ਅਜਨਾਲਾ 'ਚ SGPC ਮੁਲਾਜ਼ਮ ਨੂੰ ਟਿੱਪਰ ਨੇ ਕੁਚਲਿਆ, ਮੋਟਰਸਾਈਕਲ 'ਤੇ ਡਿਊਟੀ ਜਾ ਰਿਹਾ ਸੀ ਪਰਮਜੀਤ ਸਿੰਘ
SGPC Employee Death : ਅਜਨਾਲਾ ਦੇ ਪਿੰਡ ਗੱਗੋਮਾਹਲ ਨੇੜੇ ਟਿੱਪਰ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ (Bike Accident) ਕੇ ਕੁਚਲ ਦਿੱਤਾ, ਜਿਸ ਦੌਰਾਨ ਆਪਣੀ ਡਿਊਟੀ 'ਤੇ ਜਾ ਰਹੇ ਐਸਜੀਪੀਸੀ ਮੁਲਾਜ਼ਮ ਪਰਮਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਉੱਥੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜਿਆ।
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਪਰਮਜੀਤ ਸਿੰਘ ਰਮਦਾਸ ਗੁਰੂ ਘਰ ਐਸਜੀਪੀਸੀ ਦੇ ਮੁਲਾਜ਼ਮ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਡਿਊਟੀ 'ਤੇ ਜਾ ਰਿਹਾ ਸੀ। ਇਸ ਦੌਰਾਨ ਕਰੈਸ਼ਰ ਨਾਲ ਭਰੇ ਇੱਕ ਟਿੱਪਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਕਰ ਦਿੱਤੀ ਅਤੇ ਕੁਚਲ ਦਿੱਤਾ। ਨਤੀਜੇ ਵੱਜੋਂ ਨੌਜਵਾਨ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਪੁਲਿਸ ਨੇ ਘਟਨਾ ਦਾ ਪਤਾ ਲੱਗਣ 'ਤੇ ਮੌਕੇ 'ਤੇ ਉਪਰ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਮਜੀਤ ਨੂੰ ਟਿੱਪਰ ਵੱਲੋਂ ਕੁਲਚਲਿਆ ਗਿਆ ਹੈ ਜਿਸ ਤੋਂ ਬਾਅਦ ਉਹਨਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਣ ਤੋਂ ਬਾਅਦ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਜਦ ਕਿ ਟਿੱਪਰ ਦਾ ਡਰਾਈਵਰ ਭੱਜਣ ਵਿੱਚ ਫਰਾਰ ਹੋ ਗਿਆ।
- PTC NEWS