Amritsar News : ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਅਹਿਮ ਇਕੱਤਰਤਾ 13 ਅਕਤੂਬਰ ਨੂੰ ਹੋਵੇਗੀ
SGPC interim committee Meeting : ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਅਹਿਮ ਮੀਟਿੰਗ 13 ਅਕਤੂਬਰ ਨੂੰ ਹੋਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami ) ਦੀ ਅਗਵਾਈ 'ਚ ਮੀਟਿੰਗ 11 ਵਜੇ ਆਰੰਭ ਹੋਵੇਗੀ।
ਮੀਟਿੰਗ ਦੌਰਾਨ ਰੂਟੀਨ ਦੇ ਕੰਮਕਾਜ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਬਦੀ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਈ ਜਾਗ੍ਰਿਤੀ ਯਾਤਰਾ ਦੇ ਦੂਸਰੇ ਪੜਾਅ ਸਮੇਤ ਸ਼ਤਾਬਦੀ ਸਮਾਗਮਾਂ ਦੇ ਅਯੋਜਿਨ ਪ੍ਰੋਗਰਾਮਾਂ ’ਤੇ ਚਰਚਾ ਹੋਵੇਗੀ। ਮੀਟਿੰਗ ’ਚ ਹੜ੍ਹ ਪ੍ਰਭਾਵਿਤ ਲੋਕਾਂ ਲਈ ਜਾਰੀ ਰਾਹਤ ਕਾਰਜ਼ਾ ’ਤੇ ਵੀ ਵਿਚਾਰਾਂ ਹੋਣਗੀਆਂ। ਭਾਈ ਰਾਜੋਆਣਾ ਦੇ ਮਾਮਲੇ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
- PTC NEWS