Thu, Jun 12, 2025
Whatsapp

SGPC ਨੇ ਪੁੰਛ 'ਚ ਪਾਕਿਸਤਾਨ ਦੇ ਹਮਲੇ 'ਚ ਮਾਰੇ ਗਏ 4 ਸਿੱਖਾਂ ਦੇ ਪਰਿਵਾਰਾਂ ਦੇ ਮਾਲੀ ਮਦਦ ਦੇ ਚੈਕ ਸੌਂਪੇ

ਜੰਮੂ ਕਸ਼ਮੀਰ ਦੇ ਪੁੰਛ ਵਿੱਚ ਹੋਏ ਹਮਲੇ (Poonch Attack) 'ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੰਛ ਪਹੁੰਚੇ ਅਤੇ ਉਨਾਂ ਨੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ।

Reported by:  PTC News Desk  Edited by:  KRISHAN KUMAR SHARMA -- May 16th 2025 02:20 PM -- Updated: May 16th 2025 02:23 PM
SGPC ਨੇ ਪੁੰਛ 'ਚ ਪਾਕਿਸਤਾਨ ਦੇ ਹਮਲੇ 'ਚ ਮਾਰੇ ਗਏ 4 ਸਿੱਖਾਂ ਦੇ ਪਰਿਵਾਰਾਂ ਦੇ ਮਾਲੀ ਮਦਦ ਦੇ ਚੈਕ ਸੌਂਪੇ

SGPC ਨੇ ਪੁੰਛ 'ਚ ਪਾਕਿਸਤਾਨ ਦੇ ਹਮਲੇ 'ਚ ਮਾਰੇ ਗਏ 4 ਸਿੱਖਾਂ ਦੇ ਪਰਿਵਾਰਾਂ ਦੇ ਮਾਲੀ ਮਦਦ ਦੇ ਚੈਕ ਸੌਂਪੇ

SGPC News - ਭਾਰਤ-ਪਾਕਿਸਤਾਨ ਵਿੱਚ ਬਣੇ ਤਣਾਅ (India Pakistan Tension) ਵਾਲੇ ਹਾਲਾਤਾਂ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਹੋਏ ਹਮਲੇ (Poonch Attack) 'ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੰਛ ਪਹੁੰਚੇ ਅਤੇ ਉਨਾਂ ਨੇ  ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ।

ਐਡਵੋਕੇਟ ਧਿਾਮੀ ਨੇ ਸਮੂਹ ਪੀੜਤ ਪਰਿਵਾਰਾਂ ਦੇ ਘਰ ਜਾ ਕੇ ਜਾ ਕੇ ਹਮਦਰਦੀ ਪ੍ਰਗਟ ਕੀਤੀ ਅਤੇ ਰਾਗੀ ਭਾਈ ਅਮਰੀਕ ਸਿੰਘ ਨਮਿੱਤ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇਸ਼ ਦੁਨੀਆਂ ਵਿੱਚ ਜਦੋਂ ਵੀ ਕਿਤੇ ਕਿਸੇ ਸਿੱਖ ਨਾਲ ਪੀੜਾ ਬਣਦੀ ਹੈ ਤਾਂ ਉਹ ਆਪਣਾ ਫਰਜ਼ ਸਮਝ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੈ।


ਜ਼ਿਕਰਯੋਗ ਹੈ ਕਿ ਬੀਤੇ ਦਿਨੀ ਰਣਜੀਤ ਸਿੰਘ, ਰਾਗੀ ਭਾਈ ਅਮਰੀਕ ਸਿੰਘ, ਸਾਬਕਾ ਫੌਜੀ ਅਮਰਜੀਤ ਸਿੰਘ ਅਤੇ ਬੀਬੀ ਬਲਵਿੰਦਰ ਕੌਰ (ਚਾਰੇ ਵਾਸੀ ਪੁੰਛ) ਦੀ ਮੌਤ ਹੋ ਗਈ ਸੀ।

ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਅੰਮ੍ਰਿਤਪਾਲ ਸਿੰਘ ਕੁਲਾਰ, ਮਹੰਤ ਮਨਜੀਤ ਸਿੰਘ ਮੁਖੀ ਸ਼੍ਰੋਮਣੀ ਡੇਰਾ ਨੰਗਲੀ ਸਾਹਿਬ ਪੁੰਛ, ਭਾਈ ਹਰਭਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ, ਭਾਈ ਜਗਤਾਰ ਸਿੰਘ ਸਲਾਹਕਾਰ/ਕੋਆਰਡੀਨੇਟਰ (ਜੰਮੂ ਕਸ਼ਮੀਰ) ਧਰਮ ਪ੍ਰਚਾਰ ਕਮੇਟੀ, ਪਰਵਿੰਦਰ ਸਿੰਘ ਚੇਅਰਮੈਨ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ (ਜੰਮੂ ਕਸ਼ਮੀਰ, ਨਰਿੰਦਰ ਸਿੰਘ ਪ੍ਰਧਾਨ ਡਿਸਟ੍ਰਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੰਛ, ਚਰਨਜੀਤ ਸਿੰਘ ਖਾਲਸਾ ਸਾਬਕਾ ਐਮਐਲਸੀ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਕਸ਼ਮੀਰ ਆਦਿ ਜੰਮੂ ਕਸ਼ਮੀਰ ਪਹੁੰਚੇ ਸਨ।

- PTC NEWS

Top News view more...

Latest News view more...

PTC NETWORK