Sat, May 30, 2026
Whatsapp

Amritsar News : SGPC ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਮਾਮਲੇ ‘ਤੇ ਜਲਦ ਹੀ ਏ.ਡੀ.ਜੀ.ਪੀ. ਜੇਲ੍ਹਾਂ ਨਾਲ ਕੀਤੀ ਜਾਵੇਗੀ ਮੁਲਾਕਾਤ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਵੱਲੋਂ ਬੰਦੀ ਸਿੰਘਾਂ ਦੀ ਹਾਲਤ ਤੇ ਉਹਨਾਂ ਦੇ ਮਾਮਲਿਆਂ ‘ਤੇ ਗੰਭੀਰਤਾ ਨਾਲ ਕਦਮ ਚੁੱਕੇ ਜਾ ਰਹੇ ਹਨ। ਇਸ ਸਿਲਸਿਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਕਮੇਟੀ ਦੇ ਪ੍ਰਧਾਨ ਜਲਦ ਹੀ ਏਡੀਜੀਪੀ (ਜੇਲਾਂ) ਨਾਲ ਮੁਲਾਕਾਤ ਕਰਨਗੇ

Reported by:  PTC News Desk  Edited by:  Shanker Badra -- October 04th 2025 01:10 PM -- Updated: October 04th 2025 01:11 PM
Amritsar News : SGPC ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਮਾਮਲੇ ‘ਤੇ ਜਲਦ ਹੀ ਏ.ਡੀ.ਜੀ.ਪੀ. ਜੇਲ੍ਹਾਂ ਨਾਲ ਕੀਤੀ ਜਾਵੇਗੀ ਮੁਲਾਕਾਤ

Amritsar News : SGPC ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਮਾਮਲੇ ‘ਤੇ ਜਲਦ ਹੀ ਏ.ਡੀ.ਜੀ.ਪੀ. ਜੇਲ੍ਹਾਂ ਨਾਲ ਕੀਤੀ ਜਾਵੇਗੀ ਮੁਲਾਕਾਤ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਵੱਲੋਂ ਬੰਦੀ ਸਿੰਘਾਂ ਦੀ ਹਾਲਤ ਤੇ ਉਹਨਾਂ ਦੇ ਮਾਮਲਿਆਂ ‘ਤੇ ਗੰਭੀਰਤਾ ਨਾਲ ਕਦਮ ਚੁੱਕੇ ਜਾ ਰਹੇ ਹਨ। ਇਸ ਸਿਲਸਿਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਕਮੇਟੀ ਦੇ ਪ੍ਰਧਾਨ ਜਲਦ ਹੀ ਏਡੀਜੀਪੀ (ਜੇਲਾਂ) ਨਾਲ ਮੁਲਾਕਾਤ ਕਰਨਗੇ।

ਇਸ ਮੁਲਾਕਾਤ ਦਾ ਮੁੱਖ ਉਦੇਸ਼ ਬਲਵੰਤ ਸਿੰਘ ਰਾਜੋਆਣਾ ਨਾਲ ਮਿਲਣ ਦੀ ਇਜਾਜ਼ਤ ਪ੍ਰਾਪਤ ਕਰਨੀ ਹੈ। ਬਲਵੰਤ ਸਿੰਘ ਰਾਜੋਆਣਾ, ਜੋ ਲੰਬੇ ਸਮੇਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ, ਉਹਨਾਂ ਦਾ ਮਾਮਲਾ ਕਾਫੀ ਸਮੇਂ ਤੋਂ ਚਰਚਾ ਵਿਚ ਹੈ। ਐਸ.ਜੀ.ਪੀ.ਸੀ ਦੇ ਪ੍ਰਧਾਨ ਪਹਿਲਾਂ ਵੀ ਕਈ ਵਾਰ ਬੰਦੀ ਸਿੰਘਾਂ ਨਾਲ ਮਿਲ ਚੁੱਕੇ ਹਨ ਅਤੇ ਉਹਨਾਂ ਦੀ ਹਾਲਤ ਬਾਰੇ ਜਾਣਕਾਰੀ ਲੈਂਦੇ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ‘ਤੇ ਬੰਦੀ ਸਿੰਘਾਂ ਨੂੰ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ।


ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਮੁਲਾਕਾਤ ਕੇਵਲ ਰਾਜੋਆਣਾ ਹੀ ਨਹੀਂ, ਸਗੋਂ ਉਹਨਾਂ ਸਾਰੇ ਬੰਦੀ ਸਿੰਘਾਂ ਲਈ ਹੈ, ਜੋ ਪਿਛਲੇ 34-35 ਸਾਲਾਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਐਸ.ਜੀ.ਪੀ.ਸੀ ਦਾ ਧਾਰਮਿਕ ਤੇ ਮਨੁੱਖਤਾ ਭਰਿਆ ਫਰਜ਼ ਹੈ ਕਿ ਉਹ ਬੰਦੀ ਸਿੰਘਾਂ ਦੀ ਸਾਰ ਲਵੇ, ਉਹਨਾਂ ਦੇ ਅਧਿਕਾਰਾਂ ਦੀ ਰੱਖਿਆ ਕਰੇ ਅਤੇ ਸਰਕਾਰ ਨਾਲ ਗੱਲਬਾਤ ਰਾਹੀਂ ਉਹਨਾਂ ਦੀ ਰਿਹਾਈ ਲਈ ਯਤਨ ਕਰੇ।

ਇਹ ਵੀ ਦੱਸਿਆ ਗਿਆ ਕਿ ਐਸ.ਜੀ.ਪੀ.ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਜਲਦੀ ਹੀ ਏਡੀਜੀਪੀ ਜੇਲਾਂ ਨੂੰ ਮਿਲਣਗੇ ਅਤੇ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਸਮਾਂ ਤੈਅ ਕੀਤਾ ਜਾਵੇਗਾ। ਕਮੇਟੀ ਵੱਲੋਂ ਉਮੀਦ ਜਤਾਈ ਗਈ ਕਿ ਸਰਕਾਰ ਇਸ ਮੁਲਾਕਾਤ ਦੀ ਇਜਾਜ਼ਤ ਜਲਦ ਦੇਵੇਗੀ ਤਾਂ ਜੋ ਬੰਦੀ ਸਿੰਘਾਂ ਨਾਲ ਸੰਬੰਧਤ ਮਸਲੇ ‘ਤੇ ਅਗਲਾ ਕਦਮ ਚੁੱਕਿਆ ਜਾ ਸਕੇ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK