Mon, Sep 7, 2026
Whatsapp

Jaswant Singh Khalra : 'ਜਸਵੰਤ ਸਿੰਘ ਖਾਲੜਾ ਨੇ ਗੁਰੂ ਤੇਗ ਬਹਾਦਰ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਮਨੁੱਖੀ ਹੱਕਾਂ ਲਈ ਜਾਨ ਕੁਰਬਾਨ ਕੀਤੀ'

Jaswant Singh Khalra death anniversary : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਦੀ ਹੈ। ਉਨ੍ਹਾਂ ਕਿਹਾ ਕਿ ਭਾਗਾਂ ਵਾਲਿਆਂ ਨੂੰ ਸ਼ਹਾਦਤ ਦਾ ਜਾਮ ਮਿਲਦਾ ਹੈ।

Reported by:  PTC News Desk  Edited by:  KRISHAN KUMAR SHARMA -- September 06th 2026 02:29 PM -- Updated: September 06th 2026 02:43 PM
Jaswant Singh Khalra : 'ਜਸਵੰਤ ਸਿੰਘ ਖਾਲੜਾ ਨੇ ਗੁਰੂ ਤੇਗ ਬਹਾਦਰ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਮਨੁੱਖੀ ਹੱਕਾਂ ਲਈ ਜਾਨ ਕੁਰਬਾਨ ਕੀਤੀ'

Jaswant Singh Khalra : 'ਜਸਵੰਤ ਸਿੰਘ ਖਾਲੜਾ ਨੇ ਗੁਰੂ ਤੇਗ ਬਹਾਦਰ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਮਨੁੱਖੀ ਹੱਕਾਂ ਲਈ ਜਾਨ ਕੁਰਬਾਨ ਕੀਤੀ'

Jaswant Singh Khalra death anniversary : ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ। ਸਮਾਗਮ ਦੌਰਾਨ ਭਾਈ ਜਸਵੰਤ ਸਿੰਘ ਖਾਲੜਾ ਦੀ ਭੈਣ ਅਤੇ ਮੁੱਖ ਗਵਾਹ ਭਾਈ ਕੁਲਦੀਪ ਸਿੰਘ ਬਚੜਾ ਦੀ ਧਰਮਪਤਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

'ਭਾਈ ਖਾਲੜਾ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਜਾਨ ਕੁਰਬਾਨ ਕੀਤੀ'

ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਦੀ ਹੈ। ਉਨ੍ਹਾਂ ਕਿਹਾ ਕਿ ਭਾਗਾਂ ਵਾਲਿਆਂ ਨੂੰ ਸ਼ਹਾਦਤ ਦਾ ਜਾਮ ਮਿਲਦਾ ਹੈ। ਭਾਈ ਜਸਵੰਤ ਸਿੰਘ ਖਾਲੜਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਨੇ ਪੰਜਾਬ ਦੀ ਧਰਤੀ 'ਤੇ ਹੋਏ ਅਨਿਆਂ ਅਤੇ ਲਾਵਾਰਸ ਕਹਿ ਕੇ ਸਾੜੀਆਂ ਗਈਆਂ ਦੇਹਾਂ ਦੀ ਸੱਚਾਈ ਦੁਨੀਆ ਸਾਹਮਣੇ ਲਿਆਂਦੀ।

'ਜ਼ੁਲਮ ਕਰਨ ਵਾਲਿਆਂ ਨੂੰ ਇਥੇ ਅਤੇ ਅੱਗੇ ਵੀ ਦੇਣਾ ਪਵੇਗਾ'

ਜਥੇਦਾਰ ਗੜਗੱਜ ਨੇ ਪ੍ਰਸ਼ਾਸਨ ਅਤੇ ਪੁਲਿਸ ਅਫ਼ਸਰਾਂ ਵੱਲੋਂ ਕੀਤੀਆਂ ਜਾਂਦੀਆਂ ਧੱਕੇਸ਼ਾਹੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਅਫ਼ਸਰਾਂ ਨੂੰ ਜ਼ੁਲਮ ਕਰਨ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਅਜਿਹੇ ਕੰਮਾਂ ਦਾ ਲੇਖਾ-ਜੋਖਾ ਇੱਥੇ ਅਤੇ ਅੱਗੇ ਵੀ ਦੇਣਾ ਪੈਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਹਰੀਕੇ ਪੱਤਣ ਵਿਖੇ ਸ਼ਹੀਦੀ ਯਾਦਗਾਰ ਬਣਾਉਣ ਲਈ ਜ਼ਮੀਨ ਵੇਖਣ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ, 1982 ਤੋਂ 1995 ਤੱਕ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਅਤੇ ਹੋਰ ਲੋਕਾਂ ਦਾ ਡਾਟਾ ਇਕੱਠਾ ਕਰਕੇ ਯਾਦਗਾਰੀ ਰਿਕਾਰਡ ਤਿਆਰ ਕੀਤਾ ਜਾਵੇਗਾ। ਸਮਾਗਮ ਦੇ ਅੰਤ ਵਿੱਚ ਉਨ੍ਹਾਂ ਆਈਆਂ ਸਭ ਸੰਗਤਾਂ ਅਤੇ ਐਸਜੀਪੀਸੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ... ਨਾਨੀ ਦੀ ਮੌਤ ਦੇ ਮਾਮਲੇ 'ਚ ਵੱਡਾ ਮੋੜ; ਦੋਹਤਾ ਗ੍ਰਿਫ਼ਤਾਰ, ਜਾਣੋ ਕਿਵੇਂ CCTV ਨੇ ਖੋਲ੍ਹਿਆ ਰਹੱਸ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK