Fri, Jun 12, 2026
Whatsapp

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ SGPC ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਵੱਸਦੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ ਦੇ ਬਲ ’ਤੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਅਤੇ ਇਨ੍ਹਾਂ ਦੇਸ਼ਾਂ ਦੇ ਵਿਕਾਸ ਵਿਚ ਵੀ ਜ਼ਿਕਰਯੋਗ ਯੋਗਦਾਨ ਪਾਇਆ ਹੈ।

Reported by:  PTC News Desk  Edited by:  KRISHAN KUMAR SHARMA -- June 12th 2026 01:35 PM -- Updated: June 12th 2026 01:38 PM
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ SGPC ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ SGPC ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

SGPC Delegation in US : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv Harjinder Singh Dhami) ਦੀ ਅਗਵਾਈ ’ਚ ਅਮਰੀਕਾ ਪੁੱਜੇ ਉੱਚ ਪੱਧਰੀ ਵਫ਼ਦ ਨੇ ਦੀਦਾਰ ਸਿੰਘ ਬੈਂਸ ਦੇ ਘਰ ਸਥਾਨਕ ਸਿੱਖ ਆਗੂਆਂ ਅਤੇ ਪੰਜਾਬੀ ਭਾਈਚਾਰੇ ਨਾਲ ਇਕੱਤਰਤਾ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਵੱਸਦੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ ਦੇ ਬਲ ’ਤੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਅਤੇ ਇਨ੍ਹਾਂ ਦੇਸ਼ਾਂ ਦੇ ਵਿਕਾਸ ਵਿਚ ਵੀ ਜ਼ਿਕਰਯੋਗ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਵੱਲੋਂ ਵਿਦੇਸ਼ਾਂ ਅੰਦਰ ਆਪਣੀ ਵਿਰਾਸਤ ਨੂੰ ਸੰਭਾਲਣ ਦੇ ਯਤਨ ਵੀ ਸ਼ਲਾਘਾਯੋਗ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਜਿਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਸਿੱਖ ਮਿਸ਼ਨ ਕਾਰਜਸ਼ੀਲ ਹਨ, ਉਥੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਵਿਦੇਸ਼ਾਂ ਅੰਦਰ ਵੱਸਦੇ ਸਿੱਖਾਂ ਅਤੇ ਖ਼ਾਸਕਰ ਨੌਜੁਆਨ ਪੀੜ੍ਹੀ ਨੂੰ ਗੁਰਮਤਿ, ਸਿੱਖ ਇਤਿਹਾਸ ਤੇ ਆਪਣੇ ਵਿਰਸੇ ਨਾਲ ਜੋੜਨ ਲਈ ਅਮਰੀਕਾ ਦੇ ਯੂਬਾਸਿਟੀ ਵਿਖੇ ਸਿੱਖ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਕਾਰਜ ਲਈ ਸਵਰਗੀ ਦੀਦਾਰ ਸਿੰਘ ਬੈਂਸ ਨੇ ਆਪਣੇ ਵੱਲੋਂ 14.5 ਏਕੜ ਜ਼ਮੀਨ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਸੀ।


