SGPC President Elections Highlights : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਚੁਣੇ SGPC ਦੇ ਪ੍ਰਧਾਨ, ਵੇਖੋ ਪੂਰੇ ਅਹੁਦੇਦਾਰਾਂ ਦੀ ਸੂਚੀ
ਸਿੱਖ ਪਛਾਣ ਅਤੇ ਧਾਰਮਿਕ ਅਧਿਕਾਰਾਂ ਦੀ ਰੱਖਿਆ : ਕੇਂਦਰ ਸਰਕਾਰ ਨੂੰ ਸੂਬਿਆਂ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਿਰਦੇਸ਼ ਦੇਣੇ ਚਾਹੀਦੇ ਹਨ। ਸੰਵਿਧਾਨ ਅਧੀਨ ਸਿੱਖਾਂ ਨੂੰ ਦਿੱਤੇ ਗਏ ਅਧਿਕਾਰਾਂ ਨੂੰ ਲਾਗੂ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਸਿੱਖ ਵਿਦਿਆਰਥੀਆਂ, ਜਿਨ੍ਹਾਂ ਵਿੱਚ ਕੱਕਾਰਾਂ ਦੇ ਵਿਦਿਆਰਥੀ ਵੀ ਸ਼ਾਮਲ ਹਨ, ਨੂੰ ਪ੍ਰੀਖਿਆ ਦੇਣ ਤੋਂ ਰੋਕਣ ਵਰਗੀਆਂ ਘਟਨਾਵਾਂ 'ਤੇ ਸਖ਼ਤੀ ਨਾਲ ਰੋਕ ਲਗਾਈ ਜਾਣੀ ਚਾਹੀਦੀ ਹੈ।
ਇੱਕ ਸਰਹੱਦੀ ਰਾਜ ਵਜੋਂ ਅਧਿਕਾਰ : ਇੱਕ ਸਰਹੱਦੀ ਰਾਜ ਵਜੋਂ, ਪੰਜਾਬ ਨੂੰ ਇਸਦੇ ਸਰੋਤਾਂ, ਟੈਕਸਾਂ ਅਤੇ ਨੀਤੀਆਂ 'ਤੇ ਪੂਰਾ ਨਿਯੰਤਰਣ ਦਿੱਤਾ ਜਾਣਾ ਚਾਹੀਦਾ ਹੈ।
ਖੇਤੀਬਾੜੀ ਫੈਸਲਿਆਂ ਵਿੱਚ ਪੰਜਾਬ ਦੀ ਭੂਮਿਕਾ : ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਨੀਂਹ ਹੈ। ਖੇਤੀਬਾੜੀ ਨਾਲ ਸਬੰਧਤ ਸਾਰੇ ਫੈਸਲੇ ਪੰਜਾਬ ਅਤੇ ਇਸਦੇ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਏ ਜਾਣੇ ਚਾਹੀਦੇ ਹਨ। ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਤੌਰ 'ਤੇ ਗਰੰਟੀ ਹੋਣੀ ਚਾਹੀਦੀ ਹੈ।
ਭਾਖੜਾ-ਬਿਆਸ ਪ੍ਰਬੰਧਨ ਬੋਰਡ ਵਿੱਚ ਪੰਜਾਬ ਦਾ ਹਿੱਸਾ : ਭਾਖੜਾ-ਬਿਆਸ ਪ੍ਰਬੰਧਨ ਬੋਰਡ ਵਿੱਚ ਪੰਜਾਬ ਦਾ ਹਿੱਸਾ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਆਪਣੀ ਮਨਮਾਨੀ ਬੰਦ ਕਰਨੀ ਚਾਹੀਦੀ ਹੈ।
ਦਰਿਆ ਦੇ ਪਾਣੀ 'ਤੇ ਪੰਜਾਬ ਦਾ ਹੱਕ : ਪੰਜਾਬ ਦੇ ਲੋਕਾਂ ਦਾ ਪੰਜਾਬ ਦੇ ਦਰਿਆਵਾਂ ਦੇ ਪਾਣੀ 'ਤੇ ਮੁੱਢਲਾ ਹੱਕ ਹੈ। ਦੂਜੇ ਰਾਜਾਂ ਨੂੰ ਪਾਣੀ ਦੇ ਕਿਸੇ ਵੀ ਗੈਰ-ਕਾਨੂੰਨੀ ਵਹਾਅ ਨੂੰ ਰੋਕਿਆ ਜਾਣਾ ਚਾਹੀਦਾ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਨਾਲ ਸਬੰਧਤ ਸਾਰੀਆਂ ਕਾਰਵਾਈਆਂ ਪੂਰੀ ਤਰ੍ਹਾਂ ਬੰਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਭਾਈ ਬਲਵੰਤ ਰਾਜੋਆਣਾ ਸਮੇਤ ਬੰਦੀ ਸਿੰਘਾਂ ਨਾਲ ਹੋ ਰਹੇ ਗ਼ੈਰ-ਮਨੁੱਖੀ ਵਤੀਰੇ ਦਾ ਵਿਰੋਧ
SGPC President Election :
ਸੁਰਜੀਤ ਸਿੰਘ ਗੜ੍ਹੀ
