Thu, Apr 30, 2026
Whatsapp

SGPC ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸੁਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਲਵਿੰਦਰਪਾਲ ਸਿੰਘ ਨੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ

Reported by:  PTC News Desk  Edited by:  Shanker Badra -- September 05th 2025 08:59 PM
SGPC ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

SGPC ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸੁਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਲਵਿੰਦਰਪਾਲ ਸਿੰਘ ਨੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਮੋਹਰੀ ਹੋ ਕੇ ਸੇਵਾਵਾਂ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਜਿਥੇ ਪੀੜਤਾਂ ਤੱਕ ਪਹੁੰਚ ਕੇ ਸੇਵਾ ਕੀਤੀ ਜਾ ਰਹੀ ਹੈ, ਉਥੇ ਹੀ ਆਪਣੀ ਤਨਖ਼ਾਹ ਵਿੱਚੋਂ ਵੀ ਸਹਾਇਤਾ ਰਾਸ਼ੀ ਵਿਚ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਵਿਚ ਵੀ ਗੁਰੂ ਆਸ਼ੇ ਅਨੁਸਾਰ ਸੇਵਾਵਾਂ ਕਰਨ ਦੀ ਪ੍ਰੇਰਣਾ ਕੀਤੀ।


ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ,  ਰਣਜੀਤ ਸਿੰਘ ਕਾਹਲੋਂ,ਹਰਜਾਪ ਸਿੰਘ ਸੁਲਤਾਨਵਿੰਡ, ਸ. ਅਵਤਾਰ ਸਿੰਘ ਵਣਵਾਲਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਚੀਫ਼ ਅਕਾਊਂਟੈਂਟ ਸੁਖਜਿੰਦਰ ਸਿੰਘ ਆਦਿ ਮੌਜੂਦ ਸਨ।

- PTC NEWS

Top News view more...

Latest News view more...

PTC NETWORK
PTC NETWORK