Mon, Dec 8, 2025
Whatsapp

Amritsar News : ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ

Reported by:  PTC News Desk  Edited by:  Shanker Badra -- November 15th 2025 03:57 PM
Amritsar News : ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ

Amritsar News : ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।

ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਵਿਚਾਰ ਕਰਦਿਆਂ ਕਿਹਾ ਕਿ ਸਾਡੇ ਪੁਰਖਿਆਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਹਮੇਸ਼ਾਂ ਹੀ ਸਮਾਜਿਕ ਕਾਰਜਾਂ ਲਈ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਸੰਸਥਾ ਨੇ ਹਮੇਸ਼ਾਂ ਹੀ ਬਿਨ੍ਹਾਂ ਕਿਸੇ ਵਿਤਕਰੇ ਦੇ ਮਨੁੱਖਤਾ ਦੀ ਸੇਵਾ ਕੀਤੀ ਅਤੇ ਲਗਾਤਾਰ ਕਰ ਰਹੀ ਹੈ।


ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਦੁਨੀਆਂ ਅੰਦਰ ਬਹੁਤ ਸਾਰੇ ਧਰਮ ਹਨ ਪਰ ਕਿਸੇ ਵੀ ਧਰਮ ਕੋਲ ਸ਼੍ਰੋਮਣੀ ਕਮੇਟੀ ਅਜਿਹੀ ਚੁਣੀ ਹੋਈ ਧਾਰਮਿਕ ਸੰਸਥਾ ਨਹੀਂ। ਉਨ੍ਹਾਂ ਕਿਹਾ ਕਿ ਪੰਥ ਦੀ ਇਸ ਨੌਮਾਇੰਦਾ ਧਾਰਮਿਕ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਦਿਆਂ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਵੀ ਦਿੱਤੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸੁਪਰਡੈਂਟ ਨਿਸ਼ਾਨ ਸਿੰਘ, ਵਧੀਕ ਮੈਨੇਜਰ ਸਤਨਾਮ ਸਿੰਘ ਝਬਾਲ ਤੇ ਜਸਬੀਰ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਇਸ ਮਾਣਮੱਤੀ ਸੰਸਥਾ ਦੀ ਸਥਾਪਨਾ ਲਈ ਸਿੱਖਾਂ ਨੇ ਲੰਮਾ ਸੰਘਰਸ਼ ਲੜਿਆ। ਉਨ੍ਹਾਂ ਕਿਹਾ ਕਿ ਅਨੇਕਾਂ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਇਸ ਸਿੱਖ ਸੰਸਥਾ ਦਾ ਇਤਿਹਾਸ ਸ਼ਾਨਾਮੱਤਾ ਹੈ।  ਸ਼੍ਰੋਮਣੀ ਕਮੇਟੀ ਨੇ ਆਪਣੇ ਇਕ ਸਦੀ ਦੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਦੇ ਬੇਹਤਰ ਪ੍ਰਬੰਧਾਂ ਲਈ ਜ਼ੁੰਮੇਵਾਰੀ ਨਿਭਾਈ ਉਥੇ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨ

- PTC NEWS

Top News view more...

Latest News view more...

PTC NETWORK
PTC NETWORK