ਸ਼੍ਰੋਮਣੀ ਕਮੇਟੀ ਨੇ ਅਗਨੀਵੀਰ ਅਕਾਸ਼ਦੀਪ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ, 2 ਲੱਖ ਰੁਪਏ ਦੀ ਵਿੱਤੀ ਮਦਦ ਦਾ ਸੌਂਪਿਆ ਚੈਕ
SGPC News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫਦ ਐਸਜੀਪੀਸੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡ ਦੀ ਅਗਵਾਈ ਹੇਠ ਪਿੰਡ ਚਹਿਲ ਦੇ ਰਹਿਣ ਵਾਲੇ ਅਤੇ ਕੁਝ ਸਮਾਂ ਪਹਿਲਾਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਗਨੀਵੀਰ ਅਕਾਸ਼ਦੀਪ ਸਿੰਘ (Agniveer Akashdeep Singh) ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਹਨਾਂ ਦੇ ਗ੍ਰਹਿ ਵਿਖੇ ਪਹੁੰਚਿਆ ਅਤੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਇਸ ਵਫਦ ਵਿਚ ਐਸਜੀਪੀਸੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਹਲਕਾ ਕੋਟਕਪੂਰਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਮਨਤਾਰ ਸਿੰਘ ਬਰਾੜ ਵੀ ਮੌਜੂਦ ਰਹੇ।
ਇਸ ਮੌਕੇ ਵਫ਼ਦ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀਂ ਦੇ ਦਿਸ਼ਾ ਨਿਰਦੇਸ਼ਾਂ ਤੇ ਪੀੜਤ ਪਰਿਵਾਰ ਨੂੰ 2 ਲੱਖ ਰੁਪੈ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਸੌਂਪਿਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਐਸਜੀਪੀਸੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡ ਨੇ ਕਿਹਾ ਕਿ ਅੱਜ ਉਹ ਸ਼ਹੀਦ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਹਨ। ਉਨ੍ਹਾਂ ਨੇ ਕਿ ਅਗਨੀਵੀਰ ਅਕਾਸ਼ਦੀਪ ਸਿੰਘ ਦੀ ਅਪ੍ਰੇਸ਼ਨ ਸੰਧੂਰ ਦੌਰਾਨ ਜੰਮੂ-ਕਸ਼ਮੀਰ ਵਿਚ ਦੇਸ਼ ਦੀ ਸੇਵਾ ਕਰਦਾ ਹੋਇਆ ਸ਼ਹੀਦ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਉਹਨਾਂ ਨੇ ਸਹੀਦ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਵਜੋਂ 2 ਲੱਖ ਰੁਪੈ ਦਾ ਚੈਕ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਅਕਾਸ਼ਦੀਪ ਦੇ ਇਸ ਦੁਨੀਆਂ ਤੋਂ ਚਲੇ ਜਾਣ ਨਾਲ ਪਰਿਵਾਰ ਨੂੰ ਪਿਆ ਘਾਟਾ ਇਸ ਪੈਸੇ ਨਾਲ ਪੂਰਾ ਤਾਂ ਨਹੀਂ ਕੀਤਾ ਜਾ ਸਕਦਾ ਪਰ ਫਿਰ ਵੀ ਪਰਿਵਾਰ ਦੀ ਮਦਦ ਕਰਨਾਂ ਉਹਨਾਂ ਦਾ ਫਰਜ਼ ਹੈ। ਇਸ ਮੌਕੇ ਐਸਜੀਪੀਸੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਸਮੇਤ ਪਿੰਡ ਦੇ ਕਈ ਪਤਵੰਤੇ ਸੱਜਣ ਵੀ ਮੌਜੂਦ ਸਨ।
- PTC NEWS