Mon, Jun 16, 2025
Whatsapp

Sukhdev Singh Dhindsa ਦੇ ਅਕਾਲ ਚਲਾਣੇ 'ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟ

ਐਡਵੋਕੇਟ ਧਾਮੀ ਨੇ ਸ. ਢੀਂਡਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Reported by:  PTC News Desk  Edited by:  Aarti -- May 28th 2025 09:10 PM
Sukhdev Singh Dhindsa ਦੇ ਅਕਾਲ ਚਲਾਣੇ 'ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟ

Sukhdev Singh Dhindsa ਦੇ ਅਕਾਲ ਚਲਾਣੇ 'ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟ

Sukhdev Singh Dhindsa News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਮੋਹਰੀ ਆਗੂਆਂ ਵਿੱਚੋਂ ਸਨ, ਜਿਨ੍ਹਾਂ ਨੇ ਪੰਥ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਨਾਲ ਕੌਮੀ ਰਾਜਨੀਤੀ ਵਿਚ ਉੱਚੇ ਮੁਕਾਮ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਸ. ਢੀਂਡਸਾ ਦਾ ਅਕਾਲ ਚਲਾਣਾ ਪਰਿਵਾਰ ਦੇ ਨਾਲ ਨਾਲ ਦੇਸ਼ ਅਤੇ ਪੰਜਾਬ ਲਈ ਵੀ ਵੱਡਾ ਘਾਟਾ ਹੈ।

ਐਡਵੋਕੇਟ ਧਾਮੀ ਨੇ ਸ. ਢੀਂਡਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।


ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਫੋਰਟਿਜ਼ ਹਸਪਤਾਲ ’ਚ ਭਰਤੀ ਸਨ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਲ ਲਏ। 89 ਸਾਲ ਦੀ ਉਮਰ ’ਚ ਸੁਖਦੇਵ ਸਿੰਘ ਢੀਂਡਸਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਫੇਫੜਿਆਂ ਦੀ ਬੀਮਾਰੀ ਦੇ ਚੱਲਦੇ ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਜ਼ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ। 

ਇਹ ਵੀ ਪੜ੍ਹੋ : Sukhdev Singh Dhindsa Death News : ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਜਾਣੋ ਉਨ੍ਹਾਂ ਦੇ ਰਾਜਨੀਤੀ ਸਫ਼ਰ ਬਾਰੇ

- PTC NEWS

Top News view more...

Latest News view more...

PTC NETWORK