Sun, Apr 19, 2026
Whatsapp

ਬੇਅਦਬੀ ਬਿੱਲ ’ਤੇ SGPC ਦਾ ਮੰਥਨ; ਸਿੱਖ ਵਿਦਵਾਨ ਤੇ ਧਾਰਮਿਕ ਜਥੇਬੰਦੀਆੰ ਦੇ ਆਗੂ ਨੇ ਰੱਖੀ ਆਪਣੀ ਰਾਇ

ਇਸ ਇਕੱਤਰਤਾ ਦਾ ਮੁੱਖ ਮਕਸਦ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਅਤੇ ਸਖ਼ਤ ਕਾਨੂੰਨੀ ਪ੍ਰਬੰਧਾਂ 'ਤੇ ਵਿਚਾਰ ਕਰਨਾ ਸੀ।

Reported by:  PTC News Desk  Edited by:  Aarti -- April 06th 2026 12:11 PM -- Updated: April 06th 2026 04:14 PM
ਬੇਅਦਬੀ ਬਿੱਲ ’ਤੇ SGPC ਦਾ ਮੰਥਨ; ਸਿੱਖ ਵਿਦਵਾਨ ਤੇ ਧਾਰਮਿਕ ਜਥੇਬੰਦੀਆੰ ਦੇ ਆਗੂ ਨੇ ਰੱਖੀ ਆਪਣੀ ਰਾਇ

ਬੇਅਦਬੀ ਬਿੱਲ ’ਤੇ SGPC ਦਾ ਮੰਥਨ; ਸਿੱਖ ਵਿਦਵਾਨ ਤੇ ਧਾਰਮਿਕ ਜਥੇਬੰਦੀਆੰ ਦੇ ਆਗੂ ਨੇ ਰੱਖੀ ਆਪਣੀ ਰਾਇ

SGPC News : ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਸਖ਼ਤ ਕਾਨੂੰਨ ਬਣਾਉਣ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਮਹੱਤਵਪੂਰਨ ਇਕੱਤਰਤਾ ਕੀਤੀ ਗਈ। ਇਹ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋ ਰਹੀ ਹੈ, ਜਿਸ ਵਿੱਚ ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਵੱਖ-ਵੱਖ ਧਰਮਾਂ ਨਾਲ ਸਬੰਧਤ ਪ੍ਰਤੀਨਿਧੀਆਂ ਨੇ ਵੀ ਹਿੱਸਾ ਲੈ ਰਹੇ ਹਨ। ਇਸ ਇਕੱਤਰਤਾ ਦਾ ਮੁੱਖ ਮਕਸਦ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਅਤੇ ਸਖ਼ਤ ਕਾਨੂੰਨੀ ਪ੍ਰਬੰਧਾਂ 'ਤੇ ਵਿਚਾਰ ਕਰਨਾ ਸੀ।

ਇਸ ਮੀਟਿੰਗ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥਕ ਇਕੱਠ ਦਾ ਮਕਸਦ ਕਿਸੇ ਬਿੱਲ ਨੂੰ ਰੋਕਣਾ ਨਹੀਂ ਹੈ। ਸਗੋਂ ਉਨ੍ਹਾਂ ਦਾ ਮਕਸਦ ਇਹ ਹੈ ਕਿ ਮਸਲੇ ਸਬੰਧੀ ਹੱਲ ਕੱਢਣਾ ਹੈ ਨਾ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਸਿਆਸੀ ਲਾਹਾ ਲੈਣਾ ਹੈ। ਬੇਅਦਬੀ ਮਾਮਲਿਆਂ ਦੇ ਸਦੀਵੀਂ ਹੱਲ ਲਈ ਸ਼੍ਰੋਮਣੀ ਕਮੇਟੀ ਦਾ ਇਹ ਵੱਡਾ ਕਦਮ ਹੈ। 


ਇਸ ਮੌਕੇ ਸੰਤ ਸਮਾਜ ਤੋਂ ਨਿਰਮਲ ਸੰਪਰਦਾ ਦੇ ਮੁਖੀ ਬਾਬਾ ਰੇਸ਼ਮ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਤਿਗੁਰੂ ਦੀ ਕਿਰਪਾ ਨਾਲ ਸਾਨੂੰ ਜੋ ਜੀਵਨ ਮਿਲਿਆ ਹੈ, ਉਸ ਦੀ ਰੱਖਿਆ ਕਰਨੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਦੇ ਮਾਮਲੇ ਬਹੁਤ ਸੰਵੇਦਨਸ਼ੀਲ ਹਨ ਅਤੇ ਇਨ੍ਹਾਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ, ਤਾਂ ਜੋ ਕਿਸੇ ਨੂੰ ਵੀ ਇਸ ਤਰ੍ਹਾਂ ਦੀ ਹਿਮਾਕਤ ਕਰਨ ਦੀ ਹਿੰਮਤ ਨਾ ਹੋਵੇ।

ਬਾਬਾ ਰੇਸ਼ਮ ਸਿੰਘ ਨੇ ਕਿਹਾ ਕਿ ਮੌਜੂਦਾ ਕਾਨੂੰਨਾਂ ਵਿੱਚ ਕਾਫ਼ੀ ਕਮੀ ਹੈ ਅਤੇ ਇਹਨਾਂ ਦੇ ਕਾਰਨ ਹੀ ਬੇਅਦਬੀ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਉਨ੍ਹਾਂ ਦਲੀਲ ਦਿੱਤੀ ਕਿ ਜੇ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਜਾਵੇ, ਤਾਂ ਅਜਿਹੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਦਾਹਰਣ ਦੇ ਕੇ ਕਿਹਾ ਕਿ ਜਿੱਥੇ ਕਾਨੂੰਨ ਦੀ ਪਾਲਣਾ ਸਖ਼ਤੀ ਨਾਲ ਹੁੰਦੀ ਹੈ, ਉੱਥੇ ਲੋਕ ਗਲਤ ਕੰਮ ਕਰਨ ਤੋਂ ਡਰਦੇ ਹਨ।

ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਆਪਣੇ-ਆਪਣੇ ਸੁਝਾਅ ਦਿੱਤੇ ਅਤੇ ਕੌਮ ਨੂੰ ਇਕੱਠੇ ਹੋ ਕੇ ਇਸ ਸੰਵੇਦਨਸ਼ੀਲ ਮਸਲੇ ਦਾ ਹੱਲ ਲੱਭਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਧਾਰਮਿਕ ਮਸਲਾ ਨਹੀਂ, ਸਗੋਂ ਪੂਰੇ ਸਮਾਜ ਦੀ ਆਸਥਾ ਨਾਲ ਜੁੜਿਆ ਹੋਇਆ ਮਾਮਲਾ ਹੈ। ਇਸ ਲਈ ਸਾਰੇ ਵਰਗਾਂ ਨੂੰ ਮਿਲ ਕੇ ਇੱਕ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। 

ਇਹ ਵੀ ਪੜ੍ਹੋ  : Punjab ਦੇ ਕਈ ਸਕੂਲਾਂ ਨੂੰ ਤੇ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਤੇ ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ

- PTC NEWS

Top News view more...

Latest News view more...

PTC NETWORK
PTC NETWORK