Mon, Jul 13, 2026
Whatsapp

'ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ', 'ਸਤਲੁਜ' 'ਤੇ ਪਾਬੰਦੀ ਖਿਲਾਫ਼ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਰੋਸ ਮਾਰਚ

Satluj Movie Ban Protest : ਦਿਲਜੀਤ ਦੋਸਾਂਝ ਦੀ ਸਤਲੁਜ ਫਿਲਮ 'ਤੇ ਲਗਾਈ ਗਈ ਪਾਬੰਦੀ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅਗਵਾਈ ਹੇਠ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।

Reported by:  PTC News Desk  Edited by:  KRISHAN KUMAR SHARMA -- July 13th 2026 01:20 PM -- Updated: July 13th 2026 01:23 PM
'ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ', 'ਸਤਲੁਜ' 'ਤੇ ਪਾਬੰਦੀ ਖਿਲਾਫ਼ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਰੋਸ ਮਾਰਚ

'ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ', 'ਸਤਲੁਜ' 'ਤੇ ਪਾਬੰਦੀ ਖਿਲਾਫ਼ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਰੋਸ ਮਾਰਚ

Satluj Movie Ban Protest : ਦਿਲਜੀਤ ਦੋਸਾਂਝ ਦੀ ਸਤਲੁਜ ਫਿਲਮ 'ਤੇ ਲਗਾਈ ਗਈ ਪਾਬੰਦੀ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅਗਵਾਈ ਹੇਠ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ, ਵਰਕਰਾਂ, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਰਚ ਉਪਰੰਤ ਐਸ.ਡੀ.ਐਮ. ਸ੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।

'ਸਤਲੁਜ' 'ਤੇ ਪਾਬੰਦੀ ਪ੍ਰਗਟਾਵੇ ਦੀ ਆਜ਼ਾਦੀ ਦਾ ਹੱਕ ਖੋਹਣ : ਅਕਾਲੀ ਦਲ


ਮਾਰਚ ਦੀ ਅਗਵਾਈ ਕਰਦੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਯੋਗਦਾਨ ਪਾਇਆ ਅਤੇ ਉਨ੍ਹਾਂ ਨੇ ਪੰਜਾਬ ਵਿੱਚ ਹੋਏ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਲਾਪਤਾ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਦੁਨੀਆ ਸਾਹਮਣੇ ਰੱਖੇ। ਇਸ ਕਾਰਨ ਉਨ੍ਹਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਈ। ਉਨ੍ਹਾਂ ਕਿਹਾ ਗਿਆ ਕਿ ਭਾਈ ਖਾਲੜਾ ਦੇ ਜੀਵਨ ਅਤੇ ਸੰਘਰਸ਼ 'ਤੇ ਆਧਾਰਿਤ ਸਤਲੁਜ ਫਿਲਮ ਨੂੰ ਬਿਨਾਂ ਕਿਸੇ ਵਾਜਬ ਕਾਰਨ ਦੇ ਰਿਲੀਜ਼ ਹੋਣ ਤੋਂ ਰੋਕਣਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ ਹੈ।

Bank Holiday This Week : ਇਸ ਹਫ਼ਤੇ ਚਾਰ ਦਿਨ ਬੰਦ ਰਹਿਣਗੇ ਬੈਂਕ ; ਛੁੱਟੀਆਂ ਦੀ ਪੂਰੀ ਸੂਚੀ ਜਾਰੀ...ਪੜ੍ਹਨ ਲਈ ਕਰੋ ਕਲਿੱਕ

ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਫਿਲਮ 'ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਈ ਜਾਵੇ ਅਤੇ ਇਸ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਮਾਮਲੇ 'ਚ ਦੋਸ਼ੀ ਪੁਲਿਸ ਅਫਸਰਾਂ ਦੀ ਰਿਹਾਈ ਕੈਂਸਰ ਕੀਤੀ ਜਾਵੇ ਅਤੇ ਉਹਨਾਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਜਾਵੇ ਤੇ ਇਸ ਤੋਂ ਇਲਾਵਾ ਦੋਸ਼ੀ ਪੁਲਿਸ ਅਫਸਰਾਂ ਨੂੰ ਦਿੱਤੇ ਗਏ ਮੈਡਲ ਵੀ ਵਾਪਸ ਲਏ ਜਾਣ।

ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨੇ ਜਾਣ ਦੀ ਅਪੀਲ

ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਗਈ ਕਿ ਮਨੁੱਖੀ ਅਧਿਕਾਰਾਂ ਲਈ ਆਪਣਾ ਸਰਵਉੱਚ ਬਲਿਦਾਨ ਦੇਣ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਚਾਵਲਾਂ ਨੂੰ ਕਿਹਾ ਕਿ ਭਾਈ ਖਾਲੜਾ ਦੀ ਕੁਰਬਾਨੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਉਨ੍ਹਾਂ ਨੂੰ ਯੋਗ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਫਿਲਮ ਤੇ ਰੋਕ ਲਗਾਉਣ ਦੇ ਲਈ ਜਿੱਥੇ ਕੇਂਦਰ ਸਰਕਾਰ ਖਿਲਾਫ ਗੁੱਸੇ ਦਾ ਇਜ਼ਹਾਰ ਕੀਤਾ ਗਿਆ, ਉੱਥੇ ਹੀ ਪੰਜਾਬ ਸਰਕਾਰ 'ਤੇ ਇਸ ਮਾਮਲੇ 'ਤੇ ਚੁੱਪ ਸਾਧਨ ਦੇ ਇਲਜ਼ਾਮ ਲਗਾਏ ਗਏ। ਭਾਈ ਚਾਵਲਾਂ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਤਿੱਖੇ ਸ਼ਬਦ ਹੀ ਹਮਲੇ ਕਰਦਿਆਂ ਕਿਹਾ ਕਿ ਬਿੱਟੂ ਨੂੰ ਪੰਥ ਦੇ ਮਸਲਿਆਂ ਵਿੱਚ ਬੋਲਣ ਦੀ ਲੋੜ ਨਹੀਂ । ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਇਸ ਮੁੱਦੇ ਤੇ ਰਾਜਨੀਤੀ ਨਾ ਕਰਨ ਦੀ ਗੱਲ ਆਖੀ।

ਇਸ ਮੌਕੇ ਜਥੇਦਾਰ ਸੁਰਿੰਦਰ ਸਿੰਘ ਮਟੌਰ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਨੰਬਰਦਾਰ ਸੰਦੀਪ ਕਲੋਤਾ, ਦਵਿੰਦਰ ਸਿੰਘ ਢਿੱਲੋ ਸਰਕਲ ਪ੍ਰਧਾਨ, ਜਥੇਦਾਰ ਰਾਮ ਸਿੰਘ ਅਤੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਮੌਜੂਦ ਸਨ।

ਇਹ ਵੀ ਪੜ੍ਹੋ... 'ਬਦਲਾ ਬਾਕੀ ਹੈ...', ਟਰੰਪ ਤੋਂ ਲੈ ਕੇ ਨੇਤਨਯਾਹੂ ਤੱਕ ਈਰਾਨ ਦੀ ਹਿੱਟ ਲਿਸਟ 'ਚ ਜਾਣੋ ਕਿਹੜੇ-ਕਿਹੜੇ ਲੀਡਰ ?

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK