Sat, Dec 13, 2025
Whatsapp

SGPC ਪਾਰਦਰਸ਼ੀ ਤਰੀਕੇ ਨਾਲ ਦੇ ਰਹੀ ਹੈ ਰਾਹਤ ਸੇਵਾਵਾਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿੱਚ ਆਏ ਹੜ੍ਹਾਂ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ’ਤੇ ਕੁਝ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਗ਼ਲਤ ਬਿਆਨਬਾਜੀ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੋਟਿਸ ਲੈਂਦਿਆਂ ਅਪੀਲ ਕੀਤੀ ਕਿ ਇਹ ਸਮਾਂ ਪੀੜਤਾਂ ਦਾ ਦੁਖ ਵੰਡਾਉਣ ਦਾ ਹੈ, ਨਾ ਕਿ ਸਿਆਸਤ ਕਰਨ ਦਾ

Reported by:  PTC News Desk  Edited by:  Shanker Badra -- September 13th 2025 02:56 PM
SGPC ਪਾਰਦਰਸ਼ੀ ਤਰੀਕੇ ਨਾਲ ਦੇ ਰਹੀ ਹੈ ਰਾਹਤ ਸੇਵਾਵਾਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

SGPC ਪਾਰਦਰਸ਼ੀ ਤਰੀਕੇ ਨਾਲ ਦੇ ਰਹੀ ਹੈ ਰਾਹਤ ਸੇਵਾਵਾਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿੱਚ ਆਏ ਹੜ੍ਹਾਂ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ’ਤੇ ਕੁਝ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਗ਼ਲਤ ਬਿਆਨਬਾਜੀ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੋਟਿਸ ਲੈਂਦਿਆਂ ਅਪੀਲ ਕੀਤੀ ਕਿ ਇਹ ਸਮਾਂ ਪੀੜਤਾਂ ਦਾ ਦੁਖ ਵੰਡਾਉਣ ਦਾ ਹੈ, ਨਾ ਕਿ ਸਿਆਸਤ ਕਰਨ ਦਾ।

 ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਮੈਂਬਰ ਸ. ਜਸਵੰਤ ਸਿੰਘ ਪੁੜੈਣ ਤੇ ਕੁਝ ਹੋਰ ਮੈਂਬਰ ਗ਼ਲਤ ਬਿਆਨਬਾਜੀ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਬਿਨਾ ਕਿਸੇ ਵਿਤਕਰੇ ਦੇ ਲੋਕਾਂ ਤੱਕ ਰਾਹਤ ਸੇਵਾਵਾਂ ਪਹੁੰਚਾ ਰਹੀ ਹੈ, ਜੋ ਸੰਸਥਾ ਦਾ ਫ਼ਰਜ ਸੀ। ਐਡਵੋਕੇਟ ਧਾਮੀ ਨੇ ਆਖਿਆ ਕਿ ਸ. ਜਸਵੰਤ ਸਿੰਘ ਪੁੜੈਣ ਨੇ ਅੰਤ੍ਰਿੰਗ ਕਮੇਟੀ ਵਿਚ ਆਏ ਜਿਸ ਮਤੇ ਦੀ ਗੱਲ ਕੀਤੀ ਹੈ, ਉਹ ਤੁਰੰਤ ਭੇਜੀਆਂ ਰਾਹਤ ਸੇਵਾਵਾਂ ਦੇ ਖਰਚਿਆਂ ਦੀ ਪੁਸ਼ਟੀ ਦਾ ਸੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਉਹ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਕੀਤੇ ਰਾਹਤ ਕਾਰਜਾਂ ਅਤੇ ਹੁਣ ਤੱਕ ਹੋਏ ਖ਼ਰਚਿਆਂ ਦੇ ਵੇਰਵੇ ਵੀ ਮੀਡੀਆ ਨਾਲ ਸਾਂਝੇ ਕਰ ਚੁੱਕੇ ਹਨ।


ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਕੁਝ ਮੈਂਬਰਾਂ ਵੱਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਰਾਹਤ ਸੇਵਾਵਾਂ ਬਾਰੇ ਭਰਮ ਪੈਦਾ ਕਰਨ ਦੇ ਯਤਨ ਹੋ ਰਹੇ ਹਨ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਵੀ ਕਾਰਜ ਨਿਯਮਾਂ ਤੋਂ ਬਾਹਰ ਜਾ ਕੇ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੇ ਬੰਨ ਮਜ਼ਬੂਤ ਕਰਨ ਲਈ ਲੋਕਾਂ ਵੱਲੋਂ ਕੀਤੀ ਮੰਗ ’ਤੇ ਸ਼੍ਰੋਮਣੀ ਕਮੇਟੀ ਨੇ 3 ਹਜ਼ਾਰ ਲੀਟਰ ਡੀਜ਼ਲ ਦੇਣ ਦੀ ਪ੍ਰਵਾਨਗੀ ਦਿੱਤੀ ਸੀ, ਜਿਸ ਵਿੱਚੋਂ 2 ਹਜ਼ਾਰ ਲੀਟਰ ਤੇਲ ਸੰਗਤ ਨੂੰ ਦਿੱਤਾ ਗਿਆ ਹੈ। 

