SGPC ਵੱਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ 4 ਪ੍ਰਤੀਸ਼ਤ ਵਾਧਾ, ਸਾਬਤ ਸੂਰਤ ਸਿੱਖ ਹਾਕੀ ਖਿਡਾਰੀ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁੱਕਰਵਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਅੰਤਰਿਮ ਕਮੇਟੀ ਮੈਂਬਰਾਂ ਵੱਲੋਂ ਇਸ ਦੌਰਾਨ ਕੁੱਝ ਮਹੱਤਵਪੂਰਨ ਫੈਸਲੇ ਗਏ ਗਏ, ਜਿਨ੍ਹਾਂ ਤਹਿਤ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ 4 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ। ਨਾਲ ਹੀ ਐਡਵੋਕੇਟ ਧਾਮੀ ਵੱਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 100 ਸਾਲਾ ਜਨਮ ਸ਼ਤਾਬਦੀ ਮਨਾਉਣ ਦਾ ਐਲਾਨ ਕੀਤਾ ਗਿਆ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ 4 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਪ੍ਰਮੁੱਖ ਸ਼ਖਸੀਅਤ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 100 ਜਨਮ ਸ਼ਤਾਬਦੀ ਵੀ ਐਸਜੀਪੀਸੀ ਵੱਲੋਂ ਵਿਸ਼ੇਸ਼ ਤੌਰ 'ਤੇ ਮਨਾਈ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਸਿੱਖ ਕੌਮ ਦਾ ਪੈਰਿਸ ਓਲੰਪਿਕ 'ਚ ਨਾਮ ਰੌਸ਼ਨ ਕਰਨ ਵਾਲੇ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸਨਮਾਨ ਤਹਿਤ ਖਿਡਾਰੀ ਨੂੰ ਵਿਸ਼ੇਸ਼ ਤੌਰ 'ਤੇ 5 ਲੱਖ ਰੁਪਏ ਦਿੱਤੇ ਜਾਣਗੇ।
ਇਸਤੋਂ ਇਲਾਵਾ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਦੇ ਲੰਗਰ ਹਾਲ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਮ੍ਰਿਤਕ ਸੇਵਾਦਾਰ ਬਲਬੀਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗਾ ਅਤੇ ਨਾਲ ਹੀ ਪਰਿਵਾਰ ਨੂੰ ਇੱਕ ਨੌਕਰੀ ਦਾ ਫੈਸਲਾ ਕੀਤਾ ਗਿਆ ਹੈ।
ਐਸਜੀਪੀਸੀ ਪ੍ਰਧਾਨ ਧਾਮੀ ਨੇ ਗੁਰਦੁਆਰਾ ਜਾਮਨੀ ਸਾਹਿਬ ਦੀ ਘਟਨਾ 'ਤੇ ਵੀ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਘਟਨਾ 'ਚ ਇੱਕ ਸੇਵਾਦਾਰ ਦੀ ਮੌਤ ਹੋ ਗਈ ਸੀ, ਜਿਸ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ 1 ਇੱਕ ਸੇਵਾਦਾਰ ਅਤੇ 5 ਬੱਚਿਆਂ ਦਾ ਇਲਾਜ ਕਰਵਾਇਆ ਜਾਵੇਗਾ ਅਤੇ 75-75000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
- PTC NEWS