Sat, Dec 13, 2025
Whatsapp

SGPC ਹੜ੍ਹਾਂ ਪੀੜ੍ਹਤਾਂ ਲਈ ਹਰ ਸੰਭਵ ਸਹਾਇਤਾ ਲਈ ਵਚਨਬੱਧ ,ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਸਥਾਪਤ ਕੀਤੇ ਸਹਾਇਤਾ ਕੇਂਦਰ

Amritsar News : ਪੰਜਾਬ ਅੰਦਰ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਅੰਦਰ ਲੋਕਾਂ ਲਈ ਜਿਥੇ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੰਗ ਅਨੁਸਾਰ ਲੋੜੀਂਦੀਆਂ ਜ਼ਰੂਰਤਾਂ ਵਾਸਤੇ ਵੀ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ

Reported by:  PTC News Desk  Edited by:  Shanker Badra -- August 26th 2025 05:58 PM
SGPC ਹੜ੍ਹਾਂ ਪੀੜ੍ਹਤਾਂ ਲਈ ਹਰ ਸੰਭਵ ਸਹਾਇਤਾ ਲਈ ਵਚਨਬੱਧ ,ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਸਥਾਪਤ ਕੀਤੇ ਸਹਾਇਤਾ ਕੇਂਦਰ

SGPC ਹੜ੍ਹਾਂ ਪੀੜ੍ਹਤਾਂ ਲਈ ਹਰ ਸੰਭਵ ਸਹਾਇਤਾ ਲਈ ਵਚਨਬੱਧ ,ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਸਥਾਪਤ ਕੀਤੇ ਸਹਾਇਤਾ ਕੇਂਦਰ

Amritsar News : ਪੰਜਾਬ ਅੰਦਰ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਅੰਦਰ ਲੋਕਾਂ ਲਈ ਜਿਥੇ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੰਗ ਅਨੁਸਾਰ ਲੋੜੀਂਦੀਆਂ ਜ਼ਰੂਰਤਾਂ ਵਾਸਤੇ ਵੀ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਹਰ ਮੁਸ਼ਕਲ ਸਮੇਂ ਮਾਨਵਤਾ ਨਾਲ ਖੜ੍ਹਨਾ ਆਪਣਾ ਫ਼ਰਜ਼ ਸਮਝਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਣੇ ਹੜ੍ਹਾਂ ਦੇ ਹਾਲਾਤਾਂ ਦੇ ਮੱਦੇਨਜ਼ਰ ਬੀਤੇ ਦਿਨਾਂ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਸਹਾਇਤਾ ਕੇਂਦਰ ਸਥਾਪਤ ਕਰਕੇ ਲੋੜਵੰਦਾਂ ਦੀ ਮੱਦਦ ਲਈ ਮੈਨੇਜਰ ਸਾਹਿਬਾਨ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਹੜ੍ਹਾਂ ਦੀ ਸਥਿਤੀ ਹੋਰ ਵੀ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਦੇ ਪ੍ਰਬੰਧ ਕੀਤੇ ਹਨ।


ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹੜ੍ਹ ਪੀੜਤਾਂ ਦੀ ਸਹੂਲਤ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਰੋਪੜ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਪਟਿਆਲਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਪੂਰਥਲਾ, ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤਰਨ ਤਾਰਨ, ਗੁਰਦੁਆਰਾ ਭੱਠਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਲਾ ਨਿਹੰਗ ਰੋਪੜ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਰੂਪਨਗਰ, ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਲੁਧਿਆਣਾ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਗੁਰਦਾਸਪੁਰ, ਗੁਰਦੁਆਰਾ ਚੋਹਲਾ ਸਾਹਿਬ ਪਾਤਸ਼ਾਹੀ ਪੰਜਵੀਂ ਤਰਨ ਤਾਰਨ, ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਪਾਤਸ਼ਾਹੀ ਦਸਵੀਂ ਬਜ਼ੀਦਪੁਰ ਫਿਰੋਜ਼ਪੁਰ, ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਕਪੂਰਥਲਾ, ਗੁਰਦੁਆਰਾ ਭਾਈ ਤਾਰਾ ਸਿੰਘ ਜੀ ਸ਼ਹੀਦ ਪਿੰਡ ਵਾਂ ਤਰਨ ਤਾਰਨ, ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਰੱਤੋਕੇ ਤਰਨ ਤਾਰਨ ਵਿਖੇ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਲੋਕ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਸਹਾਇਤਾ ਲਈ ਸੰਪਰਕ ਕਰਨ।

- PTC NEWS

Top News view more...

Latest News view more...

PTC NETWORK
PTC NETWORK