ਇਸ ਬਾਰੇ ਲੋਕਾਂ ਵੱਲੋਂ ਦਿੱਤੀ ਮੰਗ ਅਤੇ ਜਿਨ੍ਹਾਂ ਲੋਕਾਂ ਤੱਕ ਤੇਲ ਪੁੱਜਾ ਉਨ੍ਹਾਂ ਦੇ ਵੇਰਵਿਆਂ ਸਮੇਤ ਸਾਰਾ ਰਿਕਾਰਡ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਹੈ। ਉਨ੍ਹਾਂ ਕਿਹਾ ਕਿ ਕੇਵਲ ਵਿਰੋਧ ਦੀ ਖ਼ਾਤਰ ਵਿਰੋਧ ਕਰਨ  ਲਈ ਸੰਸਥਾ ਦੇ ਕਾਰਜਾਂ ’ਤੇ ਸਵਾਲ ਚੁੱਕਣੇ ਇਨ੍ਹਾਂ ਮੈਂਬਰਾਂ ਨੂੰ ਸੋਭਾ ਨਹੀਂ ਦਿੰਦੇ। ਇਹ ਵੀ ਸੰਸਥਾ ਦੇ ਪ੍ਰਬੰਧਾਂ ਦਾ ਹਿੱਸਾ ਹਨ ਅਤੇ ਇਨ੍ਹਾਂ ਨੂੰ ਕੀਤੇ ਜਾਂਦੇ ਕਾਰਜਾਂ ਅਤੇ ਨਿਯਮਾਂ ਬਾਰੇ ਪੂਰੀ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਹ ਲੋਕ ਪੀੜਤਾਂ ਦਾ ਦੁਖ ਵੰਡਾਉਣ ਦੀ ਬਜਾਏ, ਉਨ੍ਹਾਂ ਦਾ ਸਹਾਰਾ ਬਨਣ ਵਾਲਿਆਂ ’ਤੇ ਕਿੰਤੂ ਪ੍ਰੰਤੂ ਕਰ ਰਹੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਤੌਰ ’ਤੇ ਰਾਹਤ ਕਾਰਜ ਕਰ ਰਿਹਾ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਜਥੇਬੰਦੀਆਂ ਇਸ ਔਖੇ ਸਮੇਂ ਲੋਕਾਂ ਲਈ ਇਨ੍ਹਾਂ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਪ੍ਰੰਤੂ ਕਿਸੇ ਦੀ ਤੁਲਨਾ ਵਿਚ ਸਿੱਖਾਂ ਦੀ ਨੁਮਾਇੰਦਾ ਸਿਆਸੀ ਜਥੇਬੰਦੀ ਨੂੰ ਨੀਵਾਂ ਦਿਖਾਉਣ ਲਈ ਪ੍ਰਾਪੇਗੰਡਾ ਠੀਕ ਨਹੀਂ। ਐਡਵੋਕੇਟ ਧਾਮੀ ਨੇ ਅਪੀਲ ਕੀਤੀ ਕਿ ਪੰਜਾਬ ’ਤੇ ਆਈ ਇਸ ਮੁਸੀਬਤ ਸਮੇਂ ਪੀੜਤਾਂ ਦੇ ਜ਼ਖ਼ਮਾਂ ਤੇ ਮਲ੍ਹਮ ਲਗਾਉਣ ਦਾ ਯਤਨ ਕਰੀਏ, ਨਾ ਕੇ ਇੱਕ ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ ਕਰਕੇ ਚੱਲ ਰਹੇ ਰਾਹਤ ਕਾਰਜਾਂ ਵਿਚ ਰੋੜਾ ਬਣੀਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਬੂਟਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ,  ਅਮਰਜੀਤ ਸਿੰਘ ਭਲਾਈਪੁਰ, ਬੀਬੀ ਗੁਰਿੰਦਰ ਕੌਰ, ਓਐਸਡੀ ਸਤਬੀਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਸਮੇਤ ਹੋਰ ਮੌਜੂਦ ਸਨ।

- PTC NEWS

Top News view more...

Latest News view more...

PTC NETWORK
PTC NETWORK