Thu, Jul 30, 2026
Whatsapp

Sri Guru Nanak Dev Ji : ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

Sri Guru Nanak Dev Ji prakash purab : ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ।

Reported by:  PTC News Desk  Edited by:  KRISHAN KUMAR SHARMA -- July 30th 2026 03:13 PM -- Updated: July 30th 2026 03:40 PM
Sri Guru Nanak Dev Ji : ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

Sri Guru Nanak Dev Ji : ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

Sri Guru Nanak Dev Ji prakash purab : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2026 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2026 ਤੱਕ ਜਮ੍ਹਾ ਕਰਵਾ ਸਕਣਗੇ।

ਕਦੋਂ ਤੱਕ ਜਮ੍ਹਾਂ ਕਰਵਾ ਸਕਦੇ ਹਨ ਸ਼ਰਧਾਲੂ ਪਾਸਪੋਰਟ ?


ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 10 ਅਗਸਤ 2026 ਤੀਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ। 

ਸ. ਕਾਹਲਵਾਂ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ... ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK