Wed, Sep 11, 2024
Whatsapp

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

ਵਿਚਾਰ ਸਾਂਝੇ ਕਰਦਿਆਂ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

Reported by:  PTC News Desk  Edited by:  KRISHAN KUMAR SHARMA -- August 27th 2024 05:58 PM -- Updated: August 27th 2024 06:00 PM
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 4 ਸਤੰਬਰ 2024 ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 19 ਅਕਤੂਬਰ 2024 ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਇੱਕਤਰਤਾ ਕਰਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ।


ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 15 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਚਲਾਈ ਜਾਵੇਗੀ, ਜੋ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ।

ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਡੰਟ ਨਿਸ਼ਾਨ ਸਿੰਘ, ਮੈਨੇਜਰ ਜਗਤਾਰ ਸਿੰਘ ਸ਼ਹੂਰਾ, ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਸੁਖਦੇਵ ਸਿੰਘ ਵੇਰਕਾ, ਲਖਬੀਰ ਸਿੰਘ, ਜਗਦੇਵ ਸਿੰਘ ਵਡਾਲਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਅਮਰਜੀਤ ਸਿੰਘ, ਗੁਰਦੀਪ ਸਿੰਘ ਸਲੂਜਾ, ਬਲਵਿੰਦਰ ਸਿੰਘ ਰਾਜੋਕੇ, ਭਾਈ ਗੁਰਪਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

- PTC NEWS

Top News view more...

Latest News view more...

PTC NETWORK