ਉਨ੍ਹਾਂ ਕਿਹਾ ਕਿ ਸਿੱਖ ਮਿਸ਼ਨ, ਪ੍ਰੈੱਸ ਤੇ ਗੁਰਮਤਿ ਵਿਦਿਆਲਾ ਖੋਲ੍ਹੇ ਜਾਣ ਦੇ ਕਾਰਜ ਲਈ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਲਈਆਂ ਗਈਆਂ ਹਨ ਅਤੇ ਆਰਕੀਟੈਂਕਟਾਂ ਤੋਂ ਨਕਸ਼ੇ ਤਿਆਰ ਕਰਵਾਏ ਜਾ ਰਹੇ ਹਨ ਤੇ ਸੰਗਤਾਂ ਦੇ ਸਹਿਯੋਗ ਨਾਲ ਜਲਦ ਇਸ ਕਾਰਜ ਦੀ ਆਰੰਭਤਾ ਕਰ ਦਿੱਤੀ ਜਾਵੇਗੀ। ਇਸ ਕਾਰਜ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੋਣ ਦੇ ਨਾਤੇ ਵਿਸ਼ਵ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਨਾਲ ਮਜ਼ਬੂਤ ਰਾਬਤਾ ਬਨਾਉਣ ਲਈ ਵਚਨਬਧ ਹੈ ਅਤੇ ਅਮਰੀਕਾ ਵਿਚ ਖੋਲ੍ਹਿਆ ਜਾਣ ਵਾਲਾ ਸਿੱਖ ਮਿਸ਼ਨ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਥਾਨਕ ਸਿੱਖ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ ਮਜ਼ਬੂਤ ਪੁੱਲ ਦਾ ਕੰਮ ਕਰੇਗਾ। ਉਨ੍ਹਾਂ ਸਥਾਨਕ ਸੰਗਤਾਂ ਤੋਂ ਭਰਵੇਂ ਸਹਿਯੋਗ ਦੀ ਆਸ ਪ੍ਰਗਟਾਈ। ਸਥਾਨਕ ਸਿੱਖ ਆਗੂਆਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਪੰਥਕ ਅਤੇ ਲੋਕ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਨੂੰ ਪੂਰਨ ਸਹਿਯੋਗ ਦੀ ਵਚਨਬਧਤਾ ਪ੍ਰਗਟਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਅਮਰੀਕਾ ਨਿਵਾਸੀ ਦਿਲਬਾਗ ਸਿੰਘ ਬੈਂਸ, ਕਰਮਦੀਪ ਸਿੰਘ ਬੈਂਸ, ਅਜੀਤ ਸਿੰਘ ਬੈਂਸ, ਕੇਵਲ ਸਿੰਘ ਨਾਗਰਾ, ਲਖਬੀਰ ਸਿੰਘ ਨਾਗਰਾ, ਹਰਜੀਤ ਸਿੰਘ, ਬਲਜਿੰਦਰ ਸਿੰਘ ਢਿੱਲੋਂ, ਨਰਿੰਦਰ ਸਿੰਘ ਅਟਵਾਲ, ਕੁਲਦੀਪ ਸਿੰਘ ਅਟਵਾਲ, ਅਮਰਜੀਤ ਸਿੰਘ ਸੰਘਾ, ਕੁਲਤਾਰ ਸਿੰਘ ਅਟਵਾਲ, ਹਰਭਜਨ ਸਿੰਘ ਸੰਧੂ, ਦਲਬੀਰ ਸਿੰਘ ਗਿੱਲ, ਰੁਪਿੰਦਰ ਸਿੰਘ ਗਿੱਲ, ਰਮਿੰਦਰ ਸਿੰਘ ਬਿਹਲਾ, ਸੁਖਜੀਵਨ ਸਿੰਘ ਬਿਹਲਾ, ਜੋਗਿੰਦਰ ਸਿੰਘ ਨਿੱਜਰ, ਰੇਸ਼ਮ ਸਿੰਘ ਪੁਰੇਵਾਲ, ਦਲਬੀਰ ਸਿੰਘ ਗਿੱਲ, ਸੁਰਜੀਤ ਸਿੰਘ ਸੰਘਾ, ਕਮਲ ਸਿੰਘ ਧਾਰੀਵਾਲ, ਇੰਦਰਜੀਤ ਸਿੰਘ ਕਲਟ, ਅਜੀਤ ਸਿੰਘ ਬੈਂਸ, ਪਾਉਲ ਸਿੰਘ ਬੱਲ, ਸੁਰਿੰਦਰ ਸਿੰਘ ਧਾਮੀ, ਬਿੱਕਰ ਸਿੰਘ ਧਾਮੀ ਅਤੇ ਹੋਰ ਮੌਜੂਦ ਸਨ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK