Tue, Feb 24, 2026
Whatsapp

ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ! SGPC ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਵੀ ਛੱਡਿਆ ਸਾਥ, ਪੋਸਟ ਸਾਂਝੀ ਕਰਕੇ ਲਾਏ ਇਲਜ਼ਾਮ

ਕਰਨੈਲ ਸਿੰਘ ਪੰਜੋਲੀ ਨੇ ਇਲਜ਼ਾਮ ਲਾਇਆ ਕਿ ਪਾਰਟੀ ਵਿੱਚ ਕੁੱਝ ਇਹੋ ਜਿਹੇ ਬੰਦੇ ਵੀ ਸ਼ਾਮਲ ਹਨ, ਜਿਨ੍ਹਾਂ ਨੇ ਉਨ੍ਹਾ ਦਾ ਜਾਤੀ, ਸਮਾਜਿਕ ਤੇ ਆਰਥਿਕ ਤੌਰ 'ਤੇ ਨੁਕਸਾਨ ਕੀਤਾ ਅਤੇ ਲਗਾਤਾਰ ਕਰ ਵੀ ਰਹੇ ਹਨ। ਹੁਣ 22 ਫਰਵਰੀ ਨੂੰ ਵਾਪਰੀ ਇੱਕ ਘਟਨਾ ਨੇ ਮੈਨੂੰ ਪਾਰਟੀ ਨੂੰ ਅਲਵਿਦਾ ਕਹਿਣ ਲਈ ਮਜਬੂਰ ਕਰ ਦਿੱਤਾ।

Reported by:  PTC News Desk  Edited by:  KRISHAN KUMAR SHARMA -- February 24th 2026 11:36 AM -- Updated: February 24th 2026 12:05 PM
ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ! SGPC ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਵੀ ਛੱਡਿਆ ਸਾਥ, ਪੋਸਟ ਸਾਂਝੀ ਕਰਕੇ ਲਾਏ ਇਲਜ਼ਾਮ

ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ! SGPC ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਵੀ ਛੱਡਿਆ ਸਾਥ, ਪੋਸਟ ਸਾਂਝੀ ਕਰਕੇ ਲਾਏ ਇਲਜ਼ਾਮ

Kanail Singh Panjoli : ਪੰਜਾਬ ਦੀ ਸਿੱਖ ਸਿਆਸਤ ਤੋਂ ਅਕਾਲੀ ਦਲ ਪੁਨਰ-ਸੁਰਜੀਤ ਨੂੰ ਲਗਾਤਾਰ ਝਟਕੇ ਲੱਗਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਲੰਘੇ ਦਿਨ ਜਿਥੇ ਕਈ ਸੀਨੀਅਰ ਆਗੂਆਂ ਨੇ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਾਪਸੀ ਕੀਤੀ, ਉਥੇ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਖੁਦ ਨੂੰ ਵੱਖ ਕਰ ਲਿਆ।

ਕਰਨੈਲ ਸਿੰਘ ਪੰਜੋਲੀ ਨੇ ਕਿਉਂ ਦਿੱਤਾ ਪੁਨਰ ਸੁਰਜੀਤ ਤੋਂ ਅਸਤੀਫਾ ?


ਉਨ੍ਹਾਂ ਨੇ ਆਪਣੇ ਅਸਤੀਫੇ ਪਿੱਛੇ ਕਾਰਨ ਇੱਕ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਕੇ ਦਿੱਤਾ ਹੈ। ਪੋਸਟ ਵਿੱਚ ਉਨ੍ਹਾਂ ਲਿਖਿਆ, ''ਮੈਂ ਸ਼੍ਰੋਮਣੀ ਅਕਾਲੀ ਦੱਲ ਪੁਨਰਸਰਜੀਤੀ ਦੀ ਭਰਤੀ ਕੀਤੀ ਸੀ ਅਤੇ ਇਸ ਦਾ ਸਟੇਟ ਡੈਲੀਗੇਟ ਬਣਿਆ ਸੀ ਅਤੇ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਨਿਭਾਇਆ ਹੈ। ਉਸ ਤੋਂ ਬਾਅਦ ਪਾਰਟੀ ਵੱਲੋਂ ਮੇਰੀ ਕਿਸੇ ਵੀ ਪਲੇਟਫਾਰਮ 'ਤੇ ਡਿਊਟੀ ਨਹੀਂ ਲਗਾਈ।''


ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਪਾਰਟੀ ਵਿੱਚ ਕੁੱਝ ਇਹੋ ਜਿਹੇ ਬੰਦੇ ਵੀ ਸ਼ਾਮਲ ਹਨ, ਜਿਨ੍ਹਾਂ ਨੇ ਉਨ੍ਹਾ ਦਾ ਜਾਤੀ, ਸਮਾਜਿਕ ਤੇ ਆਰਥਿਕ ਤੌਰ 'ਤੇ ਨੁਕਸਾਨ ਕੀਤਾ ਅਤੇ ਲਗਾਤਾਰ ਕਰ ਵੀ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਫਿਰ ਵੀ ਪੰਥਕ ਹਿੱਤਾਂ ਅਤੇ ਪਾਰਟੀ ਦੇ ਹਿੱਤਾਂ ਨੂੰ ਮੁੱਖ ਰੱਖਕੇ ਬਰਦਾਸ਼ਤ ਕੀਤਾ, ਪਰ ਹੁਣ 22 ਫਰਵਰੀ ਨੂੰ ਵਾਪਰੀ ਇੱਕ ਘਟਨਾ ਨੇ ਮੈਨੂੰ ਪਾਰਟੀ ਨੂੰ ਅਲਵਿਦਾ ਕਹਿਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੇਰੇ ਕੋਲ ਪਾਰਟੀ ਦਾ ਕੋਈ ਅਹੁਦਾ ਨਹੀਂ ਹੈ, ਜਿਸ ਤੋਂ ਮੈਂ ਅਸਤੀਫਾ ਦਿੰਦਾ। ਇਸ ਲਈ ਅੱਜ ਤੋਂ ਬਾਅਦ ਮੈਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦਾ ਹਿੱਸਾ ਨਾ ਸਮਝਿਆ ਜਾਵੇ।

- PTC NEWS

Top News view more...

Latest News view more...

PTC NETWORK
PTC NETWORK