣਗੇ, ਜਦੋਂ ਤੱਕ ਹਾਈ ਕੋਰਟ ਉਨ੍ਹਾਂ ਦੀ ਸਜ਼ਾ 'ਤੇ ਰੋਕ ਨਹੀਂ ਲਗਾਉਂਦੀ।
ਇਹ ਵੀ ਪੜ੍ਹੋ: Delhi Excise Policy Case: 17 ਅਪ੍ਰੈਲ ਤੱਕ ਵਧੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ
- PTC NEWS