ਸੁਰਜੀਤ ਸਿੰਘ ਤੁਗਲਵਾਲਾ
ਸੁਰਜੀਤ ਸਿੰਘ ਕੰਗ
ਗੁਰਪ੍ਰੀਤ ਸਿੰਘ ਝੱਬਰ
ਦਿਲਜੀਤ ਸਿੰਘ ਭਿੰਡਰ
ਬੀਬੀ ਹਰਜਿੰਦਰ ਕੌਰ
ਬਲਦੇਵ ਸਿੰਘ ਕੈਮਪੁਰੀ
ਮੇਜਰ ਸਿੰਘ ਢਿੱਲੋਂ
ਮੰਗਵਿੰਦਰ ਸਿੰਘ ਖਾਪੜਖੇੜੀ
ਜੰਗਬਹਾਦਰ ਸਿੰਘ ਰਾਏ
ਮਿੱਠੂ ਸਿੰਘ ਕਾਹਨੇਕੇ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ SGPC ਪ੍ਰਧਾਨ
ਪਿਛਲੀ ਵਾਰ ਨਾਲੋਂ 10 ਵੋਟਾਂ ਵੱਧ ਕੇ 117 ਆਈਆਂ ਹਿੱਸੇ
ਰਘੁਜੀਤ ਸਿੰਘ ਵਿਰਕ ਵੀ ਮੁੜ ਬਣੇ ਸੀਨੀਅਰ ਮੀਤ ਪ੍ਰਧਾਨ
ਬਲਦੇਵ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਵਜੋਂ ਮਿਲੀ ਸੇਵਾ
ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਹੋਈਆਂ ਪੋਲ, 1 ਰੱਦ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੁਣ ਲਿਆ ਗਿਆ ਹੈ, ਜਦਕਿ ਹੋਰਨਾਂ ਅਹੁਦੇਦਾਰਾਂ 'ਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਅਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡ ਚੁਣੇ ਗਏ ਹਨ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ SGPC ਪ੍ਰਧਾਨ
ਐਡਵੋਕੇਟ ਧਾਮੀ ਨੂੰ ਪਈਆਂ 117 ਵੋਟਾਂ
ਵਿਰੋਧੀ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ ਪਈਆਂ ਸਿਰਫ਼ 18 ਵੋਟਾਂ
ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ ਪਈਆਂ ਵੋਟਾਂ 136
SGPC President Election : ਵੋਟਿੰਗ ਦਾ ਕੰਮ ਹੋਇਆ ਮੁਕੰਮਲ। ਕੁੱਝ ਹੀ ਮਿੰਟਾਂ 'ਚ ਹੋਵੇਗਾ ਨਤੀਜਿਆਂ ਦਾ ਐਲਾਨ, ਵੋਟਾਂ ਦੀ ਗਿਣਤੀ ਹੋਈ ਸ਼ੁਰੂ।
SGPC President Election : ਕੁੱਝ ਹੀ ਸਮੇਂ 'ਚ ਹੋਵੇਗਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਐਲਾਨ, ਵੋਟਿੰਗ ਜਾਰੀ
SGPC President Election : ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਵੋਟਿੰਗ ਕੁੱਝ ਹੀ ਦੇਰ 'ਚ ਹੋਵੇਗੀ ਸ਼ੁਰੂ

SGPC President Election : ਪ੍ਰਧਾਨ ਦੇ ਅਹੁਦੇ ਲਈ ਹੋਵੇਗੀ ਵੋਟਿੰਗ। ਗੁਰਿੰਦਰ ਸਿੰਘ ਬਾਵਾ ਅਤੇ ਕੁਝ ਹੋਰ ਮੈਂਬਰਾਂ ਨੇ ਸਿਹਤ ਸਬੰਧੀ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਪਹਿਲਾਂ ਵੋਟ ਪਾਉਣ ਦੀ ਇਜਾਜ਼ਤ ਮੰਗੀ ਹੈ।
