Tue, May 20, 2025
Whatsapp

Jathedar ਦੀ ਨਿਯੁਕਤੀ ਅਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸੁਝਾਵਾਂ ਦੇ ਸਮੇਂ ਵਿਚ ਕੀਤਾ ਵਾਧਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਬੰਧੀ ਸੇਵਾ ਨਿਯਮ ਬਣਾਉਣ ਲਈ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ ਅਤੇ ਸਿੱਖ ਵਿਦਵਾਨਾਂ ਪਾਸੋਂ 20 ਅਪ੍ਰੈਲ 2025 ਤੱਕ ਸੁਝਾਅ ਮੰਗੇ ਸਨ।

Reported by:  PTC News Desk  Edited by:  Aarti -- April 21st 2025 05:34 PM
Jathedar ਦੀ ਨਿਯੁਕਤੀ ਅਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸੁਝਾਵਾਂ ਦੇ ਸਮੇਂ ਵਿਚ ਕੀਤਾ ਵਾਧਾ

Jathedar ਦੀ ਨਿਯੁਕਤੀ ਅਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸੁਝਾਵਾਂ ਦੇ ਸਮੇਂ ਵਿਚ ਕੀਤਾ ਵਾਧਾ

SGPC News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਮੰਗੇ ਸੁਝਾਵਾਂ ਦੇ ਸਮੇਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਇਹ ਸੁਝਾਅ 20 ਮਈ 2025 ਤੱਕ ਭੇਜੇ ਜਾ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਬੰਧੀ ਸੇਵਾ ਨਿਯਮ ਬਣਾਉਣ ਲਈ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ ਅਤੇ ਸਿੱਖ ਵਿਦਵਾਨਾਂ ਪਾਸੋਂ 20 ਅਪ੍ਰੈਲ 2025 ਤੱਕ ਸੁਝਾਅ ਮੰਗੇ ਸੀ।


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬੇਸ਼ੱਕ ਬਹੁਤ ਸਾਰੇ ਸੁਝਾਅ ਪ੍ਰਾਪਤ ਹੋਏ ਹਨ, ਪਰ ਇਸ ਦੇ ਹੋਰ ਵਿਸਥਾਰ ਲਈ 20 ਮਈ 2025 ਤੱਕ ਦਾ ਸਮਾਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪਹਿਲੇ ਪੁੱਜੇ ਸੁਝਾਵਾਂ ਨੂੰ ਵਾਚਣ ਅਤੇ ਕੱਚਾ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਜਾਵੇਗੀ, ਜਿਸ ਮਗਰੋਂ ਇਕ ਕਮੇਟੀ ਗਠਤ ਕਰਕੇ ਇਸ ਨੂੰ ਅੰਤਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੁਝਾਅ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵਟਸਐਪ ਨੰਬਰ 77101-36200 ਉੱਤੇ ਭੇਜੇ ਜਾਣ।

ਇਹ ਵੀ ਪੜ੍ਹੋ : 'MP Amritpal Singh ਦਾ ਪਰਦਾਫਾਸ਼ ਕਰਨ ਵਾਲੇ ਨਿਸ਼ਾਨੇ ’ਤੇ; ਅੰਮ੍ਰਿਤਪਾਲ ਦੇ ਗੈਂਗਸਟਰ ਤੇ ISI ਨਾਲ ਲਿੰਕ', ਬਿਕਰਮ ਸਿੰਘ ਮਜੀਠੀਆ ਵੱਲੋਂ ਵੱਡੇ ਖੁਲਾਸੇ

- PTC NEWS

Top News view more...

Latest News view more...

PTC NETWORK