Harjinder Singh Dhami Resignation : SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ, ਜਾਣੋ ਕੀ ਹੈ ਕਾਰਨ
Harjinder Singh Dhami Resignation : ਸ਼੍ਰੋਮਣੀ ਗੁਰਦੁਆਰਾ ਪਬ੍ਰੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ 7 ਮੈਂਬਰੀ ਕਮੇਟੀ ਚੋਂ ਫਾਰਗ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਚਿੱਠੀ ਵੀ ਲਿਖੀ ਹੈ।
ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਪੋਸਟ ਮਗਰੋਂ ਲਿਆ ਹੈ। ਦਰਅਸਲ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਪੋਸਟ ਪਾਈ ਸੀ। ਜਿਸ ’ਚ ਉਨ੍ਹਾਂ ਨੇ ਲਿਖਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨਾ ਬੇਹੱਦ ਹੀ ਨਿੰਦਣਯੋਗ ਹੈ।
ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਜਲਦ ਅੰਤਰਿਮ ਕਮੇਟੀ ਦੀ ਇਕੱਤਰਤਾ ਸੱਦੀ ਜਾਵੇਗੀ। ਐਡਵੋਕੇਟ ਧਾਮੀ ਦੇ ਅਸਤੀਫੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਅੰਤਰਿਮ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਰੱਦ ਵੀ ਕੀਤਾ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਅੰਤਰਿਮ ਕਮੇਟੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦਾ ਅਧਿਕਾਰ ਹੈ। ਉਸ ਤੋਂ ਬਾਅਦ ਜਨਰਲ ਇਜਲਾਸ ਸੱਦ ਕੇ ਪ੍ਰਧਾਨ ਅਤੇ ਹੋਰ ਅਹੁਦੇਦਰਾਂ ਦੀ ਮੁੜ ਤੋਂ ਚੋਣ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Giani Harpreet Singh Relieved of Duties: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ
- PTC NEWS