SGPC President Election : ਸਰਬ ਸੰਮਤੀ ਲਈ ਬਾਹਵਾਂ ਖੜੀਆਂ ਕਰਵਾਉਣ ਦੀ ਐਡਵੋਕੇਟ ਧਾਮੀ ਦੀ ਅਪੀਲ ਨੂੰ ਨਾ-ਮਨਜ਼ੂਰ ਕਰਦਿਆਂ ਵਿਰੋਧੀ ਧਿਰ ਨੇ ਵੋਟਾਂ ਪਵਾਉਣ ਦੀ ਕੀਤੀ ਮੰਗ।
SGPC President Election : ਸ਼੍ਰੋਮਣੀ ਕਮੇਟੀ ਮੈਂਬਰ ਨੇ ਅਮਰੀਕ ਸਿੰਘ ਸ਼ਾਹਪੁਰ ਮਿੱਠੂ ਸਿੰਘ ਕਾਹਨੇਕੇ ਦੇ ਨਾਮ ਦੀ ਕੀਤੀ ਤਾਈਦ
SGPC President Election : ਮਿੱਠੂ ਸਿੰਘ ਕਾਹਨੇਕੇ ਦੇ ਨਾਮ ਦੀ ਪਰਮਜੀਤ ਕੌਰ ਨੇ ਕੀਤੀ ਤਾਈਦ।
SGPC President Election : ਵਿਰੋਧੀ ਧਿਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਨੇ ਸੁਰਿੰਦਰ ਸਿੰਘ ਨੇ ਮਿੱਠੂ ਸਿੰਘ ਕਾਹਨੇਕੇ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ।
SGPC President Election : ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਨੇ ਕੀਤੀ ਤਾਈਦ ਮਜੀਦ
SGPC President Election : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਮ ਦੀ ਸ਼੍ਰੋਮਣੀ ਕਮੇਟੀ ਮੈਂਬਰ ਅਲਵਿੰਦਰ ਪਾਲ ਸਿੰਘ ਪੱਖੋਕੇ ਨੇ ਕੀਤੀ ਤਾਈਦ।
SGPC President Election : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਪੇਸ਼।
SGPC President Election : ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਮੈਂਬਰਾਂ ਨੂੰ ਜਨਰਲ ਇਜਲਾਸ ਸਬੰਧੀ ਭੇਜਿਆ ਗਿਆ ਸੱਦਾ ਪੱਤਰ ਭਾਵ ਏਜੰਡਾ ਪੜ੍ਹ ਕੇ ਸੁਣਾਇਆ ਜਾ ਰਿਹਾ ਹੈ।
SGPC President Election Live : ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਜਨਰਲ ਹਾਊਸ ਦੇ ਕੁੱਲ 185 ਮੈਂਬਰ ਹੁੰਦੇ ਹਨ, ਜਿਨ੍ਹਾਂ ਵਿਚੋਂ 170 ਵੋਟਾਂ ਰਾਹੀਂ ਚੁਣੇ ਜਾਂਦੇ ਹਨ, ਜਦਕਿ 15 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ।
ਮੌਜੂਦਾ ਸਮੇਂ 148 ਮੈਂਬਰ ਯੋਗ ਹਨ, ਕਿਉਂਕਿ ਕੁੱਲ ਮੈਂਬਰਾਂ 'ਚੋਂ 33 ਮੈਂਬਰ ਅਕਾਲ ਚਲਾਣਾ ਕਰ ਗਏ ਹਨ, ਜਦਕਿ 4 ਮੈਂਬਰ ਅਸਤੀਫਾ ਦੇ ਚੁੱਕੇ ਹਨ।
SGPC President Election : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਜਨਰਲ ਇਜਲਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਮਗਰੋਂ ਆਰੰਭ ਹੋਇਆ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਮੀਤ ਪ੍ਰਧਾਨ ਵੱਜੋਂ ਰਘੂਜੀਤ ਸਿੰਘ ਵਿਰਕ ਨੂੰ ਉਮੀਦਵਾਰ ਵੱਜੋਂ ਮੈਦਾਨ 'ਚ ਉਤਾਰੇ ਜਾਣ ਦੀ ਵੀ ਚਰਚਾ ਹੈ।
