ਹੁਣ ਪਟਿਆਲਾ ਦੇ ਸਕੂਲਾਂ ਬੰਬ ਨਾਲ ਉਡਾਉਣ ਦੀ ਧਮਕੀ ! ਸਕੂਲਾਂ ਨੂੰ ਭੇਜਿਆ ਗਿਆ ਹੈ ਧਮਕੀ ਭਰਿਆ ਈ-ਮੇਲ
ਪੰਜਾਬ ਦੇ ਅੰਮ੍ਰਿਤਸਰ ਅਤੇ ਜਲੰਧਰ ਤੋਂ ਬਾਅਦ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਸੰਬੰਧੀ ਸਕੂਲ ਪ੍ਰਬੰਧਨ ਅਤੇ ਕਾਲਜਾਂ ਨੂੰ ਇੱਕ ਈਮੇਲ ਭੇਜੀ ਗਈ ਹੈ। ਜਿਸ ’ਚ ਸਕੂਲ ਅਤੇ ਕਾਲਜਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਾਸਿਲ ਹੋਈ ਈਮੇਲ ’ਚ ਬੰਬ ਧਮਾਕਾ 1:11 PM - 9:11 PM" ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਇਹ ਧਮਕੀ 1:11 PM ਤੋਂ 9:11 PM ਦੇ ਵਿਚਕਾਰ ਦੀ ਮਿਆਦ ਲਈ ਹੈ। ਹਾਲਾਂਕਿ 21 ਦਸੰਬਰ ਤੋਂ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਹਨ, ਇਸ ਲਈ ਬੱਚਿਆਂ ਨੂੰ ਕੋਈ ਖ਼ਤਰਾ ਨਹੀਂ ਹੈ।
- PTC NEWS