ਜਾਣਕਾਰੀ ਅਨੁਸਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੋਣ ਮੈਦਾਨ 'ਚ ਉਮੀਦਵਾਰ ਵੱਜੋਂ ਉਤਾਰਿਆ ਗਿਆ ਹੈ। ਉਥੇ ਹੀ ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਵਿਰੋਧੀ ਧੜੇ ਵੱਲੋਂ ਮਿੱਠੂ ਸਿੰਘ ਕਾਹਣਕੇ ਨੂੰ ਐਡਵੋਕੇਟ ਧਾਮੀ ਦੇ ਖਿਲਾਫ਼ ਉਤਾਰਿਆ ਜਾ ਸਕਦਾ ਹੈ।
SGPC General House Elections 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਅੱਜ (ਸੋਮਵਾਰ 3 ਨਵੰਬਰ) ਨੂੰ ਬਾਅਦ ਦੁਪਹਿਰ 1:00 ਵਜੇ ਜਨਰਲ ਹਾਊਸ ਇਜਲਾਸ ਹੋਵੇਗਾ, ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਐਸਜੀਪੀਸੀ ਚੋਣਾਂ ਲਈ ਜਨਰਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ। ਦੱਸ ਦਈਏ ਕਿ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਕੁੱਲ 148 ਮੈਂਬਰ ਵੋਟਿੰਗ ਕਰਨਗੇ।
ਐਸਜੀਪੀਸੀ ਜਨਰਲ ਹਾਊਸ ਦੇ ਕੁੱਲ ਕਿੰਨੇ ਮੈਂਬਰ : ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ ਕੁੱਲ 185 ਮੈਂਬਰ ਹੁੰਦੇ ਹਨ, ਜਿਨ੍ਹਾਂ ਵਿਚੋਂ 170 ਵੋਟਾਂ ਰਾਹੀਂ ਚੁਣੇ ਜਾਂਦੇ ਹਨ, ਜਦਕਿ 15 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ। ਹਾਲਾਂਕਿ, ਮੌਜੂਦਾ ਸਮੇਂ ਹਾਊਸ ਦੇ 148 ਮੈਂਬਰ ਸਰਗਰਮ ਹਨ, ਕਿਉਂਕਿ 33 ਮੈਂਬਰਾਂ ਦਾ ਅਕਾਲ ਚਲਾਣਾ ਹੋ ਚੁੱਕਿਆ ਹੈ ਅਤੇ 4 ਮੈਂਬਰ ਅਸਤੀਫਾ ਦੇ ਚੁੱਕੇ ਹਨ।
ਕਿਵੇਂ ਹੁੰਦੀ ਹੈ ਪ੍ਰਧਾਨ ਦੀ ਚੋਣ ?
ਹਾਊਸ ਦੀ ਕਾਰਵਾਈ ਸ਼ੁਰੂ ਹੋਣ 'ਤੇ ਕਿਸੇ ਇੱਕ ਮੈਂਬਰ ਵੱਲੋਂ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਜਾਂਦਾ ਹੈ, ਜਦਕਿ ਇੱਕ-ਇੱਕ ਮੈਂਬਰਾਂ ਵੱਲੋਂ ਉਸ ਦੀ ਤਾਈਦ ਮਜੀਦ ਕੀਤੀ ਜਾਂਦੀ ਹੈ, ਪਰ ਜੇ ਦੂਸਰੀ ਧਿਰ ਵੀ ਅਪਣਾ ਉਮੀਦਵਾਰ ਖੜਾ ਕਰਦੀ ਹੈ ਭਾਵ ਸਰਵਸੰਮਤੀ ਨਹੀਂ ਹੁੰਦੀ ਤਾਂ ਵੋਟਾਂ ਰਾਹੀਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।
ਵੋਟਾਂ ਪੈਣ ਦੇ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਪੋਲਿੰਗ ਬੂਥ ਅਤੇ ਹੋਰ ਤਿਆਰੀਆਂ ਵੀ ਮੁਕੰਮਲ ਕੀਤੀਆਂ ਹੋਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਰਬ ਸੰਮਤੀ ਦੀ ਕਾਮਨਾ ਕੀਤੀ ਹੈ।
- PTC NEWS